ਓਮੀਕਰੋਨ ਦੇ ਵੱਧਦੇ ਖ਼ਤਰੇ ਵਿਚਕਾਰ ਦਿੱਲੀ 'ਚ ਲੱਗੇਗਾ ਨਾਈਟ ਕਰਫਿਊ, ਸਰਕਾਰ ਨੇ ਕੀਤਾ ਐਲਾਨ
ਨਵੀਂ ਦਿੱਲੀ: ਦੇਸ਼ ਵਿਚ ਓਮੀਕਰੋਨ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਇਸ ਵਿਚਕਾਰ ਅੱਜ ਦਿੱਲੀ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ (Omicron ) ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਰਾਜਧਾਨੀ ਵਿੱਚ ਸੋਮਵਾਰ ਤੋਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਇਟ ਕਰਫਿਊ ਲਾਗੂ ਰਹੇਗਾ। ਦਿੱਲੀ 'ਚ 79 ਲੋਕਾਂ 'ਚ ਓਮੀਕਰੋਨ ਵੇਰੀਐਂਟ ਪਾਇਆ ਗਿਆ ਹੈ।
ਦਿੱਲੀ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਜਾਵੇਗਾ। ਇਸ ਦੌਰਾਨ, ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ 290 ਮਾਮਲੇ ਸਾਹਮਣੇ ਆਏ ਹਨ, ਜੋ ਕਿ 10 ਜੂਨ ਤੋਂ ਬਾਅਦ ਦਰਜ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਸੰਖਿਆ ਹੈ। ਦਿੱਲੀ ਦੇ ਸਿਹਤ ਵਿਭਾਗ ਦੇ ਅਨੁਸਾਰ ਦਿੱਲੀ ਵਿੱਚ 290 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ ਇੱਕ ਦੀ ਮੌਤ ਹੋ ਗਈ ਹੈ। ਸਰਕਾਰ ਦੇ ਅਨੁਸਾਰ ਕੋਰੋਨਾ ਸਕਾਰਾਤਮਕਤਾ ਦਰ 0.55 ਪ੍ਰਤੀਸ਼ਤ ਹੋ ਗਈ ਹੈ।
ਵਿਭਾਗੀ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਮਰਨ ਵਾਲਿਆਂ ਦੀ ਗਿਣਤੀ 25,105 ਹੋ ਗਈ ਹੈ। ਦਿੱਲੀ ਵਿੱਚ ਸਰਗਰਮ ਕੋਰੋਨਾ ਮਾਮਲਿਆਂ ਦੀ ਗਿਣਤੀ 1,103 ਹੈ, ਜਿਨ੍ਹਾਂ ਵਿੱਚੋਂ 583 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ। ਦਿੱਲੀ ਦੇ ਰੋਜ਼ਾਨਾ ਕੋਵਿਡ -19 ਦੇ ਕੇਸ ਲਗਾਤਾਰ ਦੂਜੇ ਦਿਨ 200 ਦੇ ਅੰਕੜੇ ਨੂੰ ਪਾਰ ਕਰ ਗਏ ਕਿਉਂਕਿ ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਵਿੱਚ 290 ਤਾਜ਼ਾ ਮਾਮਲੇ ਦਰਜ ਕੀਤੇ ਗਏ ਹਨ।
-PTC News