ਪਾਕਿ ਦੀ ਨਪਾਕ ਹਰਕਤ, ਭਾਰਤ-ਪਾਕਿ ਸਰਹੱਦ 'ਤੇ ਮੁੜ ਪਾਕਿਸਤਾਨੀ ਡਰੋਨ ਦੀ ਹਲਚਲ, ਸਰਚ ਅਭਿਆਨ ਸ਼ੁਰੂ
ਚੰਡੀਗੜ੍ਹ:ਥਾਣਾ ਰਮਦਾਸ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀਓਪੀ ਧਿਆਨ ਸਿੰਘ ਪੁਰਾ ਤੇ ਬੀਐਸਐਫ ਦੇ 73 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਪਾਕਿਸਤਾਨੀ ਡਰੋਨ ਦੀ ਹਲਚਲ ਦਿਖਾਈ ਦਿੱਤੀ। ਜਿਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ ਅਤੇ ਡਰੋਨ ਤੁਰੰਤ ਹੀ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ ਜਿਸ ਤੋਂ ਬਾਅਦ ਹੁਣ ਦਿਨ ਚੜ੍ਹਦੇ ਹੀ ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਦੇ ਜਵਾਨਾਂ ਅਤੇ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਪਾਕਿ ਦੀਆਂ ਨਪਾਕ ਹਰਕਤਾਂ ਦਾ ਸਿਲਸਿਲਾ ਦੱਸ ਦੇਈਏ ਕਿ ਪਹਿਲਾ ਵੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਅਕਸਰ ਡਰੋਨ ਦੀ ਹਲਚਲ ਵੇਖਣ ਨੂੰ ਮਿਲਦੀ ਹੈ। ਅਜਿਹਾ ਹੀ ਮਾਮਲਾ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀਓਪੀ ਕਲਾਮ ਡੋਗਰ ਵਿਖੇ ਬੀਤੀ ਰਾਤ ਬੀ.ਐੱਸ.ਐਫ ਜਵਾਨਾਂ ਵਲੋਂ ਡਰੋਨ ਦੀ ਹਲਚਲ ਦੇਖੀ। ਜ਼ਿਕਰਯੋਗ ਹੈ ਕਿ ਅਜਨਾਲਾ ਦੀ ਬੀਓਪੀ ਪੰਜਗਰਾਈਆਂ 'ਚ ਡ੍ਰੋਨ ਦੀ ਹਲਚਲ ਵੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਡਰੋਨ ਵੱਲੋਂ ਸਮਾਨ ਸੁੱਟਣ ਦੀ ਸ਼ੰਕਾ ਪਰ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਸ਼ੁਰ ਕਰ ਦਿੱਤੀ ਤੇ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚੱਲਾ ਗਿਆ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਡਰੋਨ ਭਾਰਤ ਵਾਲੇ ਪਾਸੇ ਕੋਈ ਵਿਸਫੋਟਕ ਸਮੱਗਰੀ ਸੁੱਟ ਕੇ ਗਿਆ ਹੈ ਜਿਸ ਨੂੰ ਹੁਣ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ ਕਿ ਇਹ ਕੀ ਚੀਜ਼ ਹੈ। ਇਹ ਵੀ ਪੜ੍ਹੋ:ਅੱਜ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ 'ਚ ਤਬਦੀਲੀ, ਜਾਣੋ ਸਕੂਲ ਲੱਗਣ ਦਾ ਸਮਾਂ -PTC News