ਜ਼ੀਰਾ ਸ਼ਰਾਬ ਫੈਕਟਰੀ ਮਾਮਲਾ : ਪੁਲਿਸ ਤੇ ਕਿਸਾਨਾਂ ਨੇ ਵਰ੍ਹਾਈਆਂ ਇਕ ਦੂਜੇ 'ਤੇ ਡਾਂਗਾਂ
ਜ਼ੀਰਾ : ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਧਰਨਾ ਉਠਾਉਣ ਲਈ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉਤੇ ਕੀਤੇ ਗਏ ਲਾਠੀਚਾਰਜ ਕਾਰਨ ਭੜਕੀਆਂ ਕਿਸਾਨ ਜਥੇਬੰਦੀਆਂ ਤੇ ਪੁਲਿਸ ਅੱਜ ਮੁੜ ਆਹਮੋ-ਸਾਹਮਣੇ ਹੋ ਗਈਆਂ।
ਪੁਲਿਸ ਨੇ ਨਾਕੇ ਤੋਂ ਦੂਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਣ ਲਈ ਅੜੇ ਰਹੇ। ਪੁਲਿਸ ਨੇ ਕਿਸਾਨਾਂ ਉਤੇ ਲਾਠੀਚਾਰਜ ਕੀਤਾ। ਇਸ ਦੇ ਉਲਟ ਕਿਸਾਨਾਂ ਨੇ ਵੀ ਪੁਲਿਸ ਉਤੇ ਡਾਂਗਾਂ ਵਰ੍ਹਾਈਆਂ।
ਇਸ ਕਾਰਨ ਇਥੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਹੈ। ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਜਦੋਂ ਲਾਠੀਚਾਰਜ ਤਾਂ ਉਲਟਾ ਕਿਸਾਨਾਂ ਨੇ ਵੀ ਪੁਲਿਸ ਮੁਲਾਜ਼ਮਾਂ ਉਤੇ ਡਾਂਗਾਂ ਵਰ੍ਹਾਈਆਂ। ਇਕ ਬਜ਼ੁਰਗ ਕਿਸਾਨ ਆਗੂ ਨੇ ਪੁਲਿਸ ਦੇ ਲਾਠੀਚਾਰਜ ਦਾ ਜਵਾਬ ਲਾਠੀ ਨਾਲ ਦਿੱਤਾ ਅਤੇ ਪੁਲਿਸ ਮੁਲਾਜ਼ਮਾਂ ਨੂੰ ਖਦੇੜ ਦਿੱਤਾ।
ਜ਼ੀਰਾ ਤੋਂ ਲਗਭਗ 12 ਕਿਲੋਮੀਟਰ ਦੂਰ ਸੰਯੁਕਤ ਕਿਸਾਨ ਮੋਰਚੇ ਦੀ ਇਕੱਤਰਤਾ ਚੱਲ ਰਹੀ ਹੈ। ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਦੋ ਧੜਿਆਂ ਵਿਚ ਵੰਡਿਆ ਗਿਆ ਸੰਯੁਕਤ ਕਿਸਾਨ ਮੋਰਚਾ ਇਕਜੁਟ ਹੋ ਗਏ ਹਨ। ਅੱਜ ਗ਼ੈਰਸਿਆਸੀ ਕਿਸਾਨ ਮੋਰਚੇ ਨੇ ਵੀ ਜ਼ੀਰਾ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਕੀਤੀ।
ਇਹ ਵੀ ਪੜ੍ਹੋ : ਰਾਜਪੁਰਾ ਪੱਤਰਕਾਰ ਖ਼ੁਦਕੁਸ਼ੀ ਮਾਮਲਾ : ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਲਗਾਈ ਅਗਾਊਂ ਜ਼ਮਾਨਤ
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਸਾਂਝਾ ਮੋਰਚਾ ਜ਼ੀਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਿੱਚ ਸ਼ਾਮਲ ਸਾਰੇ ਕਿਸਾਨ ਆਗੂ ਪਹੁੰਚਣਗੇ।
ਭੋਗ ਉਪਰੰਤ ਸਾਂਝੇ ਮੋਰਚੇ ਦੀ ਕਮੇਟੀ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵੱਖ ਵੱਖ ਕਿਸਾਨ ਆਗੂ ਸ਼ਾਮਲ ਹੋਏ।
- PTC NEWS