Amritsar Murder : ਅੰਮ੍ਰਿਤਸਰ ’ਚ ਦਿਨ ਦਿਹਾੜੇ ਔਰਤ ਦਾ ਹੋਇਆ ਕਤਲ, ਪਤੀ ’ਤੇ ਲੱਗੇ ਇਲਜ਼ਾਮ
Amritsar Murder : ਅੰਮ੍ਰਿਤਸਰ ਦੇ ਗ੍ਰੀਨ ਫੀਲਡ ਇਲਾਕੇ ਦੇ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਨਾਂ ਰੀਤੂ ਹੈ ਤੇ ਉਸਦੇ ਵਿਆਹ ਨੂੰ 10 ਸਾਲ ਹੋ ਚੱਲੇ ਹਨ। ਮ੍ਰਿਤਕਾਂ ਦਾ ਇੱਕ 8 ਸਾਲ ਦਾ ਪੁੱਤਰ ਵੀ ਹੈ।
ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਇਲਜ਼ਾਮ ਲਗਾਏ ਹਨ ਕਿ ਉਹਨਾਂ ਦੀ ਧੀ ਨੂੰ ਸਹੁਰਾ ਪਰਿਵਾਰ ਤੰਗ ਪਰੇਸ਼ਾਨ ਕਰਦਾ ਸੀ ਤੇ ਕਈ ਵਾਰ ਉਹਨਾਂ ਦਾ ਰਾਜੀਨਾਮਾ ਕਰਵਾਇਆ ਗਿਆ ਸੀ। ਉਹਨਾਂ ਨੇ ਕਿਹਾ ਕਿ ਅੱਜ ਤੜਕੇ ਉਸ ਦੇ ਪਤੀ ਨੇ ਉਸ ਦਾ ਚਾਕੂ ਮਾਰਕੇ ਕਤਲ ਕਰ ਦਿੱਤਾ।
ਪੀੜਤ ਪਰਿਵਾਰ ਨੇ ਦੱਸਿਆ ਕਿ ਉਹਨਾਂ ਧੀ ਦੇ ਘਰ ਜਿਸ ਪੁੱਤਰ ਨੇ ਜਨਮ ਲਿਆ ਸੀ ਉਸ ਦੇ ਅਪੰਗ ਹੋਣ ਕਰਕੇ ਉਹਨਾਂ ਦੀ ਧੀ ਨੂੰ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਆਏ ਦਿਨ ਉਸਦਾ ਦਿਓਰ ਅਤੇ ਸਹੁਰਾ ਉਸ ਦੀ ਕੁੱਟਮਾਰ ਕਰਦੇ ਸਨ ਤੇ ਉਸ ਨੂੰ ਤੰਗ ਪਰੇਸ਼ਾਨ ਵੀ ਕਰਦੇ ਸਨ, ਫਿਲਹਾਲ ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ।
ਉੱਥੇ ਹੀ ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗ੍ਰੀਨ ਫੀਲਡ ਇਲਾਕੇ ਦੇ ਵਿੱਚ ਰੀਤੂ ਨਾਂ ਦੀ ਇੱਕ ਔਰਤ ਦਾ ਕਤਲ ਹੋ ਗਿਆ ਹੈ, ਅਸੀਂ ਮੌਕੇ ਉੱਤੇ ਪੁੱਜੇ ਹਾਂ ਤੇ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 206 ਪੰਚਾਇਤਾਂ 'ਤੇ ਰੋਕ ਦਾ ਮਾਮਲਾ; ਪੰਜਾਬ ਸਰਕਾਰ ਨੇ ਹਾਈਕੋਰਟ 'ਚ ਅਰਜ਼ੀ ਦਾਖਲ ਕਰਕੇ 14 ਨੂੰ ਮੰਗੀ ਸੁਣਵਾਈ
- PTC NEWS