ਫ਼ਸਲ ਦੀ ਲਿਫਟਿੰਗ ਤੇ ਕਿਸਾਨਾਂ ਨੂੰ ਅਦਾਇਗੀ 'ਚ ਦੇਰੀ ਨਾ ਹੋਵੇ : ਭਗਵੰਤ ਸਿੰਘ ਮਾਨ
ਚੰਡੀਗੜ੍ਹ : ਪੰਜਾਬ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਫੂਡ ਸਪਲਾਈ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਸਬੰਧੀ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਨਾਜ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾਵੇ। ਕਿਸਾਨਾਂ ਦੀ ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਵਿੱਚ ਕੋਈ ਦੇਰੀ ਨਾ ਕੀਤੀ ਜਾਵੇ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਅਦਾਇਗੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਉਤੇ ਨਿਗਰਾਨੀ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਹੁੰਦੀ ਹੈ ਤਾਂ ਤੁਰੰਤ ਉਸ ਮਸਲੇ ਦੇ ਹੱਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਅਦਾਇਗੀ ਸ਼ੁਰੂ ਹੋ ਚੁੱਕੀ ਹੈ। ਅਜੇ ਮੰਡੀਆਂ ਵਿੱਚ ਕਣਕ ਦੀ ਆਮਦ ਜ਼ੋਰਾਂ ਉਤੇ ਨਹੀਂ ਹੋਈ। ਹੁਣ ਤੱਕ ਮੰਡੀਆਂ ਵਿੱਚ ਕਾਫੀ ਘੱਟ ਕਿਸਾਨ ਫ਼ਸਲ ਲੈ ਕੇ ਪੁੱਜ ਰਹੇ ਹਨ। ਪੰਜਾਬ ਦੀਆਂ ਬਹੁਤ ਸਾਰੀਆਂ ਮੰਡੀਆਂ ਵਿੱਚ ਬੁਨਿਆਦੀ ਢਾਂਚੇ ਦੀ ਹਾਲਤ ਖਸਤਾ ਹੈ। ਇਸ ਢਾਂਚੇ ਵਿੱਚ ਸੁਧਾਰ ਦੀ ਜ਼ਰੂਰਤ ਹੈ। ਇਹ ਵੀ ਪੜ੍ਹੋ : ਐਸਆਈਟੀ ਨੇ SC 'ਚ ਕਿਹਾ- ਮਿਸ਼ਰਾ ਦੀ ਜ਼ਮਾਨਤ ਵਿਰੁੱਧ ਅਪੀਲ ਕਰਨ ਦੀ ਸਰਕਾਰ ਨੂੰ ਕੀਤੀ ਸੀ ਸਿਫਾਰਿਸ਼