ਮਾਪਿਓ ਧਿਆਨ ਨਾਲ ਸੁਣੋ 11 ਅਪ੍ਰੈਲ ਨੂੰ ਸਕੂਲ ਅਤੇ ਕਾਲਜ ਬੰਦ ਰਹਿਣਗੇ
ਗੁਰਦਾਸਪੁਰ, 10 ਅਪ੍ਰੈਲ 2022: ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ ਤੋਂ ਬਾਅਦ ਸੂਬੇ ਦੇ ਨਿੱਜੀ ਵਿਦਿਅਕ ਅਦਾਰੇ 11 ਅਪ੍ਰੈਲ ਨੂੰ ਇੱਕ ਨਿੱਜੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ (ਐਮ.ਡੀ.) ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰੋਸ ਵਜੋਂ ਬੰਦ ਰਹਿਣਗੇ। ਇਸ ਮਾਮਲੇ 'ਚ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਿਛਲੇ ਮਹੀਨੇ ਚਾਰ ਸਾਲਾ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕੀਤੇ ਜਾਣ ਤੋਂ ਬਾਅਦ ਐਮ.ਡੀ. ਨੂੰ ਗਿਰਫ਼ਤਾਰ ਕਰ ਲਿਆ ਗਿਆ ਸੀ ਇਹ ਵੀ ਪੜ੍ਹੋ: ਰੇਲ ਗੱਡੀ 'ਚ ਸਵਾਰੀਆਂ ਨਾਲ ਘੋੜੇ ਨੇ ਵੀ ਕੀਤਾ ਸਫਰ, ਤਸਵੀਰ ਹੋਈ ਵਾਇਰਲ ਇਸਤੇ ਫੈਡਰੇਸ਼ਨ ਦੇ ਇੱਕ ਮੁਖ ਆਗੂ ਦਾ ਕਹਿਣਾ ਕਿ ਇਹ ਚਿੰਤਾਜਨਕ ਅਤੇ ਦੁਖਦਾਈ ਹੈ ਕਿ ਇੱਕ ਛੋਟੀ ਪੀੜਤਾ ਨਾਲ ਅਜਿਹਾ ਘਿਨਾਉਣਾ ਅਪਰਾਧ ਵਾਪਰਿਆ ਹੈ ਪਰ ਅਜਿਹੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਮੁੱਖ ਦੋਸ਼ੀਆਂ ਨੂੰ ਫੜਨ ਦੀ ਬਜਾਏ ਸਕੂਲ ਪ੍ਰਬੰਧਕਾਂ ਨੂੰ ਗ੍ਰਿਫਤਾਰ ਕਰਨਾ ਸਹੀ ਨਹੀਂ ਹੈ। ਜਿਸਤੋਂ ਬਾਅਦ ਹੁਣ ਐਸੋਸੀਏਸ਼ਨ ਦੇ ਸੱਦੇ 'ਤੇ 11 ਅਪ੍ਰੈਲ ਨੂੰ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਬਿਨਾਂ ਕਿਸੇ ਤੱਥ ਦੇ ਪ੍ਰਬੰਧਕਾਂ ਖਿਲਾਫ ਪਰਚਾ ਦਰਜ ਕਰ ਕਾਰਵਾਈ ਕੀਤੀ ਗਈ, ਜੋ ਕਿ ਸਰਾਸਰ ਗਲਤ ਹੈ। ਐਸੋਸੀਏਸ਼ਨ ਨੇ ਦੱਸਿਆ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਸਕੂਲ ਵਿੱਚ ਅਪਰਾਧ ਹੋਇਆ ਹੈ ਅਤੇ ਸੀਸੀਟੀਵੀ ਫੁਟੇਜ ਵਿੱਚ ਲੜਕੀ ਸ਼ਾਮ ਨੂੰ ਆਪਣੇ ਘਰ ਦੇ ਨੇੜੇ ਦੇ ਇਲਾਕੇ ਵਿੱਚ ਘੁੰਮਦੀ ਨਜ਼ਰ ਆ ਰਹੀ ਹੈ। ਇਹ ਵੀ ਪੜ੍ਹੋ: ਨਸ਼ੇ ਦੀ ਖਰੀਦ ਅਤੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਨੌਜਵਾਨਾਂ ਨੇ ਖੜੇ ਕੀਤੇ ਵੱਡੇ ਸਵਾਲ ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ ਪਰ ਸਕੂਲ ਪ੍ਰਸ਼ਾਸਨ ਦੀ ਗਿ੍ਫ਼ਤਾਰੀ ਨੂੰ ਜਾਇਜ਼ ਨਾ ਠਹਿਰਾਉਂਦਿਆਂ 11 ਅਪ੍ਰੈਲ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਨਿੱਜੀ ਅਦਾਰੇ ਬੰਦ ਰਹਿਣ ਦੇ ਐਸੋਸੀਏਸ਼ਨ ਵਲੋਂ ਆਦੇਸ਼ ਦਿੱਤੇ ਗਏ ਹਨ। -PTC News