'ਆਪ' ਉਮੀਦਵਾਰ ਕੁਲਵੰਤ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
ਮੋਹਾਲੀ: ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਐਸ.ਏ.ਐਸ. ਨਗਰ ਵਿਖੇ ਕੱਢੇ ਰੋਡ ਸ਼ੋਅ ਸਬੰਧੀ ਜਾਣਕਾਰੀ ਮਿਲਣ 'ਤੇ ਰਿਟਰਨਿੰਗ ਅਫਸਰ ਕਮ ਐਸਡੀਐਮ, ਐਸ.ਏ.ਐਸ. ਨਗਰ, ਹਰਬੰਸ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ 'ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਸਣੇ ਕਈ ਹੋਰ ਸਖ਼ਸ਼ੀਅਤਾਂ ਨੇ ਲਤਾ ਮੰਗੇਸ਼ਕਰ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ
ਜਿਸ ਦੇ ਮੱਦੇਨਜ਼ਰ ਸੰਗਿਆਨ ਨਾ ਲੈਂਦਿਆਂ ਅੱਜ ਮਿਤੀ 06 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ। ਇਸ ਦੇ ਲਈ ਉਕਤ ਉਮੀਦਵਾਰ ਕੋਲੋਂ 24 ਘੰਟੇ ਅੰਦਰ ਜਵਾਬ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਥਾਣਾ ਬਲੌਂਗੀ ਵਿਖੇ ਵੀ ਇਸ ਸਬੰਧੀ ਐਫਐਸਟੀ ਟੀਮ ਨੰਬਰ 3 ਵੱਲੋਂ ਦਿੱਤੀ ਸ਼ਿਕਾਇਤ ਦੇ ਮੱਦੇਨਜ਼ਰ ਐਫਆਈਆਰ-19, ਮਿਤੀ 06.02.2022 ਯੂ/ਐਸ 03 ਪੰਜਾਬ ਪ੍ਰਵੈਨਸ਼ਨ ਆਫ ਡਿਫੇਸਮੈਂਟ ਪ੍ਰਾਪਰਟੀ ਆਰਡੀਨੈਂਸ ਐਕਟ ਤਹਿਤ ਦਰਜ ਕੀਤੀ ਗਈ ਹੈ।
ਰਿਟਰਨਿੰਗ ਅਫ਼ਸਰ ਹਰਬੰਸ ਸਿੰਘ ਨੇ ਦੱਸਿਆ ਕਿ ਵੀਡੀਓ ਸਰਵੇਲੈਂਸ ਟੀਮਾਂ ਵੱਲੋਂ ਕੱਢੇ ਗਏ ਇਸ ਰੋਡ ਸ਼ੋਅ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਹੈl ਉਨ੍ਹਾਂ ਦੱਸਿਆ ਕਿ ਰਿਕਾਰਡਿੰਗ ਨੂੰ ਵਾਚਣ ਉਪਰੰਤ ਇਸ ਰੋਡ ਸ਼ੋਅ ਨੂੰ ਕੱਢਣ ਲਈ ਕੀਤੇ ਗਏ ਖਰਚੇ ਦਾ ਵੇਰਵਾ ਕੱਢ ਕੇ ਇਹ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਬੁੱਕ ਕੀਤਾ ਜਾਵੇਗਾਲ
ਰਿਟਰਨਿੰਗ ਅਫਸਰ ਕਮ ਐਸਡੀਐਮ, ਐਸ.ਏ.ਐਸ. ਨਗਰ ਨੇ ਸਮੂਹ ਰਾਜਨੀਤਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਪਾਲਣਾ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਚੋਣ ਕਮਿਸ਼ਨ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਾਂਗਰਸ ਨੇ ਠਹਿਰਾਇਆ ਚਰਨਜੀਤ ਸਿੰਘ ਚੰਨੀ ਨੂੰ ਪਹਿਲੀ ਪਸੰਦ, ਐਲਾਨਿਆ ਮੁੱਖ ਮੰਤਰੀ ਚਿਹਰਾ
ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ 27 ਦਸੰਬਰ 2021 ਨੂੰ ਭਗਵੰਤ ਮਾਨ ਅਤੇ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਮੁਹਾਲੀ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਕੁਲਵੰਤ ਸਿੰਘ ਮੋਹਾਲੀ ਦੇ ਪਹਿਲੇ ਮੇਅਰ ਸਨ। ਉਹ ਦੋ ਵਾਰ ਮੁਹਾਲੀ ਨਗਰ ਕੌਂਸਲ ਦੇ ਪ੍ਰਧਾਨ ਵੀ ਰਿਹ ਚੁੱਕੇ ਹਨ।
- ਦਲਜੀਤ ਸਿੰਘ ਦੇ ਸਹਿਯੋਗ ਨਾਲ
-PTC News