Thu, Dec 12, 2024
Whatsapp

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ : ਆਈਜੀ

Reported by:  PTC News Desk  Edited by:  Ravinder Singh -- April 30th 2022 08:05 PM -- Updated: April 30th 2022 08:22 PM
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ : ਆਈਜੀ

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ : ਆਈਜੀ

ਪਟਿਆਲਾ: ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਦੋ ਧਿਰਾਂ ਵਿੱਚ ਹੋਏ ਟਕਰਾਅ ਪਿਛੋਂ ਪਟਿਆਲਾ ਵਿੱਚ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਅੱਜ ਮੁੜ ਬਹਾਲ ਕਰ ਦਿੱਤਾ ਗਿਆ ਹੈ। ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਹੈ ਕਿ ਬੀਤੇ ਦਿਨ ਮਾਤਾ ਕਾਲੀ ਦੇਵੀ ਮੰਦਿਰ ਨੇੜੇ ਹਿੰਦੂ ਤੇ ਸਿੱਖ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੇ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਅਮਨ-ਸ਼ਾਂਤੀ ਤੇ ਫ਼ਿਰਕੂ ਇਕਸੁਰਤਾ ਨੂੰ ਢਾਹ ਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਰੜੇ ਹੱਥੀਂ ਲਿਆ ਜਾਵੇਗਾ। ਇਸ ਤੋਂ ਬਿਨਾਂ ਸੋਸ਼ਲ ਮੀਡੀਆ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਰ ਸ਼ਾਮ ਕੀਤੀ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਦਰ ਗੈਂਦ ਨੇ ਕਿਹਾ ਕਿ ਪਟਿਆਲਾ ਅਤੇ ਪੰਜਾਬ ਦਾ ਸ਼ਾਂਤਮਈ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਦੀ ਘਟਨਾ ਨੂੰ ਪੁਲਿਸ ਨੇ ਪੂਰੀ ਪੇਸ਼ੇਵਰਾਨਾ ਸੂਝ-ਬੂਝ ਨਾਲ ਸੁਲਝਾਇਆ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ। ਪਟਿਆਲਾ ਟਕਰਾਅ ਦੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ : ਆਈਜੀ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਆਪਸੀ ਤਕਰਾਰ 'ਚ ਜਿੱਥੇ ਸ਼ਿਵ ਸੈਨਾ ਦੇ ਆਗੂ ਹਰੀਸ਼ ਸਿੰਗਲਾ ਸਮੇਤ ਦੋ ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਥੇ ਹੀ ਸਮੁੱਚੇ ਮਾਮਲੇ 'ਚ ਮੁੱਖ ਦੋਸ਼ੀ ਵਜੋਂ ਬਰਜਿੰਦਰ ਸਿੰਘ ਪਰਵਾਨਾ ਉਰਫ਼ ਸਨੀ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਰਾਜਪੁਰਾ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਤੇ ਉਹ ਗਰਮ ਸੁਭਾਅ ਤੇ ਕੱਟੜ ਖਿਆਲਾਂ ਦਾ ਸ਼ਖ਼ਸ ਹੈ, ਜਿਸ ਬਾਬਤ ਪੂਰੀ ਪੜਤਾਲ ਕੀਤੀ ਜਾ ਰਹੀ ਹੈ। ਜਦੋਂਕਿ ਹਰੀਸ਼ ਸਿੰਗਲਾ ਦਾ ਦੋ ਦਿਨਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਆਈ.ਜੀ. ਛੀਨਾ ਨੇ ਦੱਸਿਆ ਕਿ ਪੂਰੇ ਮਾਮਲੇ ਸਬੰਧੀਂ 6 ਵੱਖ-ਵੱਖ ਪੁਲਿਸ ਕੇਸ ਦਰਜ ਕੀਤੇ ਹਨ, ਜਿਨ੍ਹਾਂ 'ਚੋਂ 5 ਥਾਣਾ ਕੋਤਵਾਲੀ ਅਤੇ 1 ਮੁਕੱਦਮਾ ਥਾਣਾ ਲਾਹੌਰੀ ਗੇਟ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀ.ਟੀ.ਵੀ ਫੁਟੇਜ਼ ਸਮੇਤ ਸੋਸ਼ਲ ਮੀਡੀਆ ਨੂੰ ਵੀ ਵਾਚਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਪਿੰਡ ਅਜਨਾਲੀ ਦੇ ਵਸਨੀਕ ਬਲਵਿੰਦਰ ਸਿੰਘ, ਜਿਸ ਦੇ ਗੋਲੀ ਲੱਗੀ ਹੈ, ਦਾ ਡਾਕਟਰਾਂ ਦੀ ਟੀਮ, ਜਿਸ 'ਚ ਪੀ.ਜੀ.ਆਈ. ਦੇ ਮਾਹਰ ਵੀ ਸ਼ਾਮਲ ਹਨ, ਵੱਲੋਂ ਪੂਰਾ ਮੁਆਇਨਾ ਕੀਤਾ ਜਾ ਰਿਹਾ ਹੈ, ਦੇ ਇਲਾਜ 'ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਕਿ ਹਰ ਮੁਕੱਦਮੇ ਦੀ ਪੂਰੀ ਪੜਤਾਲ ਬਿਨਾਂ ਕਿਸੇ ਦਬਾਅ ਤੋਂ ਸੁਤੰਤਰ ਢੰਗ ਨਾਲ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ। ਆਈ.ਜੀ. ਸ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਆਸ਼ੂਤੋਸ਼ ਗੌਤਮ ਪੁੱਤਰ ਪਿਤਾਂਬਰ ਦੱਤ ਦੇ ਬਿਆਨਾਂ 'ਤੇ ਦਰਜ ਮੁਕੱਦਮਾ ਨੰਬਰ 73/22 ਥਾਣਾ ਕੋਤਵਾਲੀ, ਦੀ ਛਾਣਬੀਣ ਕਰਦਿਆਂ 24 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ 'ਚ ਮੁੱਖ ਦੋਸ਼ੀ ਕੁਲਦੀਪ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਬਿਜਲਪੁਰ ਅੱਡਾ ਢੈਂਠਲ ਤੇ ਬਰਜਿੰਦਰ ਸਿੰਘ ਪਰਵਾਨਾ ਸ਼ਾਮਲ ਹਨ ਤੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਲੁਕ ਆਊਟ ਕਾਰਨਰ ਜਾਰੀ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪਰਵਾਨਾ ਦਾ ਅਪਰਾਧਿਕ ਰਿਕਾਰਡ ਹੈ, ਉਸ ਵਿਰੁੱਧ ਪਹਿਲਾਂ ਵੀ ਦੋ ਕੇਸ ਦਰਜ ਸਨ ਅਤੇ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪਟਿਆਲਾ ਟਕਰਾਅ ਦੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ : ਆਈਜੀਇਸ ਤੋਂ ਇਲਾਵਾ 25 ਲੋਕਾਂ ਖਿਲਾਫ਼ ਕੇਸ ਦਰਜ ਹੈ ਅਤੇ 22 ਦੀ ਗ੍ਰਿਫ਼ਤਾਰੀ ਬਾਕੀ ਹੈ। ਬੀਤੇ ਦਿਨ ਹੋਈ ਹੋਈ ਝੜਪ ਤੋਂ ਬਾਅਦ ਅੱਜ ਪਟਿਆਲਾ ਵਿੱਚ ਸ਼ਾਂਤੀ ਕਮੇਟੀ ਦੀ ਮੀਟਿੰਗ ਹੋਈ। ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਕਹਿਣਾ ਹੈ ਕਿ ਹਰ ਕੋਈ ਚਾਹੁੰਦਾ ਹੈ ਕਿ ਪਟਿਆਲਾ ਵਿੱਚ ਸਦਭਾਵਨਾ ਬਣੀ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਟਕਰਾਅ ਦੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਪਟਿਆਲਾ ਘਟਨਾ ਸਬੰਧੀ ਪਟਿਆਲਾ ਦੇ ਅਲੱਗ-ਅਲੱਗ ਥਾਣਿਆਂ ਵਿੱਚ 6 ਵੱਖ-ਵੱਖ ਪੁਲਿਸ ਕੇਸ ਦਰਜ ਕੀਤੇ ਗਏ ਹਨ। ਪਟਿਆਲਾ ਟਕਰਾਅ ਦੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ : ਆਈਜੀਆਸ਼ੂਤੋਸ਼ ਗੌਤਮ ਪੁੱਤਰ ਪਿਤਾਂਬਰ ਦੱਤ ਦੇ ਬਿਆਨਾਂ 'ਤੇ ਦਰਜ ਮੁਕੱਦਮਾ ਨੰਬਰ 73/22 ਥਾਣਾ ਕੋਤਵਾਲੀ ਦੀ ਛਾਣਬੀਣ ਕਰਦਿਆਂ 24 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ 'ਚ ਮੁੱਖ ਦੋਸ਼ੀ ਕੁਲਦੀਪ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਬਿਜਲਪੁਰ ਅੱਡਾ ਢੈਂਠਲ ਤੇ ਬਰਜਿੰਦਰ ਸਿੰਘ ਪਰਵਾਨਾ ਸ਼ਾਮਲ ਹਨ ਤੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲੁਕਆਊਟ ਕਾਰਨਰ ਜਾਰੀ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਟਕਰਾਅ ਮਾਮਲੇ 'ਚ ਗ੍ਰਿਫ਼ਤਾਰ ਹਰੀਸ਼ ਸਿੰਗਲਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : ਬਿਜਲੀ ਸੰਕਟ ਨੂੰ ਲੈ ਕੇ ਕਿਸਾਨ ਮਜ਼ਦੂਰ ਜਥੇਬੰਦੀ ਵੱਡੇ ਸੰਘਰਸ਼ ਦੇ ਰੌਅ 'ਚ


Top News view more...

Latest News view more...

PTC NETWORK