ਜਲੰਧਰ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖੀ ਹੋਈ ਹੈ। ਕਾਂਗਰਸ ਦੇ ਸਾਂਸਦ ਸੰਤੋਖ ਸਿੰਘ ਚੌਧਰੀ ਦੀ ਮੌਤ ਮਗਰੋਂ ਇਹ ਸੀਟ ਖਾਲੀ ਹੋ ਗਈ ਹੈ ਜਿਸ ਨੂੰ ਲੈ ਕੇ ਉਮੀਦ ਕੀਤੀ ਜਾ ਰਹੀ ਹੈ ਕਿ ਚੋਣ ਅਗਲੇ ਮਹੀਨੇ ਵਿੱਚ ਹੋ ਸਕਦੀ ਹੈ। ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੇ ਉਮੀਦਵਾਰਾਂ ਨੂੰ ਉਤਾਰੇਗਾ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਭਾਈਵਾਲੀਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਜਲੰਧਰ ਕਾਂਗਰਸ ਦਾ ਗੜ੍ਹ ਹੈ ਪਰ ਉਥੇ ਹੀ ਬਸਪਾ ਦੀ ਵੋਟ ਸ਼ੇਅਰ ਵੀ ਵੱਡੀ ਹੈ ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਭਾਈਵਾਲ ਵੱਡੀ ਜਿੱਤ ਵੱਲ ਜਾ ਸਕਦੇ ਹਨ। ਬਸਪਾ ਦੀ ਆਗੂ ਮਾਇਆਵਤੀ ਦਾ ਪਿਛਲੇ ਦਿਨੀਂ ਇਕ ਐਲਾਨ ਸਾਹਮਣੇ ਆਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਹੀ ਬਸਪਾ ਚੋਣ ਲੜੇਗਾ। ਮਾਇਆਵਤੀ ਦਾ ਕਹਿਣਾ ਸੀ ਕਿ ਪੰਜਾਬ ਦੀ ਇਕੋ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਸ ਨਾਲ ਉਸਦਾ ਮਜ਼ਬੂਤ ਗੱਠਜੋੜ ਹੈ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਦਾ ਬੋਲਬਾਲਾਜਲੰਧਰ ਲੋਕ ਸਭਾ ਸੀਟੀ ਉੱਤੇ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਜਿੱਤ ਹਾਸਿਲ ਕੀਤੀ ਸੀ।ਦੱਸ ਦੇਈਏ ਕਿ ਸਾਬਕਾ ਵਿਦੇਸ਼ ਮੰਤਰੀ ਸਵਰਨ ਸਿੰਘ ਦੁਆਰਾ ਲਗਾਤਾਰ ਪੰਜ ਵਾਰ ਚੋਣ ਜਿੱਤੀ ਗਈ ਸੀ ਉਥੇ ਹੀ ਦੂਜੀਆ ਪਾਰਟੀ ਉਮੀਦਵਾਰਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਸੀ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਵੀ ਜਲੰਧਰ ਤੋਂ 2 ਵਾਰ ਜਿੱਤੀ ਸਨ ਪਹਿਲੀ ਵਾਰੀ 1989 ਅਤੇ ਦੂਜੀ ਵਾਰੀ 1996 ਜਿੱਤੇ ਸਨ। ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਸਹੁਰੇ ਦਰਬਾਰਾ ਸਿੰਘ ਨੇ ਜਿੱਤ ਪ੍ਰਾਪਤ ਕੀਤੀ ਸੀ।ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਸੰਤੋਖ ਸਿੰਘ ਚੌਧਰੀ ਦੀ ਮੌਤ ਜ਼ਿਕਰਯੋਗ ਹੈ ਕਿ ਸੰਤੋਖ ਸਿੰਘ ਚੋਧਰੀ ਦੀ ਪਿਛਲੇ ਮਹੀਨੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੇ ਯਾਤਰਾ ਦੌਰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਸੰਤੋਖ ਸਿੰਘ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਨੇ ਵਿਧਾਨ ਸਭਾ ਨੁਮਾਇੰਦਗੀ ਕੀਤੀ। ਜਲੰਧਰ ਵਿੱਚ ਅਕਾਲੀ-ਬਸਪਾ ਗਠਜੋੜ ਦਿਖਾਏਗਾ ਜਾਦੂ ਜਲੰਧਰ ਭਾਵੇਂ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ ਉਥੇ ਹੀ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੈ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਸੰਤੋਖ ਸਿੰਘ ਨੂੰ 3.86 ਲੱਖ ਵੋਟਾਂ ਪਈਆਂ ਸਨ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਠਵਾਲ ਨੂੰ 3.66 ਲੱਖ ਵੋਟਾਂ ਪਈਆਂ ਸਨ। ਉਸ ਚੋਣ ਵਿੱਚ ਬਸਪਾ ਨੇ ਆਜ਼ਾਦ ਤੌਰ 'ਤੇ ਚੋਣ ਲੜੀ ਸੀ ਅਤੇ ਕੁੱਲ 2.04 ਲੱਖ ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੀ ਸੀ ਜਦਕਿ 'ਆਪ' ਦੀ ਨੁਮਾਇੰਦਗੀ ਕਰ ਰਹੇ ਜਸਟਿਸ ਜੋਰਾ ਸਿੰਘ 25,470 ਵੋਟਾਂ ਲੈ ਕੇ ਚੌਥੇ ਸਥਾਨ 'ਤੇ ਰਹੇ ਸਨ।