ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ 'ਚ ਜਿੱਤ 'ਤੇ ਸੁਖਬੀਰ ਬਾਦਲ , ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ SOI ਨੂੰ ਦਿੱਤੀ ਵਧਾਈ
ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ 'ਚ ਜਿੱਤ 'ਤੇ ਸੁਖਬੀਰ ਬਾਦਲ , ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ SOI ਨੂੰ ਦਿੱਤੀ ਵਧਾਈ:ਚੰਡੀਗੜ੍ਹ : ਪੰਜਾਬ ਯੂਨੀਵਰਸੀਟੀ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਧਾਨਗੀ ਦੀਆਂ ਚੋਣਾਂ ਹੋਈਆਂ ਹਨ। ਇਸ ਵਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ 'ਚ ਸਟੂਡੈਂਸਟ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਨੇ ਜਿੱਤ ਹਾਸਲ ਕੀਤੀ ਹੈ।ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 'ਚ ਐੱਸ.ਓ.ਆਈ. ਦੇ ਚੇਤਨ ਚੌਧਰੀ ਆਪਣੇ ਵਿਰੋਧੀ ਉਮੀਦਵਾਰ ਨੂੰ 25 ਵੋਟਾਂ ਦੇ ਫਰਕ ਨਾਲ ਹਰਾ ਕੇ ਪ੍ਰਧਾਨਗੀ ਦੇ ਅਹੁਦੇ 'ਤੇ ਕਬਜ਼ਾ ਕਰ ਲਿਆ ਹੈ।
[caption id="attachment_337285" align="aligncenter" width="300"] ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ 'ਚ ਜਿੱਤ 'ਤੇ ਸੁਖਬੀਰ ਬਾਦਲ , ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ SOI ਨੂੰ ਦਿੱਤੀ ਵਧਾਈ[/caption]
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ , ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ (ਇੰਚਾਰਜ ਯੁਵਕ) ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਸਟੂਡੈਂਟਸ ਆਰਗੇਨਾਈਜੇਸਨ ਆਫ ਇੰਡੀਆ (ਐੱਸ.ਓ.ਆਈ.) ਨੂੰ ਵਧਾਈ ਦਿੱਤੀ ਹੈ।
[caption id="attachment_337283" align="aligncenter" width="300"]
ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ 'ਚ ਜਿੱਤ 'ਤੇ ਸੁਖਬੀਰ ਬਾਦਲ , ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ SOI ਨੂੰ ਦਿੱਤੀ ਵਧਾਈ[/caption]
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਐੱਸ.ਓ.ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਚੇਤਨ ਚੌਧਰੀ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀ.ਯੂ.ਸੀ.ਐੱਸ.ਸੀ.) ਦੇ ਸਾਰੇ ਵੱਡੇ ਅਹੁਦਿਆਂ ਉੱਤੇ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ। 2015 ਤੋਂ ਬਾਅਦ ਦੂਜੀ ਵਾਰ ਐੱਸ.ਓ.ਆਈ. ਨੇ ਵਿਦਿਆਰਥੀ ਕੌਂਸਲ ਚੋਣਾਂ ਵਿਚ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ,ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਸਾਨਦਾਰ ਜਿੱਤ ਲਈ ਐਸਓਆਈ ਨੂੰ ਵਧਾਈ ਦਿੱਤੀ ਹੈ।ਇਸ ਦੌਰਾਨ ਸਟੂਡੈਂਟਸ ਸੈਂਟਰ ਵਿਖੇ ਮਜੀਠੀਆ ਦਾ ਸਾਨਦਾਰ ਸਵਾਗਤ ਕੀਤਾ ਗਿਆ, ਜਿੱਥੇ ਅਕਾਲੀ ਆਗੂ ਨੇ ਨੌਜਵਾਨਾਂ ਦੇ ਮੁੱਦਿਆਂ ਉੱਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
[caption id="attachment_337284" align="aligncenter" width="300"]
ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ 'ਚ ਜਿੱਤ 'ਤੇ ਸੁਖਬੀਰ ਬਾਦਲ , ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ SOI ਨੂੰ ਦਿੱਤੀ ਵਧਾਈ[/caption]
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅੰਦਰ ਪੂਰੇ ਪੰਜਾਬ ਦੇ ਵਿਦਿਆਰਥੀ ਪੜ੍ਹਦੇ ਹਨ, ਇਸ ਲਈ ਇਹ ਚੋਣ ਨਤੀਜੇ ਸੂਬੇ ਦੇ ਨੌਜਵਾਨਾਂ ਦੇ ਸਿਆਸੀ ਝੁਕਾਅ ਦੀ ਸੱਚੀ ਪ੍ਰਤੀਨਿਧਤਾ ਕਰਦੇ ਹਨ। ਉਨਾਂ ਕਿਹਾ ਕਿ ਐਸਓਆਈ ਨੇ ਸਾਰੀਆਂ ਔਕੜਾਂ ਨੂੰ ਪਾਰ ਕਰਕੇ ਇਹ ਜਿੱਤ ਹਾਸਿਲ ਕੀਤੀ ਹੈ ਅਤੇ ਪ੍ਰਧਾਨਗੀ ਦੇ ਅਹੁਦੇ ਲਈ ਚੋਣਾਂ ਵਿਚ ਐਨਐਸਯੂਆਈ ਦਾ ਚੌਥੇ ਸਥਾਨ ਉੱਤੇ ਆਉਣਾ ਇਹ ਦਰਸਾਉਂਦਾ ਹੈ ਕਿ ਨੌਜਵਾਨਾਂ ਦਾ ਕਾਂਗਰਸ ਪਾਰਟੀ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਿਆ ਹੈ।
[caption id="attachment_337287" align="aligncenter" width="300"]
ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ 'ਚ ਜਿੱਤ 'ਤੇ ਸੁਖਬੀਰ ਬਾਦਲ , ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ SOI ਨੂੰ ਦਿੱਤੀ ਵਧਾਈ[/caption]
ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਲੰਧਰ ‘ਚ ਸੜਕਾਂ ‘ਤੇ ਉਤਰਿਆ ਵਾਲਮੀਕਿ ਭਾਈਚਾਰਾ , ਬਾਜ਼ਾਰਾਂ ਦੇ ਨਾਲ -ਨਾਲ ਸੜਕੀ ਆਵਾਜਾਈ ਵੀ ਕਰਵਾਈ ਬੰਦ
ਦੱਸ ਦੇਈਏ ਕਿ ਇਸ ਵਾਰ ਦੀਆਂ ਚੋਣਾਂ 'ਚ 18 ਉਮੀਦਵਾਰ ਖੜੇ ਸਨ ਅਤੇ ਵਿਦਿਆਰਥੀ ਕੌਂਸਲ ਦੇ ਚਾਰ ਅਹੁਦਿਆਂ ਪ੍ਰਧਾਨ, ਉਪ ਪ੍ਰਧਾਨ, ਸਕੱਤਰ ਅਤੇ ਸੰਯੁਕਤ ਸਕੱਤਰ ਲਈ ਵੋਟਿੰਗ ਹੋਈ ਸੀ।ਇਸ ਦੌਰਾਨ 16138 ਵਿਦਿਆਰਥੀ ਵੋਟਰਾਂ ਨੇ ਇਸ ਚੋਣ ਵਿੱਚ ਹਿੱਸਾ ਲਿਆ ਹੈ।ਇਨ੍ਹਾਂ ਚੋਣਾਂ ਵਿੱਚ ਪ੍ਰਧਾਨ, ਉਪ ਪ੍ਰਧਾਨ ਅਤੇ ਸਕੱਤਰ ਅਹੁਦੇ ਲਈ 4-4 ਉਮੀਦਵਾਰ ਸਨ, ਜਦਕਿ ਸੰਯੁਕਤ ਸਕੱਤਰ ਦੇ ਅਹੁਦੇ ਲਈ 6 ਉਮੀਦਵਾਰ ਚੋਣ ਮੈਦਾਨ ਵਿੱਚ ਸਨ।
-PTCNews