ਪਾਕਿਸਤਾਨ ਦੇ ਪੰਜਾਬ 'ਚ ਮੁਫ਼ਤ ਬਿਜਲੀ ਦੇਣ ਦਾ ਐਲਾਨ, ਲੋੜਵੰਦਾਂ ਨੂੰ ਮਿਲਣਗੇ ਮੁਫ਼ਤ ਸੋਲਰ ਪੈਨਲ
ਲਾਹੌਰ, 5 ਜੁਲਾਈ (ਏਜੰਸੀ): ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪਿਛਲੇ ਛੇ ਮਹੀਨਿਆਂ ਤੋਂ 100 ਯੂਨਿਟ ਪ੍ਰਤੀ ਮਹੀਨਾ ਵਰਤਣ ਵਾਲੇ ਪਰਿਵਾਰਾਂ ਨੂੰ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਨੇ ਸੋਮਵਾਰ ਨੂੰ ਲਾਹੌਰ 'ਚ ਪ੍ਰੈੱਸ ਕਾਨਫਰੰਸ 'ਚ ਕਹੀ। ਉਨ੍ਹਾਂ ਲੋੜਵੰਦਾਂ ਨੂੰ ਮੁਫ਼ਤ ਸੋਲਰ ਪੈਨਲ ਦੇਣ ਦਾ ਐਲਾਨ ਵੀ ਕੀਤਾ।
ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਨੇ ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ
ਹਮਜ਼ਾ ਸ਼ਾਹਬਾਜ਼ ਨੇ ਕਿਹਾ ਕਿ ਸੂਬਾਈ ਸਰਕਾਰ ਨੇ ਫਲੋਰ 'ਤੇ ਸਬਸਿਡੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਯਤਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਸਾਬਕਾ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਹਮਜ਼ਾ ਸ਼ਾਹਬਾਜ਼ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ ਦੀ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਇਆ ਹੈ।
ਸ਼ਾਹਬਾਜ਼ ਨੇ ਪਾਕਿਸਤਾਨ ਦੇ ਇਤਿਹਾਸ ਦੇ ਸਭ ਤੋਂ ਵੱਡੇ ਰਾਹਤ ਪੈਕੇਜ ਦਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ 100 ਯੂਨਿਟਾਂ ਦੀ ਵਰਤੋਂ ਕਰਨ ਵਾਲੇ ਸਾਰੇ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 100 ਯੂਨਿਟ ਬਿਜਲੀ ਦੀ ਵਰਤੋਂ ਕਰਨ ਵਾਲੇ 90 ਲੱਖ ਤੋਂ ਵੱਧ ਪਰਿਵਾਰਾਂ ਦੇ ਬਿੱਲਾਂ ਦਾ ਭੁਗਤਾਨ ਕਰੇਗੀ। ਇਸ ਮੰਤਵ ਲਈ 100 ਅਰਬ ਰੁਪਏ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੀ ਅੱਧੀ ਆਬਾਦੀ ਨੂੰ ਇਸ ਮਹੀਨੇ ਤੋਂ ਮੁਫਤ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਅਤੇ ਪੰਜਾਬ ਸਰਕਾਰ ਅਗਸਤ ਵਿੱਚ ਬਿੱਲਾਂ ਦਾ ਭੁਗਤਾਨ ਕਰੇਗੀ।
ਹਮਜ਼ਾ ਸ਼ਾਹਬਾਜ਼ ਨੇ ਦੱਸਿਆ ਕਿ ਪੰਜਾਬ ਸਰਕਾਰ "ਪੰਜਾਬ ਮੁੱਖ ਮੰਤਰੀ ਰੋਸ਼ਨ ਘਰਾਣਾ ਪ੍ਰੋਗਰਾਮ" ਤਹਿਤ ਪ੍ਰਤੀ ਮਹੀਨਾ 100 ਯੂਨਿਟ ਤੱਕ ਬਿਜਲੀ ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਦੇ ਪੂਰੇ ਬਿੱਲ ਦਾ ਭੁਗਤਾਨ ਕਰੇਗੀ।
ਮਹਿੰਗਾਈ ਕਾਰਨ ਬੇਸਹਾਰਾ ਲੋਕਾਂ ਨੂੰ ਆ ਰਹੀਆਂ ਆਰਥਿਕ ਮੁਸ਼ਕਿਲਾਂ ਦੇ ਮੱਦੇਨਜ਼ਰ "ਪੰਜਾਬ ਮੁੱਖ ਮੰਤਰੀ ਰੋਸ਼ਨ ਘਰਾਣਾ ਪ੍ਰੋਗਰਾਮ" ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਅਤੇ ਐਲਾਨ ਕੀਤਾ ਕਿ 1 ਜੁਲਾਈ ਤੋਂ 44 ਲੱਖ ਤੋਂ 90 ਲੱਖ ਪਰਿਵਾਰਾਂ ਦੇ ਲਗਭਗ 5.5 ਕਰੋੜ ਲੋਕਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: ਸਪਾਈਸਜੈੱਟ ਦੀ ਦਿੱਲੀ-ਦੁਬਈ ਫਲਾਈਟ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ
ਉਨ੍ਹਾਂ ਅੱਗੇ ਕਿਹਾ ਕਿ “ਪੰਜਾਬ ਮੁੱਖ ਮੰਤਰੀ ਰੋਸ਼ਨ ਘਰਾਣਾ ਪ੍ਰੋਗਰਾਮ” ਤਹਿਤ 100 ਯੂਨਿਟ ਤੱਕ ਬਿਜਲੀ ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਦੇ ਬਿੱਲਾਂ ਅਤੇ ਸਾਰੇ ਟੈਕਸਾਂ ਅਤੇ ਡਿਊਟੀਆਂ ਦਾ ਭੁਗਤਾਨ ਸਰਕਾਰ ਕਰੇਗੀ। ਇਸ ਸਬੰਧੀ ਪਿਛਲੇ ਛੇ ਮਹੀਨਿਆਂ ਦੌਰਾਨ 100 ਯੂਨਿਟ ਬਿਜਲੀ ਦੀ ਵਰਤੋਂ ਕਰਨ ਵਾਲੇ ਖਪਤਕਾਰ ਇਸ ਸਹੂਲਤ ਦਾ ਲਾਭ ਉਠਾ ਸਕਣਗੇ।
ਅਨੁਵਾਦ ਨੂੰ ਛੱਡ ਕੇ, ਇਸ ਕਹਾਣੀ ਨੂੰ ਪੀਟੀਸੀ ਸਟਾਫ਼ ਦੁਆਰਾ ਸੰਪਾਦਿਤ ਨਹੀਂ ਕੀਤਾ ਗਿਆ ਹੈ ਅਤੇ ਇੱਕ ਸਿੰਡੀਕੇਟਿਡ ਫੀਡ ਤੋਂ ਪ੍ਰਕਾਸ਼ਿਤ ਹੈ