Sun, Mar 16, 2025
Whatsapp

ਪਾਕਿਸਤਾਨ 'ਚ ਸਵਾਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, 26 ਯਾਤਰੀਆਂ ਦੀ ਹੋਈ ਮੌਤ

Reported by:  PTC News Desk  Edited by:  Shanker Badra -- March 09th 2020 08:45 PM
ਪਾਕਿਸਤਾਨ 'ਚ ਸਵਾਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, 26 ਯਾਤਰੀਆਂ ਦੀ ਹੋਈ ਮੌਤ

ਪਾਕਿਸਤਾਨ 'ਚ ਸਵਾਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, 26 ਯਾਤਰੀਆਂ ਦੀ ਹੋਈ ਮੌਤ

ਪਾਕਿਸਤਾਨ 'ਚ ਸਵਾਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, 26 ਯਾਤਰੀਆਂ ਦੀ ਹੋਈ ਮੌਤ:ਇਸਲਾਮਾਬਾਦ : ਉੱਤਰੀ ਪਾਕਿਸਤਾਨ ਵਿੱਚ ਅੱਜ ਇਕ ਸਵਾਰੀਆਂ ਨਾਲ ਭਰੀ ਇੱਕ ਯਾਤਰੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ ਘੱਟੋ -ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਬੱਸ ਰਾਵਲਪਿੰਡੀ ਤੋਂ ਸਕਰਦੂ ਜਾ ਰਹੀ ਸੀ। ਇਸ ਦੌਰਾਨ ਅਚਾਨਕ ਬੱਸ ਗਿਲਗਿਤ ਦੇ ਨਜ਼ਦੀਕ ਸਿੰਧ ਨਦੀ 'ਚ ਡਿੱਗ ਗਈ ਹੈ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 26 ਦੱਸੀ ਜਾ ਰਹੀ ਹੈ। ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਰੌਂਦੋ ਦੇ ਸਹਾਇਕ ਕਮਿਸ਼ਨਰ ਗੁਲਾਮ ਮੁਰਤਜ਼ਾ ਮੁਤਾਬਿਕ ਇਸ ਹਾਦਸੇ ਵਿੱਚ ਘੱਟੋ ਘੱਟ 23 ਯਾਤਰੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ 23 ਮ੍ਰਿਤਕਾਂ ਵਿੱਚੋਂ ਤਿੰਨ ਦੀ ਮੌਤ ਸਕਰਦੂ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਹੋਈ ਹੈ। ਪਾਕਿਸਤਾਨੀ ਸੈਨਾ ਦੇ ਹੈਲੀਕਾਪਟਰ ਲਾਸ਼ਾਂ ਨੂੰ ਬਾਹਰ ਕੱਢਣ ਲਈ ਮੁਹਿੰਮ ਚਲਾ ਰਹੇ ਹਨ। ਗਿਲਗਿਤ ਬਾਲਿਤਸਤਾਨ ਦੇ ਰਾਜਪਾਲ ਜਲਾਲ ਹੁਸੈਨ ਮਕਪੂਨ ਨੇ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਅਤੇ ਅਧਿਕਾਰੀਆਂ ਨੂੰ ਬਚਾਅ ਕਾਰਜ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। -PTCNews


Top News view more...

Latest News view more...

PTC NETWORK