ਜਬਰ ਜਨਾਹ ਮਾਮਲੇ 'ਚ ਸਿਮਰਜੀਤ ਬੈਂਸ 'ਤੇ ਕੇਸ ਦਰਜ ਕਰਨ ਦੇ ਹੁਕਮ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਉਤੇ ਜਬਰ ਜਨਾਹ ਦੇ ਮਾਮਲੇ ਵਿੱਚ ਭਗੌੜਾ ਐਲਾਨਣ ਦੇ ਕਾਰਨ ਪੁਲਿਸ ਨੂੰ ਕੇਸ ਰਜਿਸਟਰ ਕਰਨ ਦੇ ਹੁਕਮ ਦਿੱਤੇ ਹਨ। ਬੈਂਸ ਉਤੇ ਲੁਧਿਆਣਾ ਪੁਲਿਸ ਨੇ ਹੋਰ ਬਾਕੀ 6 ਮੁਲਜ਼ਮਾਂ ਉਤੇ 174ਏ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਸਿਮਰਜੀਤ ਸਿੰਘ ਬੈਂਸ ਵੱਲੋਂ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਵੱਲੋਂ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਬਲਜਿੰਦਰ ਕੌਰ, ਜਸਵਿੰਦਰ ਕੌਰ ਉਰਫ ਭਾਬੀ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਸਿਮਰਜੀਤ ਸਿੰਘ ਬੈਂਸ ਨੂੰ ਕਦੇ ਵੀ ਪੁਲਿਸ ਹੁਣ ਗ੍ਰਿਫ਼ਤਾਰ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਦਿਨ ਬ ਦਿਨ ਵੱਧਦੀਆਂ ਜਾ ਰਹੀਆਂ ਹਨ। ਕੇਸ ਦਰਜ ਕਰਨ ਦੇ ਹੁਕਮ ਮਗਰੋਂ ਉਦੋਂ ਦੀ ਕਿਸੇ ਵੀ ਸਮੇਂ ਗ੍ਰਿਫਤਾਰੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਦੇ ਹੁਕਮਾਂ ‘ਤੇ 7 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬੈਂਸ ਨੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਤੱਕ ਇੱਕ ਵੀ ਗ੍ਰਿਫ਼ਤਾਰੀ ਨਹੀਂ ਹੋਈ ਸੀ। ਜ਼ਿਕਰਯੋਗ ਹੈ ਕਿ ਪੁਲਿਸ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਲਈ ਕਮਿਸ਼ਨਰ ਨੂੰ ਦਿੱਤੀ ਲਿਖਤੀ ਦਰਖਾਸਤ ਕੀਤੀ ਸੀ। ਮਾਮਲਾ ਦਰਜ ਨਾ ਹੋਣ ਕਾਰਨ ਉਹ ਕਈ ਦਿਨਾਂ ਤੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ’ਤੇ ਵੀ ਬੈਠੀ ਰਹੀ। ਸੁਣਵਾਈ ਨਾ ਹੋਣ ‘ਤੇ ਉਸ ਨੇ ਕੇਸ ਦਰਜ ਕਰਵਾਉਣ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ। ਇਹ ਵੀ ਪੜ੍ਹੋ : ਗੂਗਲ ਪਲੇਅ ਸਟੋਰ ਨੇ ਐਪਸ 'ਤੇ ਵਾਇਸ ਕਾਲ ਰਿਕਾਰਡਿੰਗ ਉਪਰ ਲਾਈ ਪਾਬੰਦੀ