Wed, Nov 13, 2024
Whatsapp

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ : ਐਡਵੋਕੇਟ ਧਾਮੀ

Reported by:  PTC News Desk  Edited by:  Ravinder Singh -- May 09th 2022 04:11 PM
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ : ਐਡਵੋਕੇਟ ਧਾਮੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ : ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ : ਐਡਵੋਕੇਟ ਧਾਮੀਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਬਿਆਨ ਵਿੱਚ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਇਕੱਤਰਤਾ ਵਿੱਚ ਸ਼ਾਮਲ ਹੋ ਕੇ ਆਪਣੇ ਸੁਝਾਅ ਤੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ : ਐਡਵੋਕੇਟ ਧਾਮੀਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਮੂਹਿਕ ਯਤਨਾਂ ਲਈ ਆਦੇਸ਼ ਕੀਤਾ ਗਿਆ ਸੀ ਜਿਸ ਸੰਦਰਭ ਵਿੱਚ ਸੱਦੀ ਗਈ ਬੈਠਕ ਅਹਿਮ ਹੈ। ਉਨ੍ਹਾਂ ਆਖਿਆ ਕਿ ਪੰਥ ਦੀਆਂ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਦੇ ਵਿਚਾਰ ਤੇ ਸੁਝਾਅ ਅਤਿ ਲੋੜੀਂਦੇ ਹਨ ਤਾਂ ਜੋ ਭਵਿੱਖ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਇਕੱਠ ਸਮੁੱਚੇ ਖ਼ਾਲਸਾ ਪੰਥ ਦਾ ਪ੍ਰਤੀਨਿਧ ਇਕੱਠ ਹੋਵੇਗਾ ਜਿਸ ਲਈ ਹਰ ਇਕ ਦਾ ਫ਼ਰਜ਼ ਹੈ ਕਿ ਉਹ ਆਪਣਾ ਯੋਗਦਾਨ ਪਾਵੇ। ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ : ਐਡਵੋਕੇਟ ਧਾਮੀਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਸਬੰਧੀ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਵੀ ਭੇਜੇ ਜਾ ਰਹੇ ਹਨ ਪਰ ਫਿਰ ਵੀ ਸਮੇਂ ਦੀ ਘਾਟ ਕਾਰਨ ਜਿਨ੍ਹਾਂ ਤੱਕ ਪਹੁੰਚ ਸੰਭਵ ਨਹੀਂ ਹੋ ਸਕੀ। ਉਹ ਵੀ ਇਸ ਇਕੱਤਰਤਾ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਹੈ। ਉਨ੍ਹਾਂ ਆਖਿਆ ਕਿ ਇਹ ਸਮੁੱਚੇ ਪੰਥ ਦਾ ਅਤਿ ਅਹਿਮ ਮਸਲਾ ਹੈ ਜਿਸ ਲਈ ਪੂਰੀ ਕੌਮ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭੇ ਜਾਣ ਵਾਲੇ ਸਾਂਝੇ ਪੰਥਕ ਯਤਨਾਂ ਲਈ ਸਮੁੱਚੀਆਂ ਪੰਥਕ ਧਿਰਾਂ ਦਾ ਸਿਰ ਜੋੜ ਕੇ ਬੈਠਣਾ ਬੇਹੱਦ ਲਾਜ਼ਮੀ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਮਈ ਨੂੰ ਸੱਦੀ ਗਈ ਇਹ ਪੰਥਕ ਇਕੱਤਰਤਾ ਸਵੇਰ ਦੇ 11:00 ਵਜੇ ਆਰੰਭ ਹੋਵੇਗੀ। ਇਹ ਵੀ ਪੜ੍ਹੋ : ਪਟਿਆਲਾ ਹਿੰਸਾ : ਪਰਵਾਨਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ


Top News view more...

Latest News view more...

PTC NETWORK