ਕੋਈ ਮੁੱਖ ਮੰਤਰੀ ਚਿਹਰਾ ਨਹੀਂ, ਕਾਂਗਰਸ ਸਮੂਹਿਕ ਅਗਵਾਈ ਵਿੱਚ ਲੜੇਗੀ ਚੋਣ
ਨਵੀਂ ਦਿੱਲੀ: ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ (ਸੀਐਮ) ਦੇ ਚਿਹਰੇ ਨੂੰ ਲੈ ਕੇ ਵਿਵਾਦ ਦੇ ਵਿਚਕਾਰ, ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਸਮੂਹਿਕ ਅਗਵਾਈ ਵਿੱਚ ਲੜੇਗੀ। ਹਰੀਸ਼ ਚੌਧਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਜਿੰਨੀਆਂ ਸੀਟਾਂ ਜਿੱਤੀਆਂ ਸੀ, ਉਸ ਤੋਂ ਵੱਧ ਸੀਟਾਂ ਜਿੱਤੇਗੀ। ਇਹ ਵੀ ਪੜ੍ਹੋ: ਈਡੀ ਨੇ ਛਾਪੇਮਾਰੀ ਦੌਰਾਨ 6 ਕਰੋੜ ਰੁਪਏ ਕੀਤੇ ਬਰਾਮਦ ਹਰੀਸ਼ ਚੌਧਰੀ ਦਾ ਕਹਿਣਾ ਕਿ "ਪਾਰਟੀ ਨਵਜੋਤ ਸਿੰਘ ਸਿੱਧੂ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੀ ਹੈ। ਪਾਰਟੀ ਨੇ ਫਿਲਹਾਲ ਫੈਸਲਾ ਕੀਤਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਸਮੂਹਿਕ ਅਗਵਾਈ ਵਿੱਚ ਚੋਣਾਂ ਲੜੇਗੀ। ਮੌਜੂਦਾ ਸਮੇਂ ਵਿੱਚ ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਹਨ ਅਤੇ ਮੁੱਖ ਮੰਤਰੀ ਵਜੋਂ ਉਹ ਪੰਜਾਬ ਭਰ ਵਿੱਚ ਚੋਣ ਪ੍ਰਚਾਰ ਵਿੱਚ ਹਿੱਸਾ ਲੈਣਗੇ।" ਚੌਧਰੀ ਨੇ ਦਾਅਵਾ ਕਰਦਿਆਂ ਕਿਹਾ "ਕਾਂਗਰਸ ਕੋਲ ਪੰਜਾਬ ਵਿੱਚ ਤਿੰਨ ਪ੍ਰਮੁੱਖ ਚਿਹਰੇ ਹਨ ਜਿਵੇਂ ਕਿ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ। 111 ਦਿਨਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਇਤਿਹਾਸਕ ਫੈਸਲੇ ਲਏ ਹਨ। ਇਸ ਲਈ 2017 ਦੇ ਮੁਕਾਬਲੇ 2022 ਵਿੱਚ ਕਾਂਗਰਸ ਹੋਰ ਸੀਟਾਂ ਜਿੱਤਣ ਜਾ ਰਹੀ ਹੈ।" ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਕਿਸੇ ਵੀ ਤਰ੍ਹਾਂ ਦੇ ਮਤਭੇਦ ਨੂੰ ਨਕਾਰਦਿਆਂ ਚੌਧਰੀ ਨੇ ਕਿਹਾ ਕਿ ਪਾਰਟੀ ਅੰਦਰ ਸਭ ਕੁਝ ਠੀਕ ਹੈ। ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਮੰਨ ਚੁੱਕੀ ਹੈ ਕਿ ਪੰਜਾਬ 'ਚ ਉਨ੍ਹਾਂ ਦਾ ਕੋਈ ਸਮਰਥਨ ਆਧਾਰ ਨਹੀਂ ਹੈ। ਉਨ੍ਹਾਂ ਦਾ ਕਾਲ ਸਰਵੇਖਣ ਵੀ ਆਪਣੇ ਆਪ ਵਿੱਚ ਸਵਾਲਾਂ ਦੇ ਘੇਰੇ 'ਚ ਹੈ। ਕਾਂਗਰਸ ਇਹ ਮੰਗ ਕਰਦੀ ਹੈ ਕਿ ਉਹ ਸਾਰੇ ਸਰਵੇਖਣ ਅਤੇ ਕਾਲ ਡੇਟਾ ਨੂੰ ਜਨਤਕ ਡੋਮੇਨ ਵਿੱਚ ਰੱਖਿਆ ਜਾਵੇਗਾ।" ਇਹ ਵੀ ਪੜ੍ਹੋ: ਪੰਜਾਬ 'ਚ 7 IG ਦੇ ਕੀਤੇ ਤਬਾਦਲੇ ਪੰਜਾਬ 'ਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ, ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। -PTC News