Wed, Nov 13, 2024
Whatsapp

ਓਮ ਪ੍ਰਕਾਸ਼ ਚੌਟਾਲਾ ਨੂੰ ਕੋਰਟ ਨੇ ਸੁਣਾਈ ਚਾਰ ਸਾਲ ਦੀ ਸਜ਼ਾ, 50 ਲੱਖ ਰੁਪਏ ਜੁਰਮਾਨਾ

Reported by:  PTC News Desk  Edited by:  Pardeep Singh -- May 27th 2022 02:25 PM -- Updated: May 27th 2022 02:28 PM
ਓਮ ਪ੍ਰਕਾਸ਼ ਚੌਟਾਲਾ ਨੂੰ ਕੋਰਟ ਨੇ ਸੁਣਾਈ ਚਾਰ ਸਾਲ ਦੀ ਸਜ਼ਾ, 50 ਲੱਖ ਰੁਪਏ ਜੁਰਮਾਨਾ

ਓਮ ਪ੍ਰਕਾਸ਼ ਚੌਟਾਲਾ ਨੂੰ ਕੋਰਟ ਨੇ ਸੁਣਾਈ ਚਾਰ ਸਾਲ ਦੀ ਸਜ਼ਾ, 50 ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਅਤੇ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਅਦਾਲਤ ਨੇ ਉਸ ਦੀਆਂ ਚਾਰ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਹੁਕਮ ਵੀ ਦਿੱਤਾ ਹੈ।  ਦੱਸ ਦੇਈਏ ਕਿ ਸੁਣਵਾਈ ਦੌਰਾਨ ਚੌਟਾਲਾ ਦੇ ਵਕੀਲ ਨੇ ਕਿਹਾ ਸੀ ਕਿ ਚੌਟਾਲਾ 90 ਫੀਸਦੀ ਬਿਮਾਰ ਹਨ। ਉਨ੍ਹਾਂ ਕਿਹਾ ਸੀ ਕਿ ਚੌਟਾਲਾ ਨੂੰ ਹਾਈਪਰਟੈਨਸ਼ਨ, ਸ਼ੂਗਰ ਸਮੇਤ ਕਈ ਹੋਰ ਬੀਮਾਰੀਆਂ ਹਨ। ਚੌਟਾਲਾ ਦੇ ਹਲਫ਼ਨਾਮੇ ਵਿੱਚ ਮੇਦਾਂਤਾ ਹਸਪਤਾਲ ਦਾ ਸਰਟੀਫਿਕੇਟ ਵੀ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਚੌਟਾਲਾ ਦੀ ਉਮਰ 86 ਸਾਲ ਹੈ ਅਤੇ ਉਨ੍ਹਾਂ ਨੂੰ ਘੱਟ ਤੋਂ ਘੱਟ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। 2019 ਵਿੱਚ, ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚੌਟਾਲਾ ਦੀ 1 ਕਰੋੜ 94 ਲੱਖ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਚੌਟਾਲਾ ਦੀ ਜ਼ਮੀਨ ਅਤੇ ਇੱਕ ਫਾਰਮ ਹਾਊਸ ਈਡੀ ਨੇ ਮਨੀ ਲਾਂਡਰਿੰਗ ਐਕਟ ਤਹਿਤ ਜ਼ਬਤ ਕਰ ਲਿਆ ਸੀ। ਈਡੀ ਨੇ ਪਹਿਲਾਂ ਓਮ ਪ੍ਰਕਾਸ਼ ਚੌਟਾਲਾ ਦੀ 4.15 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਇਸ ਤਰ੍ਹਾਂ, ਕੁੱਲ 6 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਗਈ ਸੀ।ਚੌਟਾਲਾ ਜੂਨੀਅਰ ਬੇਸਿਕ ਟਰੇਨਿੰਗ ਅਧਿਆਪਕਾਂ ਦੀ ਭਰਤੀ ਘੁਟਾਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 10 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਹਨ। ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਵੱਡੇ ਪੁੱਤਰ ਅਜੈ ਚੌਟਾਲਾ ਨੂੰ ਜੂਨੀਅਰ ਬੇਸਿਕ ਟਰੇਨਿੰਗ ਅਧਿਆਪਕ ਭਰਤੀ ਘੁਟਾਲੇ ਵਿੱਚ 16 ਜਨਵਰੀ 2013 ਨੂੰ ਦਸ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਹ ਵੀ ਪੜ੍ਹੋ:ਡਾ. ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ -PTC News


Top News view more...

Latest News view more...

PTC NETWORK