Wed, Nov 13, 2024
Whatsapp

ਠੰਡ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

Reported by:  PTC News Desk  Edited by:  Pardeep Singh -- December 04th 2022 05:05 PM -- Updated: December 04th 2022 05:31 PM
ਠੰਡ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਠੰਡ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਆਪਣਾ ਅਸਰ ਦਿਖਾਏਗੀ। ਸਰਹੱਦੀ ਅਤੇ ਖੁੱਲ੍ਹੇ ਖੇਤਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਸਕਦੀ ਹੈ। ਇੰਨਾ ਹੀ ਨਹੀਂ ਆਉਣ ਵਾਲੇ ਦਿਨਾਂ 'ਚ ਧੁੱਪ ਨਿਕਲੇਗੀ, ਸਗੋਂ ਇਸ ਦੇ ਨਾਲ ਹੀ ਤਾਪਮਾਨ 'ਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ।

ਸੋਮਵਾਰ ਦੁਪਹਿਰ ਨੂੰ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ 'ਚ ਧੂੰਆਂ ਛਾਇਆ ਹੋਇਆ ਹੈ। ਜਦਕਿ ਦੁਆਬੇ 'ਚ ਕਪੂਰਥਲਾ ਅਤੇ ਜਲੰਧਰ 'ਚ ਧੁੰਦ ਆਪਣਾ ਅਸਰ ਦਿਖਾਏਗੀ। ਦੂਜੇ ਪਾਸੇ ਪੱਛਮੀ ਮਾਲਵੇ ਦੇ ਫਿਰੋਜ਼ਪੁਰ ਅਤੇ ਮੋਗਾ ਅਤੇ ਪੂਰਬੀ ਮਾਲਵੇ ਦੇ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਹਾਲਾਂਕਿ ਸ਼ਹਿਰੀ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ ਇਸਦਾ ਜ਼ਿਆਦਾ ਪ੍ਰਭਾਵ ਨਹੀਂ ਹੋਵੇਗਾ, ਪਰ ਖੁੱਲੇ ਖੇਤਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ।


ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 8 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਜਲੰਧਰ ਐਤਵਾਰ ਸਵੇਰੇ ਸਭ ਤੋਂ ਠੰਡਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 5.6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੁਕਤਸਰ ਵਿੱਚ 5.9, ਅੰਮ੍ਰਿਤਸਰ ਵਿੱਚ 6.5, ਲੁਧਿਆਣਾ ਵਿੱਚ 7.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਇਹ ਗਿਰਾਵਟ 1 ਤੋਂ 3 ਡਿਗਰੀ ਤੱਕ ਰਹੀ ਹੈ।

- PTC NEWS

Top News view more...

Latest News view more...

PTC NETWORK