ਇਸ ਦੇਸ਼ ਦੇ ਪ੍ਰਧਾਨ ਮੰਤਰੀ ਨੇ ਪੈਟਰੋਲ ਤੇ ਡੀਜ਼ਲ ਸਸਤਾ ਕਰਨ ਦਾ ਕੀਤਾ ਐਲਾਨ
Petrol-Diesel Price: ਮਹਿੰਗਾਈ ਸਮੇਤ ਕਈ ਮੋਰਚਿਆਂ 'ਤੇ ਅਸਫਲ ਰਹੀ ਪਾਕਿਸਤਾਨ ਸਰਕਾਰ ਨੇ ਆਖਰਕਾਰ ਆਪਣੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ। ਪੈਟਰੋਲ ਦੀਆਂ ਕੀਮਤਾਂ 'ਚ 18.50 ਰੁਪਏ (ਪਾਕਿਸਤਾਨੀ ਕਰੰਸੀ) ਅਤੇ ਡੀਜ਼ਲ ਦੀਆਂ ਕੀਮਤਾਂ 'ਚ 40.54 ਰੁਪਏ ਪ੍ਰਤੀ ਲੀਟਰ ਘੱਟ ਕਰ ਦਿੱਤੀ ਗਈ ਹੈ। ਗੁਆਂਢੀ ਦੇਸ਼ ਦੀ ਸਰਕਾਰ ਨੇ ਇਹ ਫੈਸਲਾ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਤੋਂ ਬਾਅਦ ਲਿਆ ਹੈ। ਪਾਕਿਸਤਾਨ ਵਿਚ ਸੱਤਾ ਪਰਿਵਰਤਨ ਤੋਂ ਬਾਅਦ ਮਹਿੰਗਾਈ ਲਗਾਤਾਰ ਵਧ ਰਹੀ ਹੈ। ਮਈ-ਜੂਨ ਮਹੀਨੇ 'ਚ ਪੈਟਰੋਲ-ਡੀਜ਼ਲ ਦੇ ਰੇਟਾਂ 'ਚ ਕਈ ਵਾਰ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਰਕਾਰ 'ਤੇ ਹਮਲਾ ਬੋਲਿਆ ਸੀ। ਇਹ ਵੀ ਪੜ੍ਹੋ: ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦੇਹਾਂਤ ਪਾਕਿਸਤਾਨ ਸਰਕਾਰ ਨੇ ਹੁਣ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਦਾ ਹਵਾਲਾ ਦਿੰਦੇ ਹੋਏ ਕੀਮਤਾਂ 'ਚ ਕਟੌਤੀ ਕੀਤੀ ਹੈ। ਗੁਆਂਢੀ ਦੇਸ਼ ਵਿੱਚ ਹੁਣ ਪੈਟਰੋਲ 230.24 ਰੁਪਏ (ਪਾਕਿਸਤਾਨੀ ਕਰੰਸੀ) ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ, ਜਦੋਂ ਕਿ ਇੱਕ ਲੀਟਰ ਡੀਜ਼ਲ ਦੀ ਕੀਮਤ 236 ਰੁਪਏ ਹੋ ਗਈ ਹੈ। ਇੱਕ ਦਿਨ ਪਹਿਲਾਂ, ਪੀਐਮ ਸ਼ਾਹਬਾਜ਼ ਨੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਡਿੱਗਦੀਆਂ ਕੀਮਤਾਂ ਦੇ ਮੱਦੇਨਜ਼ਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕਟੌਤੀ ਬਾਰੇ ਵਿੱਤ ਅਤੇ ਪੈਟਰੋਲੀਅਮ ਮੰਤਰਾਲੇ ਤੋਂ ਜਾਣਕਾਰੀ ਮੰਗੀ ਸੀ। ਉਨ੍ਹਾਂ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ ਅਤੇ ਸਬੰਧਤ ਮੰਤਰਾਲਿਆਂ ਨੂੰ ਪੈਟਰੋਲੀਅਮ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਸੁਝਾਅ ਦੇਣ ਲਈ ਇੱਕ ਸਾਰ ਸੌਂਪਣ ਲਈ ਕਿਹਾ ਸੀ। -PTC News