ਨਿਤੀਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼, ਤੇਜਸਵੀ ਬਣੇ ਡਿਪਟੀ ਸੀਐਮ
ਬਿਹਾਰ: ਨਿਤੀਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਅਤੇ ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਦੂਜੀ ਵਾਰ ਉਪ ਮੁੱਖ ਮੰਤਰੀ ਬਣੇ ਹਨ। ਲਾਲੂ ਪ੍ਰਸਾਦ ਯਾਦਵ ਦੀ ਪਤਨੀ ਰਾਬੜੀ ਦੇਵੀ, ਤੇਜ ਪ੍ਰਤਾਪ ਯਾਦਵ ਅਤੇ ਤੇਜਸਵੀ ਯਾਦਵ ਦੀ ਪਤਨੀ ਰਾਜਸ਼੍ਰੀ ਰਾਜ ਭਵਨ ਵਿੱਚ ਮੌਜੂਦ ਸਨ। ਇਸ ਦੌਰਾਨ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਨਿਤੀਸ਼ ਕੁਮਾਰ ਨਾਲ ਫੋਨ 'ਤੇ ਗੱਲ ਕੀਤੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਨਿਤੀਸ਼ ਕੁਮਾਰ ਨੇ ਬਿਹਾਰ 'ਚ ਕੈਬਨਿਟ ਵਿਸਥਾਰ ਅਤੇ ਸਰਕਾਰ ਬਣਾਉਣ ਨੂੰ ਲੈ ਕੇ ਲਾਲੂ ਪ੍ਰਸਾਦ ਯਾਦਵ ਨਾਲ ਚਰਚਾ ਕੀਤੀ ਸੀ। ਇਸ ਦੌਰਾਨ ਲਾਲੂ ਨੇ ਫੋਨ 'ਤੇ ਨਿਤੀਸ਼ ਵੱਲੋਂ ਲਏ ਫੈਸਲੇ ਦੀ ਸ਼ਲਾਘਾ ਕੀਤੀ। ਨਿਤੀਸ਼ ਕੁਮਾਰ ਅੱਠਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨਿਤੀਸ਼ ਕੁਮਾਰ ਨੇ ਪਹਿਲੀ ਵਾਰ 3 ਮਾਰਚ 2000 ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਹਾਲਾਂਕਿ ਉਹ ਸਰਕਾਰ ਸਿਰਫ਼ 7 ਦਿਨ ਹੀ ਚੱਲ ਸਕੇ ਸਨ ਅਤੇ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ। ਉਸ ਤੋਂ ਬਾਅਦ ਨਿਤੀਸ਼ ਕੁਮਾਰ ਨੇ 24 ਨਵੰਬਰ 2005 ਅਤੇ 20 ਮਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 2014 ਤੋਂ 22 ਫਰਵਰੀ 2015 ਤੱਕ ਦੇ ਸਮੇਂ ਨੂੰ ਛੱਡ ਕੇ ਨਿਤੀਸ਼ ਲਗਾਤਾਰ ਬਿਹਾਰ ਦੇ ਮੁੱਖ ਮੰਤਰੀ ਰਹੇ ਹਨ। ਨਿਤੀਸ਼ ਕੁਮਾਰ ਅੱਜ ਅੱਠਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਉਹ 7 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਤੇਜਸਵੀ ਯਾਦਵ 22 ਨਵੰਬਰ 2015 ਨੂੰ ਪਹਿਲੀ ਵਾਰ ਬਿਹਾਰ ਦੇ ਉਪ ਮੁੱਖ ਮੰਤਰੀ ਬਣੇ ਸਨ। ਉਦੋਂ ਨਿਤੀਸ਼ ਕੁਮਾਰ ਐਨਡੀਏ ਛੱਡ ਕੇ ਮਹਾਗਠਜੋੜ ਵਿੱਚ ਸ਼ਾਮਿਲ ਹੋਏ ਅਤੇ ਮਹਾਗਠਜੋੜ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਮਿਲੀ। ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਸਰਕਾਰ ਵਿੱਚ ਤੇਜਸਵੀ ਉਪ ਮੁੱਖ ਮੰਤਰੀ ਬਣੇ ਸਨ ਅਤੇ ਅੱਜ ਇੱਕ ਵਾਰ ਫਿਰ ਉਹ ਦੂਜੀ ਵਾਰ ਉਪ ਮੁੱਖ ਮੰਤਰੀ ਬਣੇ ਹਨ। ਇਹ ਵੀ ਪੜ੍ਹੋ:CM ਮਾਨ ਦੇ ਹਵਾਈ ਸਫ਼ਰ ਦਾ ਵੇਰਵਾ ਦੇਣ ਤੋਂ ਹਵਾਬਾਜ਼ੀ ਵਿਭਾਗ ਨੇ ਕੀਤਾ ਇਨਕਾਰ, ਜਾਣੋ ਕੀ ਹੈ ਕਾਰਨ -PTC News