ਪਟਿਆਲਾ ਟਕਰਾਅ ; ਸਿੰਗਲਾ ਤੇ ਭਾਰਦਵਾਜ ਨੂੰ 14 ਦਿਨ ਦੇ ਨਿਆਂਇਕ ਹਿਰਾਸਤ 'ਚ ਭੇਜਿਆ
ਪਟਿਆਲਾ : ਪਟਿਆਲਾ ਟਕਰਾਅ ਮਾਮਲੇ ਦੇ ਮੁਲਜ਼ਮ ਹਰੀਸ਼ ਸਿੰਗਲਾ ਅਤੇ ਸ਼ੰਕਰ ਭਾਰਦਵਾਜ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਮੁਲਜ਼ਮ ਅਸ਼ਵਨੀ ਕੁਮਾਰ ਗੱਗੀ ਪੰਡਿਤ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਅੱਜ ਹਰੀਸ਼ ਸਿੰਗਲਾ ਤੇ ਸ਼ੰਕਰ ਭਾਰਦਵਾਜ ਨੂੰ ਸਖ਼ਤ ਸੁਰੱਖਿਆ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਅਦਾਲਤ ਨੇ ਦੋਵਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਇਕ ਹੋਰ ਮੁਲਜ਼ਮ ਅਸ਼ਵਨੀ ਕੁਮਾਰ ਗੱਗੀ ਪੰਡਿਤ ਨੂੰ ਦੋ ਦਿਨ ਦੇ ਰਿਮਾਂਡ ਉਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਦੋ ਭਾਈਚਾਰਿਆਂ ਵਿੱਚ ਤਣਾਅ ਬਣ ਗਿਆ ਸੀ। ਦੋ ਧਿਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਜਲੂਸ ਨੂੰ ਰੋਕਣ 'ਤੇ ਇਕ ਸੰਗਠਨ ਨੇ ਪੁਲਿਸ 'ਤੇ ਪਥਰਾਅ ਕੀਤਾ। ਪੁਲਿਸ ਦਾ ਬਿਆਨ ਆਇਆ ਸੀ ਕਿ ਕਿਸੇ ਨੂੰ ਵੀ ਜਲੂਸ ਕੱਢਣ ਨਹੀਂ ਦਿੱਤਾ ਗਿਆ। ਮੌਕੇ 'ਤੇ ਕਾਬੂ ਪਾਉਣ ਲਈ ਐਸ.ਐਸ.ਪੀ ਨੇ ਪਹੁੰਚ ਕੇ ਹਵਾਈ ਫਾਇਰਿੰਗ ਕੀਤੀ ਸੀ। ਇਸ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ ਹਰਕਤ ਵਿਚ ਆਉਂਦਿਆਂ ਹੀ ਪਹਿਲਾਂ ਸ਼ਹਿਰ ਵਿੱਚ ਕਰਫਿਊ ਲਾਗੂ ਕਰ ਦਿੱਤਾ ਸੀ ਅਤੇ ਇਸ ਤੋਂ ਬਾਅਦ ਇੰਟਰਨੈਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਸਨ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਇਕ ਟੀਮ ਬਣਾਈ ਗਈ ਸੀ। ਪੰਜਾਬ ਸਰਕਾਰ ਨੇ ਤੁਰੰਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕੀਤਾ ਅਤੇ ਤੁਰੰਤ ਇਸ ਟਕਰਾਅ ਨਾਲ ਸਬੰਧਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਇਸ ਮਾਮਲੇ ਦੇ ਫ਼ਰਾਰ ਚੱਲ ਰਹੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਪਿਸਤੌਲ ਦਿਖਾ ਕੇ ਦਿਨ-ਦਿਹਾੜੇ 3 ਲੱਖ ਰੁਪਏ ਲੁੱਟੇ