ਡੇਰਾ ਮੁਖੀ ਦੇ ਖਿਲਾਫ ਗਵਾਹੀ ਦੇਣ ਵਾਲੇ ਦੀ ਪਤਨੀ ਤੇ ਧੀ ਨੂੰ ਮਿਲੀ ਸੁਰੱਖਿਆ, ਇਹ ਸੀ ਮਾਮਲਾ
Witness Pardeep Wife and Daughter: ਡੇਰਾ ਸੱਚਾ ਸੌਦਾ 'ਚ ਅਹਿਮ ਅਹੁਦਿਆਂ 'ਤੇ ਰਹੇ ਪ੍ਰਦੀਪ ਕਲੇਰ ਦੀ ਪਤਨੀ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਸੁਰੱਖਿਆ ਦੀ ਮੰਗ ਕੀਤੀ ਸੀ ਜਿਸ ’ਤੇ ਹਰਿਆਣਾ ਸਰਕਾਰ ਨੇ ਪ੍ਰਦੀਪ ਦੀ ਪਤਨੀ ਅਤੇ ਉਸਦੀ ਧੀ ਨੂੰ ਸੁਰੱਖਿਆ ਦੇ ਦਿੱਤੀ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ।
ਦੱਸ ਦਈਏ ਕਿ ਇਨ੍ਹਾਂ ਦੋਹਾਂ ਨੇ ਡੇਰਾ ਸਮਰਥਕਾਂ ਅਤੇ ਡੇਰਾ ਮੈਨੇਜਮੇਂਟ ਤੋਂ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਉਸ ਪਟੀਸ਼ਨ ’ਤੇ ਸੁਣਵਾਈ ਦੇ ਦੌਰਾਨ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦਸਦੇ ਹੋਏ ਕਿਹਾ ਕਿ ਇਨ੍ਹਾਂ ਦੋਹਾਂ ਨੂੰ ਸੁਰੱਖਿਆ ’ਚ ਤਿੰਨ ਸੁਰੱਖਿਆ ਕਰਮੀਆਂ ਨੂੰ ਤੈਨਾਤ ਕਰ ਦਿੱਤਾ ਹੈ। ਹਰਿਆਣਾ ਸਰਕਾਰ ਦੁਆਰਾ ਦਿੱਤੀ ਗਈ ਇਸ ਜਾਣਕਾਰੀ ਦੇ ਮਗਰੋਂ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਨੈਸ਼ਨਲ ਹਾਈਵੇਅ 'ਤੇ ਐਨ.ਆਰ.ਆਈ ਦੀ ਗੋਲੀ ਮਾਰ ਕੇ ਹੱਤਿਆ
ਦੱਸਣਯੋਗ ਹੈ ਕਿ ਪ੍ਰਦੀਪ ਨੇ ਹੀ ਆਪਣੇ ਬਿਆਨ ’ਚ ਬੇਅਦਬੀ ਦੀ ਇਸ ਪੂਰੀ ਘਟਨਾ ਦੇ ਲਈ ਡੇਰਾ ਮੁਖੀ ਨੂੰ ਜਿੰਮੇਦਾਰ ਠਹਿਰਾਇਆ ਸੀ ਅਤੇ ਕਿਹਾ ਸੀ ਕਿ ਇਹ ਸਭ ਡੇਰਾ ਮੁਖੀ ਦੇ ਇਸ਼ਾਰੇ ’ਤੇ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Modi Ka Parivaar: ਭਾਜਪਾ ਆਗੂਆਂ ਨੇ ਬਦਲਿਆ ਐਕਸ ਪ੍ਰੋਫਾਈਲ, ਲਿਖਿਆ- 'ਮੋਦੀ ਦਾ ਪਰਿਵਾਰ'
ਕਾਬਿਲੇਗੌਰ ਹੈ ਕਿ ਪ੍ਰਦੀਪ ਇਸ ਸਮੇਂ ਜੇਲ੍ਹ ’ਚ ਹੈ ਅਤੇ ਉਸਦੀ ਪਤਨੀ ਅਤੇ ਉਸਦੀ 15 ਸਾਲ ਦੀ ਬੇਟੀ ਇਸ ਸਮੇਂ ਡੇਰੇ ’ਚ ਰਹਿ ਰਹੇ ਹਨ। ਇਨ੍ਹਾਂ ਦੋਹਾਂ ਨੇ ਕਿਹਾ ਸੀ ਕਿ ਹੁਣ ਉਨ੍ਹਾਂ ਨੂੰ ਡਰ ਹੈ ਕਿ ਡੇਰਾ ਸਮਰਥਕ ਅਤੇ ਮੈਨੇਜਮੇਂਟ ਉਨ੍ਹਾਂ ਦੇ ਖਿਲਾਫ ਕੁਝ ਨਾ ਕੁਝ ਕਰ ਸਕਦੇ ਹਨ। ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਜਿਵੇਂ ਛੱਤਰਪਤੀ ਅਤੇ ਰੰਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਉਸੇ ਤਰ੍ਹਾਂ ਉਨ੍ਹਾਂ ਦਾ ਵੀ ਕਤਲ ਕੀਤੀ ਜਾ ਸਕਦੀ ਹੈ। ਇਹ ਵੀ ਦੱਸ ਦਈਏ ਕਿ ਪ੍ਰਦੀਪ ਡੇਰੇ ਦੇ ਆਲ ਇੰਡੀਆ ਪਾਲਿਟਿਕਲ ਵਿੰਗ ਦਾ ਪ੍ਰਧਾਨ ਰਹਿ ਚੁੱਕਾ ਹੈ।
ਇਹ ਵੀ ਪੜ੍ਹੋ: Punjab Budget Live: ਪੰਜਾਬ ਵਿਧਾਨ ਸਭਾ 'ਚ ਜ਼ਬਰਦਸਤ ਹੰਗਾਮਾ, ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
-