ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਲੋਕ ਹੋਏ ਖੱਜਲ, ਭਾਜਪਾ ਨੇ ਕੀਤੀ ਨਿੰਦਾ
ਫ਼ਰੀਦਕੋਟ : ਫਰੀਦਕੋਟ ਵਿਚ ਹਰ ਸਾਲ ਮਨਾਏ ਜਾਣ ਵਾਲੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਮੇਲੇ ਦੌਰਾਨ ਪਹਿਲੀ ਵਾਰ ਹੋਇਆ ਕਿ ਇਹ ਮੇਲਾ ਕੁਝ ਕਮੀਆਂ ਕਾਰਨ ਪੂਰੀ ਦੁਨੀਆਂ ਵਿਚ ਚਰਿਚਤ ਦਾ ਵਿਸ਼ਾ ਬਣ ਗਿਆ ਜਿਸਨੂੰ ਲੈ ਕੇ ਹੁਣ ਸਿਆਸੀ ਪਾਰਟੀਆਂ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਅ ਰਹੀਆਂ ਹਨ। ਬੀਤੇ ਕੱਲ੍ਹ ਅਕਾਲੀ ਦਲ ਵੱਲੋਂ ਵੱਡੇ ਸਵਾਲ ਖੜ੍ਹੇ ਕੀਤੇ ਸਨ ਤੇ ਹੁਣ ਭਾਰਤੀ ਜਨਤਾ ਪਾਰਟੀ ਸਾਹਮਣੇ ਆਈ ਹੈ। ਦੱਸਣਯੋਗ ਹੈ ਕੇ ਮੇਲੇ ਦੌਰਾਨ ਪਹਿਲਾਂ ਸਰਤਾਜ ਨਾਈਟ ਵਾਲੇ ਦਿਨ ਆਮ ਲੋਕਾਂ ਨੂੰ ਨਿਰਾਸ਼ਤਾ ਝੱਲਣੀ ਪਈ ਕਿਉਂਕਿ ਬਿਨਾਂ ਪਾਸ ਤੋਂ ਐਂਟਰੀ ਨਹੀਂ ਹੋਣ ਦਿੱਤੀ ਜੋ ਲੋਕ ਆਪਣੇ ਪਰਿਵਾਰਾਂ ਨਾਲ ਬਾਹਰਲੇ ਸੂਬਿਆਂ ਤੋਂ ਲੱਗੀਆਂ ਸਟਾਲਾਂ ਉਤੇ ਪ੍ਰਦਰਸ਼ਨੀਆਂ ਦੇਖਣ ਲਈ ਨਾਲ ਹੀ ਬਾਹਰਲੇ ਸੂਬਿਆਂ ਦੇ ਵਿਰਸੇ ਨੂੰ ਤਕਣ ਲਈ ਓਥੇ ਪਹੁੰਚੇ ਸਨ, ਉਨ੍ਹਾਂ ਨੂੰ ਵੀ ਅੰਦਰ ਜਾਣ ਨਹੀਂ ਦਿੱਤਾ ਜੋ ਅੰਦਰ ਗਏ ਸਨ। ਉਨ੍ਹਾਂ ਨੂੰ ਬਾਹਰ ਦਾ ਦਰਵਾਜ਼ਾ ਦਿਖਾ ਦਿੱਤਾ ਸੀ ਜਿਸਦੇ ਚੱਲਦੇ ਲੋਕਾਂ ਨੂੰ ਕਾਫੀ ਨਮੋਸ਼ੀ ਝੱਲਣੀ ਪਈ ਸੀ, ਉਸ ਉਪਰੰਤ ਫਰੀਦਕੋਟ ਦੇ ਵਿਧਾਇਕ ਦੀ ਪਤਨੀ ਦੀ ਨਿਰਾਸ਼ਤਾ ਵੀ ਕਾਫੀ ਸਵਾਲ ਖੜ੍ਹੇ ਕਰ ਗਈ ਉਤੇ ਇਕ ਹੋਰ ਵੱਡਾ ਵਿਵਾਦ ਉਸ ਵਕਤ ਖੜ੍ਹਾ ਹੋ ਗਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਿੱਲਾ ਬਾਬਾ ਫਰੀਦ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਤਾਂ ਉਸ ਵਕਤ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਲਈ ਬਣੀ ਕਮੇਟੀ ਤੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਦੀ ਹਾਜ਼ਰੀ ਵਿਚ ਗੁਰਦੁਆਰਾ ਸਾਹਿਬ ਦੀ ਹਜੂਰੀ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਵੱਲੋਂ ਇਨਕਲਾਬ ਦਾ ਨਾਅਰਾ ਲਗਾ ਦਿੱਤਾ। ਇਹ ਵੀ ਪੜ੍ਹੋ : ਗੈਂਗਸਟਰ ਮਨਪ੍ਰੀਤ ਰਾਈਆ ਤੇ ਮਨਦੀਪ ਤੂਫ਼ਾਨ ਦਾ ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ ਇਸਨੂੰ ਲੈਕੇ ਲੋਕਾਂ ਦੇ ਮਨਾਂ ਨੂੰ ਕਾਫੀ ਠੇਸ ਪਹੁੰਚੀ ਤੇ ਆਮ ਲੋਕ ਸੋਸ਼ਲ ਮੀਡੀਆ ਜਾਂ ਨਿੱਜੀ ਤੌਰ ਉਤੇ ਇਸ ਗੱਲ ਨੂੰ ਲੈ ਕੇ ਕਾਫੀ ਨਿਰਾਸ਼ ਦਿਖਾਈ ਦੇਣ ਲੱਗੇ ਤੇ ਹੁਣ ਵਿਰੋਧੀ ਪਾਰਟੀਆਂ ਵੱਲੋਂ ਇਸਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਨੂੰ ਦੱਸਦਿਆਂ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸਦੇ ਚੱਲਦੇ ਫਰੀਦਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਯੁਵਾ ਮੋਰਚਾ ਦੇ ਪ੍ਰਧਾਨ ਗੌਰਵ ਕੱਕੜ ਨੇ ਇਕ ਪ੍ਰੈਸ ਵਾਰਤਾ ਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਦੇ ਹੋਏ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। -PTC News