ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਗਵੰਤ ਮਾਨ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਤੰਦਰੁਸਤੀ ਅਤੇ ਪੰਜਾਬ ਦੀ ਤਰੱਕੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਸੇਵਾ ਕਰਨ ਦਾ ਵਾਹਿਗੁਰੂ ਬਲ ਬਖਸ਼ੇ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਸਕੂਨ ਮਿਲਿਆ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਦੁਨੀਆਂ ਭਰ ਦੇ ਸੋਹਣੇ ਫੁੱਲਾਂ ਨਾਲ ਸਜਾਵਟ ਕੀਤੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਪਰਮਾਤਮਾ ਪੰਜਾਬ ਉੱਤੇ ਮੇਹਰ ਰੱਖੇ। ਉਨ੍ਹਾਂ ਨੇ ਕਿਹਾ ਹੈ ਕਿ ਰਾਜਨੀਤਿਕ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਦਰਸ਼ਨ ਕਰਕੇ ਮਨ ਸਕੂਨ ਮਿਲਿਆ ਹੈ। ਇਹ ਵੀ ਪੜ੍ਹੋ:ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਵੱਡੀ ਚਣੌਤੀ, ਕਿਹਾ- ਦਮ ਹੈ ਤਾਂ ਕੈਪਟਨ ਖਿਲਾਫ਼ ਕਰੇ ਕਾਰਵਾਈ -PTC News