ਪਾਕਿਸਤਾਨ ਨੇ 20 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
ਅੰਮ੍ਰਿਤਸਰ: ਪਾਕਿਸਤਾਨ ਸਰਕਾਰ ਨੇ ਅੱਜ ਕਰੀਬ 20 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਉਹ ਵਾਹਗਾ ਬਾਰਡਰ, ਅਟਾਰੀ ਬਾਰਡਰ ਰਾਹੀਂ ਭਾਰਤ ਪਹੁੰਚੇ। ਇਹ ਲੋਕ ਗਲਤੀ ਨਾਲ ਮੱਛੀਆਂ ਫੜ ਕੇ ਪਾਕਿਸਤਾਨ ਦੇ ਵੱਲ ਚਲੇ ਗਏ ਸਨ। ਇੱਥੇ ਇਨ੍ਹਾਂ ਨੂੰ ਪਾਕਿਸਤਾਨੀ ਪੁਲਿਸ ਨੇ ਫੜ ਕੇ ਅਦਾਲਤ ਵਿੱਚ ਪੇਸ਼ ਕੀਤਾ, ਇੱਥੇ ਇਨ੍ਹਾਂ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਗਈ। ਭਾਰਤੀ ਮਛੇਰਿਆਂ ਨੂੰ ਪਾਕਿਸਤਾਨ ਸਰਕਾਰ ਨੇ ਰਿਹਾਅ ਕਰ ਦਿੱਤਾ ਹੈ।' ਉਨ੍ਹਾਂ ਕਿਹਾ ਹੈ ਕਿ ਇਸ ਸਮੇਂ ਹੋਰ ਵੀ ਬਹੁਤ ਸਾਰੇ ਭਾਰਤੀ ਕੈਦੀ ਹਨ ਜੋ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀ ਰਿਹਾਈ ਦੀ ਉਡੀਕ ਕਰ ਰਹੇ ਹਨ। ਉਹਨਾਂ ਨੇ ਕਿਹਾ ਹੈ ਕਿ ਜਦੋਂ ਅਸੀਂ ਸਮੁੰਦਰ ਵਿੱਚ ਪ੍ਰਵੇਸ਼ ਕਰਦੇ ਹਾਂ ਤਾਂ ਸਾਨੂੰ ਪਤਾ ਨਹੀਂ ਹੁੰਦਾ ਕਿ ਅਸੀਂ ਕਿਸ ਦੇਸ਼ ਵਿੱਚ ਦਾਖਲ ਹੋਏ ਹਾਂ। ਜਦੋਂ ਪੁਲਿਸ ਨੇ ਸਾਨੂੰ ਫੜਿਆ ਅਤੇ ਪਤਾ ਲੱਗਾ ਕਿ ਅਸੀਂ ਪਾਕਿਸਤਾਨ ਵਿਚ ਦਾਖਲ ਹੋ ਗਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਗਈ। ਇੱਕ ਪ੍ਰੋਟੋਕੋਲ ਅਧਿਕਾਰੀ ਅਰੁਣ ਪਾਲ ਨੇ ਕਿਹਾ ਹੈ ਕਿ ਮਛੇਰੇ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਆਪਣੇ ਵਤਨ ਪਰਤ ਆਏ ਹਾਂ। ਗੁਜਰਾਤ ਪੁਲਿਸ ਦੇ ਉੱਚ ਅਧਿਕਾਰੀ ਉਨ੍ਹਾਂ ਨੂੰ ਲੈਣ ਆਏ ਹਨ ਅਤੇ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਗੁਜਰਾਤ ਭੇਜਿਆ ਜਾਵੇਗਾ। ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲ ਮਾਮਲੇ ਦਿੱਲੀ ਪੁਲਿਸ ਦੇ ਵੱਡੇ ਖੁਲਾਸੇ, AK47 ਨਾਲ ਮਾਰੀਆਂ ਸਨ ਗੋਲੀਆਂ -PTC News