ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸੰਧਵਾਂ ਬਠਿੰਡਾ 'ਚ ਲਹਿਰਾਉਣਗੇ ਕੌਮੀ ਝੰਡਾ : ਸ਼ੌਕਤ ਅਹਿਮਦ ਪਰੇ
ਬਠਿੰਡਾ : ਮੁਲਕ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਥਾਨਕ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 15 ਅਸਗਤ 2022 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਫੁਲ ਡਰੈਸ ਰਿਹਰਸਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀਜੇ ਇਲਨਚੇਲੀਅਨ, ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਵਿਸ਼ਵਜੀਤ ਸਿੰਘ ਵਿਸ਼ੇਸ਼ ਤੌਰ ਉਤੇ ਮੌਜੂਦ ਰਹੇ। ਇਸ ਉਪਰੰਤ ਹੋਈ ਸ਼ਾਨਦਾਰ ਪਰੇਡ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐਨਸੀਸੀ ਸਕਾਊਟਸ ਤੇ ਗਾਈਡਜ਼ ਤੇ ਨਰਸਿੰਗ ਦੀਆਂ ਵਿਦਿਆਰਥਣਾਂ ਦੀਆਂ ਟੁਕੜੀਆਂ ਤੋਂ ਇਲਾਵਾ ਪੰਜਾਬ ਪੁਲਿਸ ਤੇ ਆਰਮੀ ਬੈਂਡ ਦੇ ਜਵਾਨਾਂ ਵੱਲੋਂ ਸਮੂਲੀਅਤ ਕੀਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪੀ.ਟੀ.ਸ਼ੋਅ ਪੇਸ਼ ਕੀਤਾ ਗਿਆ। ਇਸ ਪੀਟੀ ਸ਼ੋਅ ਵਿੱਚ ਤਕਰੀਬਨ 1500 ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੌਰਾਨ ਦੇਸ਼ ਭਗਤੀ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਗਟਾਉਂਦੀਆਂ ਹੋਈਆਂ ਕੋਰੋਓਗ੍ਰਾਫੀਆਂ ਤੋਂ ਇਲਾਵਾ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ, ਭੰਗੜਾ ਤੇ ਮਲਵਈ ਗਿੱਧਾ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਬਾਖੂਬੀ ਨਿਭਾਈਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ, ਐਸਡੀਐਮ ਇਨਾਯਤ, ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਸੈਕਟਰੀ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਹੋਰ ਉਚ ਅਧਿਕਾਰੀ ਹਾਜ਼ਰ ਸਨ। -PTC News ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਜੁਲਾਈ ਮਹੀਨੇ 'ਚ ਰਿਸ਼ਵਤ ਦੇ ਪੰਜ ਵੱਖ-ਵੱਖ ਮਾਮਲਿਆਂ 'ਚ 8 ਮੁਲਾਜ਼ਮ ਗ੍ਰਿਫ਼ਤਾਰ