Mon, Oct 7, 2024
Whatsapp

ਰਵਿਦਾਸ ਜਯੰਤੀ ਮੌਕੇ ਪ੍ਰਧਾਨ ਮੰਤਰੀ ਨੇ ਸ਼ਰਧਾਲੂਆਂ ਨਾਲ ਬਹਿ ਵਜਾਏ ਛੈਣੇ

Reported by:  PTC News Desk  Edited by:  Jasmeet Singh -- February 16th 2022 01:59 PM
ਰਵਿਦਾਸ ਜਯੰਤੀ ਮੌਕੇ ਪ੍ਰਧਾਨ ਮੰਤਰੀ ਨੇ ਸ਼ਰਧਾਲੂਆਂ ਨਾਲ ਬਹਿ ਵਜਾਏ ਛੈਣੇ

ਰਵਿਦਾਸ ਜਯੰਤੀ ਮੌਕੇ ਪ੍ਰਧਾਨ ਮੰਤਰੀ ਨੇ ਸ਼ਰਧਾਲੂਆਂ ਨਾਲ ਬਹਿ ਵਜਾਏ ਛੈਣੇ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਵਿਦਾਸ ਜਯੰਤੀ ਦੇ ਮੌਕੇ 'ਤੇ ਦਿੱਲੀ ਦੇ ਕਰੋਲ ਬਾਗ ਸਥਿਤ ਸ਼੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ 'ਚ ਪੂਜਾ ਅਰਚਨਾ ਕੀਤੀ। ਪ੍ਰਧਾਨ ਮੰਤਰੀ ਨੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਮੰਦਰ ਵਿੱਚ ‘ਸ਼ਬਦ ਕੀਰਤਨ’ ਵਿੱਚ ਵੀ ਹਿੱਸਾ ਲਿਆ, ਜਿੱਥੇ ਉਨ੍ਹਾਂ ਸ਼ਰਧਾਲੂਆਂ ਦੇ ਨਾਲ ਬਹਿ ਕਿ ਛੈਣਾ ਵਜਾਇਆ।

ਇਹ ਵੀ ਪੜ੍ਹੋ: ਗਾਂ ਨੂੰ ਰੋਟੀ ਦੇਣ ਗਈ ਮਨੀਸ਼ਾ ਗੁਲਾਟੀ 'ਤੇ ਹੋਇਆ ਹਮਲਾ ਉਨ੍ਹਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਰਵਿਦਾਸ ਜਯੰਤੀ ਮੌਕੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਸਥਿਤ ਰਵਿਦਾਸ ਮੰਦਰ 'ਚ ਪੂਜਾ ਅਰਚਨਾ ਕੀਤੀ। ਮੁੱਖ ਮੰਤਰੀ ਨੇ ਕਰੀਬ 45 ਮਿੰਟ ਤੱਕ ਮੰਦਰ ਵਿੱਚ ਚੱਲ ਰਿਹਾ ਕੀਰਤਨ ਸਰਵਣ ਕੀਤਾ ਅਤੇ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਵੀ ਮੁਲਾਕਾਤ ਕੀਤੀ। ਸੰਤ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਅੱਜ ਵਾਰਾਨਸੀ ਦੇ ਰਵਿਦਾਸ ਮੰਦਰ ਦੇ ਦਰਸ਼ਨ ਕੀਤੇ।
ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ECI) ਨੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਮੁਲਤਵੀ ਕਰ ਦਿੱਤੀਆਂ ਸਨ। ਪੰਜਾਬ ਰਾਜ 'ਚ ਜਿੱਥੇ ਪਹਿਲਾਂ 14 ਫਰਵਰੀ ਨੂੰ ਚੋਣਾਂ ਹੋਣੀਆਂ ਸਨ, ਹੁਣ ਉੱਥੇ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਹ ਵੀ ਪੜ੍ਹੋ: ਕੇਜਰੀਵਾਲ ਪੰਜਾਬ ਦੇ ਪਾਣੀ ਨੂੰ ਲੈ ਕੇ ਜਾਣਾ ਚਾਹੁੰਦਾ ਹੈ: ਸੁਖਬੀਰ ਸਿੰਘ ਬਾਦਲ ਸੰਤ ਰਵਿਦਾਸ 15ਵੀਂ ਤੋਂ 16ਵੀਂ ਸਦੀ ਦੌਰਾਨ ਭਗਤੀ ਲਹਿਰ ਨਾਲ ਸਬੰਧਤ ਸਨ ਅਤੇ ਉਨ੍ਹਾਂ ਦੀ ਬਾਣੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵੀ ਦਰਜ ਹੈ। ਉਨ੍ਹਾਂ 21ਵੀਂ ਸਦੀ ਦੇ ਰਵਿਦਾਸੀਆ ਧਰਮ ਦਾ ਮੋਢੀ ਮੰਨਿਆ ਜਾਂਦਾ ਹੈ। ਰਵਿਦਾਸ ਜਯੰਤੀ ਮਾਘ ਪੂਰਨਿਮਾ ਨੂੰ ਮਨਾਈ ਜਾਂਦੀ ਹੈ, ਜੋ ਕਿ ਹਿੰਦੂ ਕੈਲੰਡਰ ਦੇ ਅਨੁਸਾਰ ਮਾਘ ਮਹੀਨੇ ਦੀ ਪੂਰਨਮਾਸ਼ੀ ਦਾ ਦਿਨ ਹੈ। -PTC News

Top News view more...

Latest News view more...

PTC NETWORK