ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਹਰਿਆਣਾ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਓਮ ਪ੍ਰਕਾਸ਼ ਚੌਟਾਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਓਮ ਪ੍ਰਕਾਸ਼ ਚੌਟਾਲਾ ਹੁਣ ਜੇਲ੍ਹ ਤੋਂ ਬਾਹਰ ਆਉਣਗੇ। ਹਾਲਾਂਕਿ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਮੁਅੱਤਲੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਜਾਰੀ ਰਹੇਗੀ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਓਮ ਪ੍ਰਕਾਸ਼ ਚੌਟਾਲਾ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਹ ਵੀ ਪੜ੍ਹੋ : ਕੁਲਦੀਪ ਬਿਸ਼ਨੋਈ ਨੇ ਦਿੱਤਾ ਅਸਤੀਫ਼ਾ , ਕਿਹਾ ਕਾਂਗਰਸ ਆਪਣੀ ਵਿਚਾਰਧਾਰਾ ਤੋਂ ਭਟਕ ਚੁੱਕੀ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਚਾਰ ਸਾਲ ਦੀ ਸਜ਼ਾ 'ਤੇ ਰੋਕ ਲਾ ਦਿੱਤੀ। ਇਹ ਸਟੇਅ ਚੌਟਾਲਾ ਦੀ ਅਪੀਲ ਦੀ ਸੁਣਵਾਈ ਤੱਕ ਜਾਰੀ ਰਹੇਗਾ। ਰਾਊਜ਼ ਐਵੇਨਿਊ ਅਦਾਲਤ ਨੇ 27 ਮਈ ਨੂੰ ਸਜ਼ਾ ਸੁਣਾਉਂਦੇ ਹੋਏ ਉਸ 'ਤੇ 50 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਚੌਟਾਲਾ ਨੂੰ 1993 ਤੋਂ 2006 ਦਰਮਿਆਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ੀ ਠਹਿਰਾਇਆ ਗਿਆ ਹੈ। -PTC News