Wed, Nov 13, 2024
Whatsapp

ਮਾਲੇਰਕੋਟਲਾ ਨੂੰ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਨੂੰ ਖੇਤੀਬਾੜੀ ਕਾਲਜ ਦਾ ਤੋਹਫ਼ਾ ਦੇਣ 'ਤੇ ਡਾ. ਬਲਜੀਤ ਕੌਰ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

Reported by:  PTC News Desk  Edited by:  Pardeep Singh -- August 12th 2022 07:25 PM
ਮਾਲੇਰਕੋਟਲਾ ਨੂੰ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਨੂੰ ਖੇਤੀਬਾੜੀ ਕਾਲਜ ਦਾ ਤੋਹਫ਼ਾ ਦੇਣ 'ਤੇ ਡਾ. ਬਲਜੀਤ ਕੌਰ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਮਾਲੇਰਕੋਟਲਾ ਨੂੰ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਨੂੰ ਖੇਤੀਬਾੜੀ ਕਾਲਜ ਦਾ ਤੋਹਫ਼ਾ ਦੇਣ 'ਤੇ ਡਾ. ਬਲਜੀਤ ਕੌਰ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਵਿਖੇ ਕਲਾਨੌਰ ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ 'ਤੇ ਮੁੱਖ ਮੰਤਰੀ ਅਤੇ ਕੈਬਨਿਟ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਕੋਟ ਸ਼ੇਰਵਾਨੀ ਖੇਤਰ ਵਿੱਚ ਮੈਡੀਕਲ ਕਾਲਜ ਬਣਨ ਨਾਲ ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਹੋਰ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਵੀ ਮਰੀਜਾਂ ਦੀ ਗਿਣਤੀ ਘਟੇਗੀ। ਨਵਾਂ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ 'ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਕੇ ਪੰਜਾਬ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰੇਗਾ। ਇਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜਨ ਦਾ ਮੌਕਾ ਮਿਲੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿਖੇ ਖੇਤੀਬਾੜੀ ਕਾਲਜ ਸਥਾਪਤ ਕਰਨ ਨਾਲ ਕਾਲਜ ਖੇਤੀਬਾੜੀ ਦੇ ਖੇਤਰ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਗਾਂਹਵਧੂ ਅਤੇ ਖੇਤੀਬਾੜੀ ਦੇ ਨਵੀਨੀਕਰਨ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਅਜਿਹੇ ਪ੍ਰਮੁੱਖ ਵਿਦਿਅਕ ਅਦਾਰੇ ਸਮੇਂ ਦੀ ਲੋੜ ਹਨ ਤਾਂ ਜੋ ਇਸ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਆਉਂਦੇ ਸਮੇਂ ਵਿੱਚ ਹੋਰ ਗਤੀ ਦਿੱਤੀ ਜਾਵੇਗੀ। ਇਹ ਵੀ ਪੜ੍ਹੋ:ਮੰਤਰੀ ਸਮੂਹ ਵੱਲੋਂ 'ਲੰਪੀ ਸਕਿਨ' ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼ -PTC News


Top News view more...

Latest News view more...

PTC NETWORK