Tue, Oct 8, 2024
Whatsapp

Phagwara Youth Murder News : ਘਰ ਅੰਦਰੋਂ ਮਿਲੀ ਨੌਜਵਾਨ ਦੀ ਲਾਸ਼; ਬਦਬੂ ਆਉਣ ’ਤੇ ਇਲਾਕਾ ਨਿਵਾਸੀਆਂ ਨੇ ਦਿੱਤੀ ਪੁਲਿਸ ਨੂੰ ਸੂਚਨਾ

ਫਗਵਾੜਾ ਨੇੜਲੇ ਪਿੰਡ ਖਜੂਰਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦਾ ਪਤਾ ਉਸ ਸਮੇਂ ਲੱਗਾ ਜਦੋਂ ਘਰ 'ਚੋਂ ਬਦਬੂ ਆਉਣ ਲੱਗੀ।

Reported by:  PTC News Desk  Edited by:  Aarti -- October 08th 2024 11:19 AM
Phagwara Youth Murder News : ਘਰ ਅੰਦਰੋਂ ਮਿਲੀ ਨੌਜਵਾਨ ਦੀ ਲਾਸ਼; ਬਦਬੂ ਆਉਣ ’ਤੇ ਇਲਾਕਾ ਨਿਵਾਸੀਆਂ ਨੇ ਦਿੱਤੀ ਪੁਲਿਸ ਨੂੰ ਸੂਚਨਾ

Phagwara Youth Murder News : ਘਰ ਅੰਦਰੋਂ ਮਿਲੀ ਨੌਜਵਾਨ ਦੀ ਲਾਸ਼; ਬਦਬੂ ਆਉਣ ’ਤੇ ਇਲਾਕਾ ਨਿਵਾਸੀਆਂ ਨੇ ਦਿੱਤੀ ਪੁਲਿਸ ਨੂੰ ਸੂਚਨਾ

Phagwara Youth Murder News : ਇੱਕ ਪਾਸੇ ਜਿੱਥੇ ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਆਏ ਦਿਨ ਹਿੰਸਕ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਫਗਵਾੜਾ ਨੇੜਲੇ ਪਿੰਡ ਖਜੂਰਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦਾ ਪਤਾ ਉਸ ਸਮੇਂ ਲੱਗਾ ਜਦੋਂ ਘਰ 'ਚੋਂ ਬਦਬੂ ਆਉਣ ਲੱਗੀ। ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਥਾਣਾ ਸਦਰ ਦੀ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ। 


ਮਾਮਲੇ ਸਬੰਧੀ ਜਾਣਕਾਰੀ ਮਿਲਣ ਮਗਰੋਂ ਮੌਕੇ ’ਤੇ ਪਹੁੰਚੀ ਪੁਲਿਸ ਦੀ ਟੀਮ ਘਰ ’ਚ ਦਾਖਲ ਹੋਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ। 

ਮੌਕੇ 'ਤੇ ਜਾਣਕਾਰੀ ਦਿੰਦਿਆਂ ਐੱਸਐੱਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਜਿਸ ਦੀ ਪਛਾਣ ਅਭਿਮਨਿਊ ਸਿੰਘ ਵਾਸੀ ਖਜੂਰਲਾ ਵਜੋਂ ਹੋਈ ਹੈ। ਐੱਸ.ਐੱਚ.ਓ ਨੇ ਦੱਸਿਆ ਕਿ ਉਕਤ ਵਿਅਕਤੀ ਨਜ਼ਦੀਕੀ ਪੈਲੇਸ 'ਚ ਠੇਕੇਦਾਰੀ ਦਾ ਕੰਮ ਕਰਦਾ ਸੀ, ਥਾਣਾ ਸਦਰ ਦੀ ਪੁਲਿਸ ਨੇ ਹਰਿੰਦਰ ਕੁਮਾਰ ਉਰਫ ਹੈਪੀ ਵਾਸੀ ਪਿੰਡ ਖਜੂਰਲਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰੱਖ ਦਿੱਤਾ ਹੈ ਅਤੇ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਕਤਲ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

- PTC NEWS

Top News view more...

Latest News view more...

PTC NETWORK