ਸਕੂਲ ਬੰਦ ਕਰਨ ਦੇ ਰੋਸ ਵੱਜੋਂ ਸੰਗਰੂਰ ਵਿਖੇ ਮਾਪਿਆਂ ਤੇ ਬੱਚਿਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਸੰਗਰੂਰ :ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਦੇ ਆਰਥਿਕ ਢਾਂਚੇ ਨੂੰ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ। ਕੋਰੋਨਾ ਕਾਰਨ ਜਿੱਥੇ ਲੋਕਾਂ ਦੇ ਕੰਮਾਂ ਦਾ ਉਜਾੜਾ ਹੋਇਆ ਹੈ, ਉੱਥੇ ਹੀ ਇਸ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਨੂੰ ਵੀ ਕੋਰੋਨਾ ਮਹਾਮਾਰੀ ਨੇ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਪੰਜਾਬ ਵਿੱਚ ਪਿਛਲੇ ਸਾਲ ਤੋਂ ਹੀ ਸਕੂਲ ਅਤੇ ਕਾਲਜ ਬੰਦ ਹਨ। ਭਾਵੇਂ ਹੀ ਤਾਲਾਬੰਦੀ ਖ਼ਤਮ ਹੋਣ ਤੋਂ ਬਾਅਦ ਸਿੱਖਿਆ ਸੰਸਥਾਵਾਂ ਨੂੰ ਖੋਲ ਦਿੱਤਾ ਗਿਆ ਪਰ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਸਿੱਖਿਆ ਸੰਸਥਾਵਾਂ ਨੂੰ ਮੁੜ ਤੋਂ ਬੰਦ ਕਰ ਦਿੱਤਾ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ
[caption id="attachment_483597" align="aligncenter" width="1280"]
ਸਕੂਲ ਬੰਦ ਕਰਨ ਦੇ ਰੋਸ ਵੱਜੋਂ ਸੰਗਰੂਰ ਵਿਖੇ ਮਾਪਿਆਂ ਤੇ ਬੱਚਿਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ[/caption]
ਪੰਜਾਬ ਸਰਕਾਰ ਦੇ 31 ਮਾਰਚ ਤੱਕ ਸਕੂਲ ਕਾਲਜ ਬੰਦ ਕਰਨ ਦੇ ਵਿਰੋਧ ਦੇ ਵਿੱਚ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਮੱਟਰਾਂ ਵਿਖੇ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਕਰਨ ਦੇ ਫੁਰਮਾਨ ਖਿਲਾਫ਼ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਖਿਲਾਫ਼ ਪਿੰਡ ਵਾਸੀਆਂ ਅਤੇ ਬੱਚਿਆਂ ਨੇ ਨਾਅਰੇਬਾਜੀ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿੰਡ ਮੱਟਰਾਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਹੀ ਪੈਂਦਾ ਹੈ। ਪਿੰਡ ਦੇ ਲੋਕਾਂ ਨੇ ਮੰਗ ਕੀਤੀ ਕਿ ਸਰਕਾਰ ਕੋਰੋਨਾ ਦੀ ਆੜ ਵਿਚ ਬੱਚਿਆਂ ਦਾ ਭਵਿੱਖ ਖ਼ਰਾਬ ਕਰ ਰਹੀ ਹੈ।
[caption id="attachment_483596" align="aligncenter" width="1280"]
ਸਕੂਲ ਬੰਦ ਕਰਨ ਦੇ ਰੋਸ ਵੱਜੋਂ ਸੰਗਰੂਰ ਵਿਖੇ ਮਾਪਿਆਂ ਤੇ ਬੱਚਿਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ[/caption]
ਆਨ ਲਾਈਨ ਕਲਾਸਾਂ ਨਾਲ ਬੱਚਿਆਂ ਦੀ ਪੜਾਈ ਦਾ ਬਹੁਤ ਜਿਆਦਾ ਨੁਕਸਾਨ ਹੋ ਰਿਹਾ ਹੈ।ਮਾਪਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਆਨਲਾਈਨ ਕਲਾਸਾਂ ਲਗਾ ਕੇ ਵੀ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਸਰਕਾਰ ਪ੍ਰਾਈਵੇਟ ਸਕੂਲਾਂ ਨੂੰ ਜਨਵਰੀ ਵਿਚ ਸਕੂਲ ਖੋਲ੍ਹ ਕੇ ਫੀਸਾਂ ਇਕੱਠੀਆਂ ਕਰਨ ਦਾ ਸਮਾਂ ਦੇ ਦਿੱਤਾ ਹੁਣ ਪੇਪਰ ਨੇੜੇ ਆਉਂਦਿਆਂ ਹੀ ਫਿਰ ਲਾਕਡਾਊਨ ਕਰ ਦਿੱਤਾ।
[caption id="attachment_483595" align="aligncenter" width="1280"]
ਸਕੂਲ ਬੰਦ ਕਰਨ ਦੇ ਰੋਸ ਵੱਜੋਂ ਸੰਗਰੂਰ ਵਿਖੇ ਮਾਪਿਆਂ ਤੇ ਬੱਚਿਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ[/caption]
ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ
ਮਾਪਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਕੂਲ ਨਾ ਖੋਲੇ ਤਾਂ ਸਾਡਾ ਸੰਘਰਸ਼ ਪਿੰਡ ਪੱਧਰ ਤੋਂ ਉਠ ਕੇ ਜਿਲ੍ਹਾ ਪੱਧਰ ਤੱਕ ਵੀ ਜਾ ਸਕਦਾ ਹੈ ਅਤੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ। ਦੱਸ ਦੇਈਏ ਕਿ ਦੇਸ਼ ਭਰ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਕੋਵਿਡ-19 ਦੇ ਮਾਮਲਿਆਂ 'ਚ ਵਾਧੇ ਨੂੰ ਦੇਖਦਿਆਂ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ।
-PTCNews