ਐਨਆਈਏ ਨੇ 5 ਖ਼ਾਲਿਸਤਾਨੀ ਅੱਤਵਾਦੀਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ
ਚੰਡੀਗੜ੍ਹ : ਐਨਆਈਏ ਨੇ ਡਰੋਨਾਂ ਰਾਹੀਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕੇਸ ਸਬੰਧੀ ਪਾਬੰਦੀਸ਼ੁਦਾ ਤੇ ਗ਼ੈਰਕਾਨੂੰਨੀ ਕਰਾਰ ਦਿੱਤੇ ਗਏ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਸਮੇਤ ਪੰਜ ਖ਼ਾਲਿਸਤਾਨੀ ਅੱਤਵਾਦੀਆਂ ਖ਼ਿਲਾਫ਼ ਇਥੇ ਦੀ ਇਕ ਵਿਸ਼ੇਸ਼ ਅਦਾਲਤ ਵਿਚ ਦੋਸ਼ ਪੱਤਰ ਦਾਇਰ ਕੀਤਾ ਅਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਐਨਆਈਏ ਨੇ ਕਿਹਾ ਕਿ ਇਹ ਕੇਸ ਪਹਿਲਾਂ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿੱਚ 25 ਅਗਸਤ, 2021 ਨੂੰ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ 6 ਨਵੰਬਰ, 2021 ਨੂੰ ਏਜੰਸੀ ਦੁਆਰਾ ਆਰਮਜ਼ ਐਕਟ, ਨਾਰਕੋਟਿਕ ਡਰੱਗਜ਼ ਤੇ ਹੋਰ ਵੱਖ-ਵੱਖ ਧਾਰਾਵਾਂ ਦੇ ਤਹਿਤ ਦੁਬਾਰਾ ਦਰਜ ਕੀਤਾ ਗਿਆ ਸੀ।
ਐਨਆਈਏ ਨੇ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ ਤੇ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਲਦ ਹੀ ਹੋਰ ਖ਼ੁਲਾਸੇ ਹੋਣਗੇ। ਜ਼ਿਕਰਯੋਗ ਹੈ ਕਿ ਮੁਲਜ਼ਮਾਂ ਵਿਰੁੱਧ ਐਨਆਈਏ ਨੇ ਡਰੋਨਾਂ ਰਾਹੀਂ ਹਥਿਆਰਾਂ, ਵਿਸਫੋਟਕਾਂ ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਕੇਸ਼ ਵਿੱਚ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ।
ਐਨਆਈਏ ਨੇ ਸਪੈਸ਼ਲ ਅਦਾਲਤ ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਪੱਤਰ ਦਾਇਰ ਕੀਤੇ ਹਨ ਅਤੇ ਜਲਦ ਹੀ ਅਗਲੀ ਕਾਰਵਾਈ ਦਾ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਮੁਲਜ਼ਮ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਸਨ। ਇਸ ਦੌਰਾਨ ਐਨਆਈਏ ਨੇ ਉਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਸਪੈਸ਼ਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਆਸਟਰੇਲੀਆਈ ਖਿਡਾਰੀ ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ