ਆਜ਼ਾਦੀ ਦਿਹਾੜੇ ਮੌਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ 'ਚ ਰੋਸ ਪ੍ਰਦਰਸ਼ਨ
ਬਠਿੰਡਾ: ਬਠਿੰਡਾ ਦੇ ਪਿੰਡ ਭੁੱਚੋ ਖੁਰਦ ਦੇ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਦੇ ਵਿੱਚ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿਚ ਕਾਲੀਆਂ ਝੰਡੀਆਂ ਫੜਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਮਰਜੀਤ ਹਨੀ ਨੇ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਅੱਜ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਖੋਲ੍ਹ ਰਹੀ ਹੈ, ਦੂਜੇ ਪਾਸੇ ਭੁੱਚੋ ਖੁਰਦ ਵਿੱਚ ਪਿਛਲੇ ਅੱਠ ਮਹੀਨਿਆਂ ਤੋਂ ਪਸ਼ੂਆਂ ਵਾਲੇ ਡਿਸਪੈਂਸਰੀ ਵਿੱਚ ਡਾਕਟਰ ਨਹੀਂ। ਉਨ੍ਹਾਂ ਨੇ ਕਿਹਾ ਹੈ ਕਿ ਵੈਟਨਰੀ ਡਾਕਟਰ ਨਾ ਮਿਲਣ ਕਰਕੇ ਪਿੰਡ ਵਾਸੀਆ ਨੇ ਰੋਸ ਮਾਰਚ ਕੱਢਿਆ। ਕਿਸਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਹੋਏ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਸਲੇ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਭੁੱਚੋ ਖੁਰਦ ਦੇ ਵਿੱਚ ਪਿਛਲੇ ਅੱਠ ਮਹੀਨਿਆਂ ਤੋਂ ਪਸ਼ੂਆਂ ਵਾਲੀ ਡਿਸਪੈਂਸਰੀ ਵਿੱਚ ਡਾਕਟਰ ਨਹੀਂ ਹੈ ਜਿਸ ਦੇ ਸਿੱਟੇ ਵਜੋਂ ਪਿੰਡ ਵਿੱਚ ਵੱਡੀ ਪਸ਼ੂਆਂ ਨੂੰ ਬਿਮਾਰੀ ਪਈ ਹੋਈ ਹੈ ਅਤੇ ਲੋਕਾਂ ਦੇ ਪਸ਼ੂ ਮਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੇ ਬਿਮਾਰੀ ਕਾਰਨ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਕਿਰਤੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਇਹ ਵੀ ਪੜ੍ਹੋ:ਮਾਨ ਸਰਕਾਰ ਨੇ ਸਿਹਤ ਸਹੂਲਤਾਂ ਨੂੰ ਲੈ ਕੇ ਵੱਡਾ ਵਾਅਦਾ ਕੀਤਾ ਪੂਰਾ, 75 ਆਮ ਆਦਮੀ ਕਲੀਨਿਕ ਕੀਤੇ ਲੋਕਾਂ ਦੇ ਹਵਾਲੇ -PTC News