Wed, Nov 13, 2024
Whatsapp

ਪੁਰਾਣੀ ਰੰਜਿਸ਼ ਨੂੰ ਲੈ ਕੇ ਢਾਬੇ 'ਤੇ ਚੱਲੀ ਗੋਲੀ, ਇਕ ਦੀ ਮੌਤ, ਦੋ ਗੰਭੀਰ ਜ਼ਖਮੀ

Reported by:  PTC News Desk  Edited by:  Riya Bawa -- March 06th 2022 10:44 AM -- Updated: March 06th 2022 10:45 AM
ਪੁਰਾਣੀ ਰੰਜਿਸ਼ ਨੂੰ ਲੈ ਕੇ ਢਾਬੇ 'ਤੇ ਚੱਲੀ ਗੋਲੀ, ਇਕ ਦੀ ਮੌਤ, ਦੋ ਗੰਭੀਰ ਜ਼ਖਮੀ

ਪੁਰਾਣੀ ਰੰਜਿਸ਼ ਨੂੰ ਲੈ ਕੇ ਢਾਬੇ 'ਤੇ ਚੱਲੀ ਗੋਲੀ, ਇਕ ਦੀ ਮੌਤ, ਦੋ ਗੰਭੀਰ ਜ਼ਖਮੀ

ਬਟਾਲਾ: ਪੰਜਾਬ ਵਿਚ ਦਿਨ ਦਿਹਾੜੇ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਦੇਰ ਸ਼ਾਮ ਇਕ ਢਾਬੇ ਉੱਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਅੰਧਾਧੁੰਦ ਗੋਲੀਆਂ ਚੱਲੀਆਂ। ਇਸ ਦੌਰਾਨ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋਏ ਹਨ। ਇਸ ਦੌਰਾਨ ਜਸਵਿੰਦਰ ਸਿੰਘ ਨਾਮੀ ਨੌਜਵਾਨ ਦੀ ਛਾਤੀ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਦੇ ਵਲੋਂ ਘਟਨਾ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਰਾਣੀ ਰੰਜਿਸ਼ ਨੂੰ ਲੈ ਕੇ ਢਾਬੇ 'ਤੇ ਚੱਲੀ ਗੋਲੀ, ਇਕ ਦੀ ਮੌਤ, ਦੋ ਗੰਭੀਰ ਜ਼ਖਮੀ             ਦੱਸ ਦੇਈਏ ਕਿ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਕਸਬਾ ਵਡਾਲਾ ਬਾਂਗੜ ਵਿੱਚ ਦੇਰ ਸ਼ਾਮ ਉਸ ਵੇਲੇ ਮਾਹੌਲ ਦਹਿਸ਼ਤ ਭਰਿਆ ਬਣ ਗਿਆ ਜਦ ਕਸਬੇ ਦੇ ਇਕ ਢਾਬੇ ਉਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਅੰਧਾਧੁੰਦ ਗੋਲੀਆਂ ਚਲਾਉਂਦੇ ਹੋਏ ਤਿੰਨ ਨੌਜਵਾਨਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਕੈਪਟਨ ਸ਼ਿੰਗਾਰਾ ਸਿੰਘ ਵਾਸੀ ਬਟਾਲਾ ਦੇ ਨੇੜੇ ਪਿੰਡ ਸ਼ਾਹ ਪੁਰ ਅਮਰਗੜ ਦੇ ਭਰਾ ਨੇ ਦੱਸਿਆ ਕਿ ਕਸਬਾ ਵਡਾਲਾ ਬਾਂਗਰ ਦੇ ਇਕ ਹੋਟਲ ਵਿੱਚ ਮੇਰੇ ਭਰਾ ਸਮੇਤ ਕੁਝ ਨੌਜਵਾਨ ਹੋਏ ਬੈਠੇ ਸਨ ਅਤੇ ਉਸੇ ਸਮੇਂ 8 ਤੋਂ 10 ਨੌਜਵਾਨ ਆਉਂਦੇ ਹਨ ਅਤੇ ਅੰਧਾ ਧੁੰਦ ਗੋਲੀ ਬਾਰੀ ਕਰਨੀ ਸ਼ੁਰੂ ਕਰ ਦਿੰਦੇ ਹਨ ਅਤੇ ਭਰਾ ਸਮੇਤ ਬੈਠੇ ਕੁਝ ਨੌਜਵਾਨਾਂ ਵਿੱਚੋ 2 ਨੌਜਵਾਨ ਜਖਮੀ ਹੋ ਜਾਂਦੇ ਹਨ। ਪੁਰਾਣੀ ਰੰਜਿਸ਼ ਨੂੰ ਲੈ ਕੇ ਢਾਬੇ 'ਤੇ ਚੱਲੀ ਗੋਲੀ, ਇਕ ਦੀ ਮੌਤ, ਦੋ ਗੰਭੀਰ ਜ਼ਖਮੀ ਇਹ ਵੀ ਪੜ੍ਹੋ: Operation Ganga: 183 ਭਾਰਤੀ ਨਾਗਰਿਕਾਂ ਨੂੰ ਲੈ ਕੇ ਵਿਸ਼ੇਸ਼ ਉਡਾਣ ਪਹੁੰਚੀ ਦਿੱਲੀ ਇਸ ਦੌਰਾਨ ਮੇਰੇ ਭਰਾ ਦੀ ਛਾਤੀ ਵਿਚ ਗੋਲੀ ਲੱਗਣ ਕਾਰਨ ਮੌਤ ਹੀ ਗਈ ਹੈ ਓਥੇ ਹੀ ਘਟਨਾ ਦੇ ਬਾਰੇ ਸਿਵਲ ਹਸਪਤਾਲ ਦੇ ਡਿਊਟੀ ਉਤੇ ਮਜ਼ੂਦ ਡਾਕਟਰ ਨੇ ਦੱਸਦੇ ਹੋਏ ਦੱਸਿਆ ਕਿ ਇਕ ਦੀ ਮੌਤ ਹੋ ਗਈ ਹੈ ਅਤੇ ਦੋ ਜ਼ਖਮੀਆਂ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਪੁਲਿਸ ਦੀ ਇਥੇ ਕਾਰਵਾਈ ਵੀ ਢਿੱਲੀ ਦਿਖਾਈ ਦਿੱਤੀ। ਖਬਰ ਲਿਖੇ ਜਾਣ ਤੱਕ ਪੁਲਿਸ ਦਾ ਕੋਈ ਅਧਿਕਾਰੀ ਹਸਪਤਾਲ ਸਮੇਤ ਮੌਕੇ ਉੱਤੇ ਨਹੀਂ ਪਹੁੰਚੀ ਸੀ। ਪੁਰਾਣੀ ਰੰਜਿਸ਼ ਨੂੰ ਲੈ ਕੇ ਢਾਬੇ 'ਤੇ ਚੱਲੀ ਗੋਲੀ, ਇਕ ਦੀ ਮੌਤ, ਦੋ ਗੰਭੀਰ ਜ਼ਖਮੀ (ਰਵੀ ਬਖਸ਼ ਦੀ ਰਿਪੋਰਟ) -PTC News


Top News view more...

Latest News view more...

PTC NETWORK