Punjab weather: ਪੰਜਾਬ ਵਿੱਚ ਯੈਲੋ ਅਲਰਟ ਜਾਰੀ, 7 ਜ਼ਿਲਿਆਂ ਵਿੱਚ ਭਾਰੀ ਮੀਂਹ ਦਾ ਖ਼ਦਸ਼ਾ
Punjab Weather News: ਸਵੇਰੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਆਮ ਵਾਂਗ ਹੋਣ ਦੀ ਉਡੀਕ ਕਰਦਿਆਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਦੀ ਰਫ਼ਤਾਰ ਨਾਲ ਵੱਧ ਰਿਹਾ ਹੈ। ਇਹ ਸਪੱਸ਼ਟ ਹੈ ਕਿ ਡੈਮ ਫਲੱਡ ਗੇਟਾਂ ਨੂੰ ਖੋਲ੍ਹੇ ਬਿਨਾਂ ਵੱਧ ਤੋਂ ਵੱਧ ਦੋ ਹਫ਼ਤਿਆਂ ਤੱਕ ਚੱਲ ਸਕਦਾ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 59666 ਕਿਊਸਿਕ ਦਰਜ:
ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 59666 ਕਿਊਸਿਕ ਦਰਜ ਕੀਤੀ ਗਈ ਹੈ। ਜਿਸ ਵਿੱਚੋਂ ਸਿਰਫ਼ 40998 ਕਿਊਸਿਕ ਪਾਣੀ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਦਿੱਤੀ ਜਾਣਕਾਰੀ:
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1664.52 ਫੁੱਟ ਤੱਕ ਪਹੁੰਚ ਗਿਆ ਹੈ। ਇਹ ਪੱਧਰ ਆਮ ਨਾਲੋਂ 16 ਫੁੱਟ ਘੱਟ ਰਿਹਾ ਹੈ। ਵੱਧ ਤੋਂ ਵੱਧ 1680 ਫੁੱਟ ਤੱਕ ਪਹੁੰਚਣ ਤੋਂ ਬਾਅਦ, ਬੀਬੀਐਮਬੀ ਨੂੰ ਫਲੱਡ ਗੇਟ ਖੋਲ੍ਹਣੇ ਪੈਣਗੇ।
- PTC NEWS