Sri Mastuana Sahib ਦੀ ਪ੍ਰਧਾਨਗੀ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
Sri Mastuana Sahib News : ਸ੍ਰੀ ਮਸਤਵਾਣਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਦੋ ਧਿਰਾਂ ਦੇ ਵਿੱਚ ਲੜਾਈ ਕਾਰਨ ਇੱਕ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੁਲਿਸ ਨੇ ਪੰਜ ਵਿਅਕਤੀਆਂ ਦੇ ਨਾਂਅ ਅਤੇ ਕਈ ਅਣਪਛਾਤਿਆਂ ਦੇ ਨਾਂ ’ਤੇ ਮਾਮਲਾ ਦਰਜ ਕਰਕੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ।
ਮਿਲੀ ਜਾਣਕਾਰੀ ਮੁਤਾਬਿਕ ਸ੍ਰੀ ਮਸਤਵਾਣਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਕਈ ਦਿਨਾਂ ਤੋਂ ਦੋ ਗਰੁੱਪਾਂ ਦੇ ਵਿੱਚ ਲੜਾਈ ਚੱਲ ਰਹੀ ਸੀ। ਇਸ ਦੌਰਾਨ ਇੱਕ ਵਿਅਕਤੀ ਦੀ ਕੁੱਟਮਾਰ ਕਰਦੇ ਹੋਏ ਦੂਜੇ ਗਰੁੱਪ ਦੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ।
ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਨੇ ਲਾਸ਼ ਦਾ ਪੋਸਟਮਾਰਟਮ ਕਰਨ ਮਗਰੋਂ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Sukhbir Singh Badal Attack : ਸੁਖਬੀਰ ਸਿੰਘ ਬਾਦਲ ਦੇ ਬਿਆਨ ਦਰਜ ਕਰਨ ਲਈ ਤਿਆਰ ਹੋਈ ਪੰਜਾਬ ਸਰਕਾਰ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ
- PTC NEWS