ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ : ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਰਹਿਣ ਵਾਲੀ ,ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟਤੋਂ ਕੋਈ ਰਾਹਤ ਨਹੀਂ ਮਿਲੀ। ਸੁਣਵਾਈ 24 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 24 ਫਰਵਰੀ ਨੂੰ ਹਾਈਕੋਰਟ ਵੱਲੋਂ ਇਸ ਮਾਮਲੇ ਲਈ ਲਏ ਗਏ ਨੋਟਿਸ ਦੀ ਸੁਣਵਾਈ ਹੋਣੀ ਹੈ। ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਵੀ ਸੁਣਵਾਈ ਉਸੇ ਹੀ ਨਾਲ ਕਰਨ ਦਾ ਫੈਸਲਾ ਕੀਤਾ ਹੈ।
[caption id="attachment_476734" align="aligncenter" width="1280"]
ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ[/caption]
Farmers Protest : ਕਿਸਾਨਾਂ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਹਾਈਕੋਰਟ ਦੇ ਸੀਨੀਅਰ ਵਕੀਲ ਆਰ.ਐਸ. ਚੀਮਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਦੀਪ ਕੌਰ ਦੇ ਹੱਕ 'ਚ ਅਦਾਲਤ 'ਚ ਪੇਸ਼ ਹੋਣਗੇ। ਸਿਰਸਾ ਨੇ ਉਮੀਦ ਜਤਾਈ ਦੋ ਮਾਮਲਿਆਂ ਵਾਂਗ ਹੀ ਤੀਜੇ ਮਾਮਲੇ 'ਚ ਨੌਦੀਪ ਕੌਰ ਨੂੰ ਜ਼ਮਾਨਤ ਮਿਲ ਜਾਵੇਗੀ ਅਤੇ ਨੌਦੀਪ ਕੌਰ ਜਲਦ ਹੀ ਕਰਨਾਲ ਜੇਲ੍ਹ ਤੋਂ ਬਾਹਰ ਆ ਜਾਵੇਗੀ।
[caption id="attachment_476731" align="aligncenter" width="533"]
ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ[/caption]
ਉਸ ਖਿਲਾਫ ਦਰਜ ਹੋਏ ਤਿੰਨ ਵਿਚੋਂ ਦੋ ਕੇਸਾਂ 'ਚ ਉਸ ਨੂੰ ਜ਼ਮਾਨਤ ਮਿਲ ਚੁੱਕੀ ਹੈ। ਹੁਣ ਨੌਦੀਪ ਦੀ ਤੀਜੇ ਕੇਸ 'ਚ ਜ਼ਮਾਨਤ ਬਾਕੀ ਰਹਿ ਗਈ ਹੈ। ਇਹ ਐਫਆਈਆਰ 25/2021 ਦੇ ਸਬੰਧ ਵਿੱਚ ਹੈ। ਹੁਣ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਅਗਲੀ ਸੁਣਵਾਈ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ।
[caption id="attachment_476735" align="aligncenter" width="533"]
ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ[/caption]
ਦੱਸਣਯੋਗ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ 26 ਜਨਵਰੀ ਨੂੰ ਦਿੱਲੀ 'ਚ ਵਾਪਰੀ ਹਿੰਸਾ ਦੇ ਸਬੰਧ 'ਚ ਗ੍ਰਿਫ਼ਤਾਰ ਕੀਤੇ ਗਏ 120 ਕਿਸਾਨਾਂ ਜੋ ਤਿਹਾੜ ਜੇਲ ਵਿਚ ਬੰਦ ਹਨ , ਉਨ੍ਹਾਂ ਦੇ ਕੇਸ ਵੀ ਲੜ ਰਹੀ ਹੈ। ਇਨ੍ਹਾਂ ਚੋਂ ਤਕਰੀਬਨ 8 ਵਿਅਕਤੀਆਂ ਦੀ ਜ਼ਮਾਨਤ ਹੋ ਚੁੱਕੀ ਹੈ। ਇਨ੍ਹਾਂ ਚੋਂ ਇੱਕ 80 ਸਾਲਾ ਤੇ ਇੱਕ 70 ਸਾਲਾ ਬਜ਼ੁਰਗ ਵੀ ਸ਼ਾਮਲ ਹਨ।
[caption id="attachment_476733" align="aligncenter" width="696"]
ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ[/caption]
ਦੱਸ ਦੇਈਏ ਕਿ ਨੌਦੀਪ ਕੌਰ ਨੂੰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਪੁਲਿਸ ਵੱਲੋਂ ਕੁੰਡਲੀ ਥਾਣੇ ਅਧੀਨ ਪੈਂਦੇ ਉਦਯੋਗਿਕ ਖੇਤਰ ਕੁੰਡਲੀ ਤੋਂ 12 ਜਨਵਰੀ ਨੂੰ ਕਤਲ ਦੀ ਕੋਸ਼ਿਸ਼ ਅਤੇ ਜ਼ਬਰੀ ਵਸੂਲੀ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਦੀਪ ਦੇ ਖ਼ਿਲਾਫ਼ 12 ਜਨਵਰੀ ਨੂੰ ਵੱਖ-ਵੱਖ ਧਰਾਵਾਂ ਦੇ ਅਧੀਨ ਦੋ ਐੱਫ਼ਆਈਆਰ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼ ਕਰਨ ਅਤੇ ਕਥਿਤ ਤੌਰ 'ਤੇ ਸੋਟੀਆਂ ਨਾਲ ਪੁਲਿਸ 'ਤੇ ਹਮਲਾ ਕਰਨਾ ਵੀ ਸ਼ਾਮਿਲ ਹੈ।
-PTCNews