Wed, Nov 13, 2024
Whatsapp

ਨਰਸ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

Reported by:  PTC News Desk  Edited by:  Pardeep Singh -- July 15th 2022 02:42 PM
ਨਰਸ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਨਰਸ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਪਟਿਆਲਾ:  ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਹੋਸਟਲ ਵਿੱਚ ਨਰਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਆਰਤੀ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਆਰਤੀ ਬੀਤੀ ਰਾਤ ਹੀ ਆਪਣੇ ਘਰ ਤੋਂ ਵਾਪਸ ਹੋਸਟਲ ਆਈ ਸੀ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਆਰਤੀ ਦੇ ਕਮਰੇ ਦਾ ਦਰਵਾਜ਼ਾ ਕਾਫ਼ੀ ਦੇਰ ਨਾ ਖੁੱਲਿਆ ਤਾਂ ਸਾਥੀ ਨਰਸਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ।  ਪੁਲਿਸ ਸੂਚਨਾ ਮਿਲਦੇ ਸਾਰ ਹੀ ਪਹੁੰਚ ਗਈ ਜਦੋਂ ਪੁਲਿਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਵੇਖਿਆ ਤਾਂ ਆਰਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੇ ਤੁਰੰਤ ਫੋਰੈਂਸਿਕ ਟੀਮ ਨੂੰ ਬੁਲਾਇਆ ਅਤੇ ਫੋਰੈਸਿਕ ਟੀਮ ਇਸ ਦੀ ਜਾਂਚ ਕਰ ਰਹੀ ਹੈ। ਇਹ ਵੀ ਪੜ੍ਹੋ:ਅਫ਼ਸਰਸ਼ਾਹੀ 'ਚ ਵੱਡੇ ਫੇਰਬਦਲ, ਵਿਜੀਲੈਂਸ ਦੇ 2 DSP ਦੇ ਤਬਾਦਲੇ -PTC News


Top News view more...

Latest News view more...

PTC NETWORK