ਝੋਨੇ ਦੀ ਲੁਆਈ ਸ਼ੁਰੂ, ਬਿਜਲੀ ਦੀ ਕਿੱਲਤ ਹੋਣ ਕਾਰਨ ਕਿਸਾਨ ਨਿਰਾਸ਼
ਗੁਰਦਾਸਪੁਰ : ਪੰਜਾਬ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਸ਼ੁਰੂ ਹੋ ਚੁੱਕੀ ਹੈ। ਗੁਰਦਾਸਪੁਰ ਵਿੱਚ ਕਿਸਾਨਾਂ ਨੇ ਅੱਜ ਝੋਨਾ ਲਾਉਣ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿਸਾਨ ਵੀਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨਾ ਲਗਾ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਢੁੱਕਵੀਂ ਬਿਜਲੀ ਨਹੀਂ ਮਿਲ ਰਹੀ ਹੈ। ਝੋਨੇ ਦੀ ਲਵਾਈ ਨੂੰ ਲੈ ਕੇ ਪੰਜਾਬ ਸਰਕਾਰ ਨੇ 14 ਜੂਨ ਮਿੱਥੀ ਸੀ ਅਤੇ ਗੁਰਦਾਸਪੁਰ ਵਿਚ ਵੀ ਕਿਸਾਨਾਂ ਵੱਲੋਂ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਸਹੀ ਢੰਗ ਨਾਲ ਬਿਜਲੀ ਸਪਲਾਈ ਨਹੀਂ ਮਿਲ ਰਹੀ। 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਪਰ 2 ਤੋਂ 3 ਘੰਟੇ ਹੀ ਬਿਜਲੀ ਆ ਰਹੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਹਿਰਾਂ ਅਤੇ ਰਜਵਾਹੇ ਵੀ ਸਾਫ ਕਰਵਾਏ ਜਾਣ ਜਿਸ ਨਾਲ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਵੀ ਮਿਲ ਸਕੇ ਅਤੇ ਧਰਤੀ ਹੇਠਲਾ ਪਾਣੀ ਬੱਚ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਬਹਾਨਾ ਲਗਾ ਕੇ ਝੋਨੇ ਦੀ ਲੁਆਈ ਦੇਰੀ ਨਾਲ ਸ਼ੁਰੂ ਕੀਤੀ ਹੈ ਜਿਸ ਕਰ ਕੇ ਕਿਸਾਨਾਂ ਨੂੰ ਕਾਫੀ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਨਹਿਰੀ ਪਾਣੀ ਕਿਉਂ ਨਹੀਂ ਦੇ ਰਹੀ ਗੁਰਦਾਸਪੁਰ ਵਿੱਚ ਜ਼ਿਆਦਾਤਰ ਨਹਿਰਾਂ ਤੇ ਰਜਵਾਹੇ ਸੁੱਕੇ ਪਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ 8 ਘੰਟੇ ਬਿਜਲੀ ਦੇਣ ਦੀ ਗੱਲ ਕਹੀ ਸੀ ਪਰ ਬਿਜਲੀ ਵੀ ਢੁੱਕਵੀਂ ਨਹੀਂ ਦਿੱਤੀ ਜਾ ਰਹੀ ਅਤੇ ਝੋਨਾ ਦੀ ਲੁਆਈ ਦੇਰੀ ਨਾਲ ਸ਼ੁਰੂ ਹੋਣ ਉਤੇ ਨਮੀ ਜ਼ਿਆਦਾ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਫਿਰ ਮੰਡੀਆਂ ਵਿੱਚ ਪ੍ਰੇਸ਼ਾਨ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਨਹਿਰਾਂ ਤੇ ਰਜਵਾਹੇ ਸ਼ੁਰੂ ਕੀਤੇ ਜਾਣ ਉਤੇ ਨਮੀ ਵਿੱਚ ਵੀ ਰਾਹਤ ਦਿੱਤੀ ਜਾਵੇ। ਇਹ ਵੀ ਪੜ੍ਹੋ : ਪੀਆਰਟੀਸੀ ਦੀ ਲਗਜ਼ਰੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ ਹੋਵੇਗੀ ਰਵਾਨਾ