Youth Beaten : ਚੰਡੀਗੜ੍ਹ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਭੀੜ ਸਾਹਮਣੇ ਪਾੜੇ ਕੱਪੜੇ
Youth Beaten In Chandigarh : ਚੰਡੀਗੜ੍ਹ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਨਾਬਾਲਗ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ ਗਏ ਤੇ ਉਸ ਨੂੰ ਲੋਕਾਂ ਦੇ ਸਾਹਮਣੇ ਨੰਗਾ ਕਰ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਭੀੜ ਵਿੱਚੋਂ ਕੋਈ ਵੀ ਨੌਜਵਾਨ ਨੂੰ ਬਚਾਉਣ ਲਈ ਨਹੀਂ ਆਇਆ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਨੌਜਵਾਨ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਤਰ੍ਹਾਂ ਵਾਪਰੀ ਘਟਨਾ
ਇਹ ਘਟਨਾ ਗਣੇਸ਼ ਵਿਸਰਜਨ ਯਾਤਰਾ ਦੇ ਮੌਕੇ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਨੌਜਵਾਨ ਦਾ ਹੋਰ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਹ ਉਸ ਨੂੰ ਕੁੱਟ ਕੇ ਕਾਫੀ ਦੂਰ ਤੱਕ ਲੈ ਗਏ। ਇਸ ਦੌਰਾਨ ਉਨ੍ਹਾਂ ਨੇ ਉਸਦੇ ਕੱਪੜੇ ਵੀ ਪਾੜ ਦਿੱਤੇ। ਪਰ ਭੀੜ ਵਿੱਚ ਮੌਜੂਦ ਕਿਸੇ ਨੇ ਵੀ ਉਸਦੀ ਮਦਦ ਨਹੀਂ ਕੀਤੀ। ਉਨ੍ਹਾਂ ਨੇ ਉਸ 'ਤੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸੈਕਟਰ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ। ਘਟਨਾ ਦੇ ਪਿੱਛੇ ਦੇ ਸਾਰੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇੱਕ ਮੁਲਜ਼ਮ ਗ੍ਰਿਫਤਾਰ, ਚਾਰ ਅਜੇ ਵੀ ਫਰਾਰ
ਥਾਣਾ ਇੰਚਾਰਜ ਨੇ ਦੱਸਿਆ ਕਿ ਘਟਨਾ ਦੋ ਦਿਨ ਪੁਰਾਣੀ ਹੈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਕਰੀਬ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਸਾਰੇ ਮੁਲਜ਼ਮ ਛੋਟੀ ਉਮਰ ਦੇ ਹਨ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਵੀ ਨਾਬਾਲਿਗ ਹੈ। ਜਦਕਿ ਬਾਕੀ ਚਾਰ ਮੁਲਜ਼ਮ ਆਪਣੇ ਘਰਾਂ ਤੋਂ ਫਰਾਰ ਹਨ। ਪਲਿਸ ਟੀਮਾਂ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਮੁਲਜ਼ਮਾਂ ਦੇ ਫੜੇ ਜਾਣ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
- PTC NEWS