Wed, Nov 13, 2024
Whatsapp

ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਦੇਣਾ ਸਾਡਾ ਮੁੱਖ ਮਕਸਦ : ਮੁੱਖ ਮੰਤਰੀ

Reported by:  PTC News Desk  Edited by:  Ravinder Singh -- April 08th 2022 04:43 PM
ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਦੇਣਾ ਸਾਡਾ ਮੁੱਖ ਮਕਸਦ : ਮੁੱਖ ਮੰਤਰੀ

ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਦੇਣਾ ਸਾਡਾ ਮੁੱਖ ਮਕਸਦ : ਮੁੱਖ ਮੰਤਰੀ

ਚੰਡੀਗੜ੍ਹ : ਗੈਂਗਸਟਰਵਾਦ ਪ੍ਰਤੀ ਸਖ਼ਤੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੂੰ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਅਮਨ-ਕਾਨੂੰਨ ਦੀ ਮਸ਼ੀਨਰੀ ਵਿੱਚ ਪੂਰਾ ਭਰੋਸਾ ਕਾਇਮ ਰਹੇ। ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਦੇਣਾ ਸਾਡਾ ਮੁੱਖ ਮਕਸਦ : ਮੁੱਖ ਮੰਤਰੀਅੱਜ ਦੁਪਹਿਰ ਸੀਐਮਆਰ ਵਿਖੇ ਡੀਜੀਪੀ ਵੀਕੇ ਭਾਵੜਾ ਦੀ ਅਗਵਾਈ ਵਿੱਚ ਨਵੀਂ ਗਠਿਤ ਏਜੀਟੀਐਫ ਟੀਮ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚੋਂ ਗੈਂਗਸਟਰਾਂ ਦੇ ਖ਼ਾਤਮੇ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਜੋ ਕਿ ਪੰਜਾਬ ਵਰਗੇ ਸ਼ਾਂਤਮਈ ਸੂਬੇ ਲਈ ਕਲੰਕ ਹੈ। ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਉਹ ਇਸ ਮਾਮਲੇ ਵਿੱਚ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।" ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਦੇਣਾ ਸਾਡਾ ਮੁੱਖ ਮਕਸਦ : ਮੁੱਖ ਮੰਤਰੀਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਪੱਖਪਾਤ ਤੋਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ। ਉਸ ਨੇ AGTF ਨੂੰ ਸੂਬੇ ਭਰ ਦੇ 361 ਪੁਲਿਸ ਥਾਣਿਆਂ ਵੱਲੋਂ ਪੇਸ਼ ਕੀਤੀਆਂ ਸੇਵਾਵਾਂ ਤੋਂ ਇਲਾਵਾ ਮੁਹਾਲੀ, ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲਾਂ (SSOCs) ਦੀਆਂ ਸੇਵਾਵਾਂ ਦੀ ਵਰਤੋਂ ਕਰਨ ਲਈ ਵੀ ਅਧਿਕਾਰਤ ਕੀਤਾ। ਉਸ ਨੇ ਏਜੀਟੀਐਫ ਦੇ ਮੁਖੀ ਨੂੰ ਇੱਕ ਹਫ਼ਤੇ ਦੇ ਅੰਦਰ ਇਸ ਦੀ ਭੂਮਿਕਾ, ਕਾਰਜਾਂ ਤੇ ਜ਼ਿੰਮੇਵਾਰੀਆਂ ਨੂੰ ਪ੍ਰਭਾਵੀ ਕੰਮ ਕਰਨ ਲਈ ਸਟੈਂਡਿੰਗ ਆਰਡਰ (SO) ਤਿਆਰ ਕਰਨ ਲਈ ਵੀ ਕਿਹਾ। ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਦੇਣਾ ਸਾਡਾ ਮੁੱਖ ਮਕਸਦ : ਮੁੱਖ ਮੰਤਰੀਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਗੈਂਗਸਟਰਾਂ ਵੱਲੋਂ ਵੱਡੇ ਪੱਧਰ ਉਤੇ ਫੈਲਾਈ ਦਹਿਸ਼ਤ ਨੂੰ ਰੋਕਣ ਲਈ ਤਾਲਮੇਲ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਅੰਤਰਰਾਜੀ ਤਾਲਮੇਲ ਲਈ ਯਤਨ ਤੇਜ਼ ਕਰਨ ਦੀ ਲੋੜ ਉਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਡੀਜੀਪੀ ਵੀਕੇ ਭਾਵੜਾ, ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ, ਏਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ, ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਹਾਜ਼ਰ ਸਨ। ਇਹ ਵੀ ਪੜ੍ਹੋ : ਸਜ਼ਾ ਪੂਰੀ ਕਰ ਚੁੱਕੇ ਸਿਆਸੀ ਕਾਰਕੁੰਨਾਂ ਨੂੰ ਰਿਹਾਅ ਕਰਵਾਉਣ ਲਈ ਮਨੁੱਖੀ ਕੜੀ ਬਣਾਈ


Top News view more...

Latest News view more...

PTC NETWORK