ਕੇਜਰੀਵਾਲ ਨੇ ਵਿਧਾਇਕਾਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ
ਚੰਡੀਗੜ੍ਹ : ਅੱਜ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਵਿਧਾਇਕਾਂ ਨੂੰ ਸੰਬੋਧਨ ਕੀਤਾ। ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 25 ਹਜ਼ਾਰ ਨੌਕਰੀਆਂ ਨਾਲ ਬੇਰੁਜ਼ਗਾਰੀ ਨੂੰ ਠੱਲ ਪਾਈ ਜਾਵੇਗੀ। ਹਰ ਹਲਕੇ ਵਿੱਚ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਦਫਤਰ ਖੋਲ੍ਹੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਸਾਰੀ ਟੀਮ ਨੂੰ ਕਿਹਾ ਕਿ ਬਿਨਾਂ ਕਿਸੇ ਨਾਲ ਬਦਲਾਖੋਰੀ ਦੇ ਸਾਡੀ ਸਰਕਾਰ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿਸੇ ਨੌਜਵਾਨ ਨੂੰ ਨੌਕਰੀ ਦਿਵਾਉਣ ਲਈ ਵਿਧਾਇਕ ਜਾਂ ਕੋਈ ਹੋਰ ਮੰਤਰੀ ਮੇਰੇ ਕੋਲ ਨਾ ਆਵੇ। ਇਸ ਤੋਂ ਇਲਾਵਾ ਵਿਧਾਇਕਾਂ ਨੂੰ ਸਮੇਂ ਦਾ ਪਾਬੰਦ ਹੋਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਿਹਾ ਕਿ ਸਾਰਿਆਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਿਸੇ ਦਾ ਵੀ ਕੁਰਸੀ ਉਤੇ ਹੱਕ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਤੁਹਾਨੂੰ ਕੁਰਸੀ ਦਿੱਤੀ ਤੇ ਜੇ ਤੁਸੀ ਚੰਗੇ ਕੰਮ ਨਾ ਕੀਤੇ ਤਾਂ ਉਹ ਤੁਹਾਡੇ ਕੋਲੋ ਤਾਕਤ ਖੋਹ ਲੈਣਗੇ। ਲੋਕਾਂ ਦੇ ਕੰਮ ਕਰਵਾਉਣ ਲਈ ਮੰਤਰੀ ਕੋਲ ਜਾਓ ਪਰ ਡੀਸੀ ਜਾਂ ਹੋਰ ਅਧਿਕਾਰੀਆਂ ਬਦਲੀ ਕਰਵਾਉਣ ਲਈ ਕਿਸੇ ਮੰਤਰੀ ਕੋਲ ਨਾ ਜਾਣਾ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਅਫਸਰ ਇਲਾਕੇ ਵਿੱਚ ਕੰਮ ਨਹੀਂ ਕਰਦਾ ਤਾਂ ਮੰਤਰੀਆਂ ਕੋਲ ਜਾਓ। ਉਨ੍ਹਾਂ ਨੇ ਕਿਹਾ ਕੱਟੜ ਇਮਾਨਦਾਰੀ ਪਾਰਟੀ ਬਣਾਉਣੀ ਹੈ। ਇਸ ਲਈ ਇੱਕ ਵੱਖਰੀ ਮਿਸਾਲ ਪੇਸ਼ ਕਰਨੀ ਪਵੇਗੀ। ਉਨ੍ਹਾਂ ਨੇ ਕਿਹਾ ਸਾਰੇ ਵਿਧਾਇਕਾਂ ਨੂੰ ਟੀਚੇ ਦਿੱਤੇ ਜਾਣਗੇ। ਟੀਚਿਆਂ ਵਿੱਚ ਢਿੱਲ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਦਫਤਰਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਜਾਓ ਪਰ ਲੋਕਾਂ ਤੇ ਮੁਲਾਜ਼ਮਾਂ ਨਾਲ ਬਦਸਲੂਕੀ ਨਹੀਂ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਿਸਟਮ ਵਿੱਚ ਸੁਧਾਰ ਕਰਨ ਲਈ ਇਮਾਨਦਾਰੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਸਾਰਾ ਦੇਸ਼ ਭਗਵੰਤ ਸਿੰਘ ਮਾਨ ਤੇ ਉਸ ਦੇ ਕੰਮਾਂ ਦੀ ਗੱਲ ਕਰ ਰਿਹਾ ਹੈ। ਅਕਤੂਬਰ ਵਿੱਚ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਚੈੱਕ ਮਿਲ ਜਾਣਗੇ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਰਕਾਰ ਬਣਾਉਣ ਦੇ 3 ਦਿਨਾਂ 'ਚ ਚੰਗਾ ਕੰਮ ਕੀਤਾ ਹੈ। 4 ਰਾਜਾਂ 'ਚ ਜਿੱਤ ਹਾਸਲ ਕਰਨ ਵਾਲੀ ਭਾਜਪਾ ਪਾਰਟੀ ਅੰਦਰਲੀ ਲੜਾਈ ਕਾਰਨ ਹੁਣ ਤੱਕ ਸਰਕਾਰ ਨਹੀਂ ਬਣਾ ਸਕੀ। ਆਮ ਆਦਮੀ ਪਾਰਟੀ ਵਿੱਚ ਸਭ ਨੇ ਭਗਵੰਤ ਮਾਨ ਦੀ ਅਗਵਾਈ ਵਿੱਚ ਰਲ ਕੇ ਕੰਮ ਕਰਨਾ ਹੈ। ਇਹ ਵੀ ਪੜ੍ਹੋ : ਕਾਂਸਟੇਬਲ ਨੇ ਔਰਤ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰਿਆ, ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼