Wed, Nov 13, 2024
Whatsapp

ਰਾਜ ਸਭਾ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ

Reported by:  PTC News Desk  Edited by:  Ravinder Singh -- May 24th 2022 07:58 AM
ਰਾਜ ਸਭਾ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ

ਰਾਜ ਸਭਾ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ

ਚੰਡੀਗੜ੍ਹ : ਪੰਜਾਬ 'ਚੋਂ ਦੋ ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਉਮੀਦਵਾਰ 31 ਮਈ 2022 ਤੱਕ ਨਾਮਜ਼ਦਗੀਆਂ ਭਰ ਸਕਦੇ ਹਨ। ਪੰਜਾਬ ਤੋਂ ਚੁਣੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਦੇ 4 ਜੁਲਾਈ, 2022 ਨੂੰ ਸੇਵਾਮੁਕਤ ਹੋਣ ਕਰਕੇ, ਉਨ੍ਹਾਂ ਦੇ ਅਹੁਦੇ ਦੀ ਮਿਆਦ ਖ਼ਤਮ ਹੋਣ ਵਾਲੀ ਹੈ। ਚੋਣ ਕਮਿਸ਼ਨ ਵੱਲੋਂ ਇਸ ਚੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰਾਜ ਸਭਾ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਦੱਸਿਆ ਕਿ ਸ਼ਡਿਊਲ ਮੁਤਾਬਕ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਚੋਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਨਿਰਧਾਰਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮਿਤੀ 10 ਜੂਨ, 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਇਸੇ ਦਿਨ ਸ਼ਾਮ 5 ਵਜੇ ਹੋਵੇਗੀ। । ਉਨਾਂ ਕਿਹਾ ਕਿ ਚੋਣਾਂ ਦਾ ਕੰਮ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਪੰਜਾਬ ਵਿਧਾਨ ਸਭਾ, ਚੰਡੀਗੜ ਦੇ ਸਕੱਤਰ, ਜੋ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਵਾਲੇ ਦਿਨ ਨੂੰ ਛੱਡ ਕੇ 24-5-2022 ਤੋਂ 31-5-2022 ਤੱਕ ਕਿਸੇ ਵੀ ਦਿਨ ਦੁਪਹਿਰ 11:00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਦਾਇਰ ਕੀਤੇ ਜਾਣਗੇ। ਰਾਜ ਸਭਾ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2ਸੀ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਇਸ ਸਬੰਧੀ ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਉਨਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਿਤ ਫਾਰਮੈਟ ਵਿੱਚ ਟਾਈਪ ਕੀਤਾ ਹੋਵੇ। ਰਾਜਾਂ ਦੀ ਕੌਂਸਲ ਦੇ ਮੈਂਬਰਾਂ ਲਈ ਯੋਗਤਾ ਪੂਰੀ ਕਰਨ ਲਈ, ਉਮੀਦਵਾਰ ਦਾ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ ਤੋਂ ਇੱਕ ਵੋਟਰ ਵਜੋਂ ਰਜਿਸਟਰ ਹੋਣਾ ਜ਼ਰੂਰੀ ਹੈ। ਰਾਜ ਸਭਾ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨਸਬੰਧਤ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਵਿੱਚ ਅਪਣੇ ਨਾਂ ਨਾਲ ਸਬੰਧਤ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ। ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨੀ ਵੀ ਲੋੜੀਂਦੀ ਹੈ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਪੰਜਾਬ 'ਚ ਪਏ ਮੀਂਹ ਨੇ ਠੰਢ ਦਾ ਅਹਿਸਾਸ ਕਰਵਾਇਆ, ਉਤਰ-ਭਾਰਤ 'ਚ ਭਾਰੀ ਬਾਰਿਸ਼ ਤੇ ਤੇਜ਼ ਹਵਾਵਾਂ ਚੱਲੀਆਂ


Top News view more...

Latest News view more...

PTC NETWORK