Fri, Nov 15, 2024
Whatsapp

ਯੂਕਰੇਨ 'ਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਖ਼ਬਰ ਨਹੀਂ : ਭਾਰਤ View in English

Reported by:  PTC News Desk  Edited by:  Ravinder Singh -- March 03rd 2022 11:19 AM
ਯੂਕਰੇਨ 'ਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਖ਼ਬਰ ਨਹੀਂ : ਭਾਰਤ

ਯੂਕਰੇਨ 'ਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਖ਼ਬਰ ਨਹੀਂ : ਭਾਰਤ

ਨਵੀਂ ਦਿੱਲੀ: ਭਾਰਤ ਸਰਕਾਰ ਨੇ ਰੂਸ ਦੇ ਦਾਅਵਿਆਂ ਨੂੰ ਖ਼ਾਰਿਜ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਯੂਕਰੇਨ ਵਿਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਉਣ ਦੇ ਰੂਸ ਦੇ ਦਾਅਵਿਆਂ ਨੂੰ ਖ਼ਾਰਿਜ ਕਰ ਦਿੱਤਾ ਹੈ। ਦਰਅਸਲ ਰੂਸ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਸੀ ਕਿ ਯੂਕਰੇਨੀ ਬਲਾਂ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀਆਂ ਦੇ ਇਕ ਵੱਡੇ ਸਮੂਹ ਨੂੰ 'ਬੰਧਕ' ਬਣਾ ਲਿਆ ਹੈ। ਯੂਕਰੇਨ 'ਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਖ਼ਬਰ ਨਹੀਂ : ਅਰਿੰਦਮ ਬਾਗਚੀਰੂਸੀ ਫ਼ੌਜ ਦੇ ਬੁਲਾਰੇ ਨੇ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਸਾਡੀ ਜਾਣਕਾਰੀ ਅਨੁਸਾਰ ਯੂਕਰੇਨੀ ਅਧਿਕਾਰੀਆਂ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀਆਂ ਦੇ ਵੱਡੇ ਸਮੂਹ ਨੂੰ ਧੱਕੇ ਨਾਲ ਰੋਕ ਰੱਖਿਆ ਹੈ ਜੋ ਯੂਕਰੇਨ ਦੀ ਸਰਹੱਦ ਪਾਰ ਕਰ ਕੇ ਬੋਲਗੋਰੋਡ ਜਾਣਾ ਚਾਹੁੰਦੇ ਹਨ ਤੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਦੇ ਸਰਕਾਰੀ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਹੈ ਕਿ ਯੂਕਰੇਨ ਵਿੱਚ ਭਾਰਤੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਰਿਪੋਰਟ ਨਹੀਂ ਹੈ। ਯੂਕਰੇਨ 'ਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਖ਼ਬਰ ਨਹੀਂ : ਅਰਿੰਦਮ ਬਾਗਚੀਉਨ੍ਹਾਂ ਦੱਸਿਆ ਕਿ ਭਾਰਤੀਆਂ ਨੂੰ ਕੱਢਣ ਲਈ ਯੂਕਰੇਨ ਦੇ ਅਧਿਕਾਰੀਆਂ ਵੱਲੋਂ ਪੂਰੀ ਮਦਦ ਕੀਤੀ ਜਾ ਰਹੀ ਹੈ। ਬਾਗਚੀ ਨੇ ਇਹ ਵੀ ਕਿਹਾ ਕਿ ਵਿਦੇਸ਼ ਮੰਤਰਾਲਾ ਜੰਗੀ ਦੇਸ਼ 'ਚ ਮੌਜੂਦ ਭਾਰਤੀਆਂ ਨਾਲ ਲਗਾਤਾਰ ਸੰਪਰਕ 'ਚ ਹੈ। ਉਨ੍ਹਾਂ ਕਿਹਾ, "ਕਿਸੇ ਵਿਦਿਆਰਥੀ ਨੂੰ ਬੰਧਕ ਬਣਾਏ ਜਾਣ ਦੀ ਕੋਈ ਸੂਚਨਾ ਨਹੀਂ ਹੈ। ਅਸੀਂ ਯੂਕਰੇਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਖਾਰਕੀਵ ਤੋਂ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਦੇਸ਼ਾਂ ਤੱਕ ਲਿਜਾਣ ਲਈ ਵਿਸ਼ੇਸ਼ ਰੇਲਗੱਡੀਆਂ ਦਾ ਪ੍ਰਬੰਧ ਕਰਨ। ਯੂਕਰੇਨ 'ਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਖ਼ਬਰ ਨਹੀਂ : ਅਰਿੰਦਮ ਬਾਗਚੀਇਸ ਤੋਂ ਪਹਿਲਾਂ ਰੂਸੀ ਫ਼ੌਜ ਦੇ ਬੁਲਾਰੇ ਨੇ ਕਿਹਾ ਸੀ ਦਰਅਸਲ ਉਨ੍ਹਾਂ ਨੂੰ ਬੰਧਕ ਬਣਾਇਆ ਜਾ ਰਿਹਾ ਹੈ। ਰੂਸੀ ਹਥਿਆਰਬੰਦ ਬਲ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਨਿਕਾਸੀ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਰੂਸੀ ਫ਼ੌਜੀ ਜਹਾਜ਼ਾਂ ਜਾਂ ਭਾਰਤੀ ਫ਼ੌਜੀ ਜਹਾਜ਼ਾਂ ਰਾਹੀਂ ਜਿਵੇਂ ਭਾਰਤ ਸਹਿਮਤ ਹੁੰਦਾ ਹੈ, ਘਰ ਭੇਜਿਆ ਜਾਵੇਗਾ। ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ, ਯੂਕਰੇਨ ਦੀ ਸਥਿਤੀ 'ਤੇ ਕੀਤੀ ਸਮੀਖਿਆ


Top News view more...

Latest News view more...

PTC NETWORK