ਪੰਜਾਬ 'ਚ ਕੋਰੋਨਾ ਤੋਂ ਰਾਹਤ ਦੀ ਖ਼ਬਰ, 7 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ
ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਹਾਲਾਂਕਿ ਅੱਜ ਦੇ ਜੇਕਰ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿਚ ਅੱਜ ਕੋਰੋਨਾ ਮਾਮਲਿਆਂ 'ਚ ਜਿਥੇ 8,668 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਥੇ ਹੀ 7 ਹਜ਼ਾਰ ਤੋਂ ਵੱਧ ਲੋਕ ਠੀਕ ਵੀ ਹੋਏ ਹਨ।
ਜਿੰਨਾ ਦਾ ਵੇਰਵਾ ਹੇਠ ਲਿਖਿਆ ਹੈ।
ਅੱਜ ਕੋਰੋਨਾ ਨੂੰ 7324 ਮਰੀਜ਼ਾਂ ਨੇ ਮਾਤ ਦਿੱਤੀ
ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 76,856 ਹੋਈ
ਜਿਲ੍ਹਾ ਲੁਧਿਆਣਾ ਵਿਚ ਅੱਜ ਸਭ ਤੋਂ ਵੱਧ 1386 ਨਵੇਂ ਮਰੀਜ਼ ਆਏ
ਕੋਰੋਨਾ ਦੇ ਮਰੀਜ਼ਾਂ ਦੀ ਅੱਜ ਪਾਜ਼ੀਟਿਵ ਦਰ 15.03 ਫੀਸਦ ਆਈ
ਕੋਰੋਨਾ ਦੇ 9652 ਮਰੀਜ਼ ਆਕਸੀਜਨ ਅਤੇ 324 ਮਰੀਜ਼ ਵੈਂਟੀਲੇਟਰ ‘ਤੇ
Also Read | Coronavirus: Punjab records highest-ever COVID-19 recoveries in 24 hours