ਪਟਿਆਲਾ ਦੇ ਫੋਕਲ ਪੁਆਇੰਟ ਸਥਿਤ ਕੈਮੀਕਲ ਫੈਕਟਰੀ ਵਿੱਚ ਲੱਗੀ ਅੱਗ , ਫੈਕਟਰੀ ਸੜ ਕੇ ਸੁਆਹ
ਪਟਿਆਲਾ ਦੇ ਫੋਕਲ ਪੁਆਇੰਟ ਸਥਿਤ ਕੈਮੀਕਲ ਫੈਕਟਰੀ ਵਿੱਚ ਲੱਗੀ ਅੱਗ , ਫੈਕਟਰੀ ਸੜ ਕੇ ਸੁਆਹ:ਪਟਿਆਲਾ : ਪਟਿਆਲਾ ਦੇ ਫੋਕਲ ਪੁਆਇੰਟ ਵਿਖੇ ਇੱਕ ਕੈਮੀਕਲ ਫੈਕਟਰੀ ਵਿਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਹੈ। ਇਸ ਅੱਗ ਦੇ ਨਾਲ ਸਾਰੀ ਫੈਕਟਰੀ ਸੜ ਕੇ ਸੁਆਹ ਹੋ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
[caption id="attachment_337292" align="aligncenter" width="300"] ਪਟਿਆਲਾ ਦੇ ਫੋਕਲ ਪੁਆਇੰਟ ਸਥਿਤ ਕੈਮੀਕਲ ਫੈਕਟਰੀ ਵਿੱਚ ਲੱਗੀ ਅੱਗ , ਫੈਕਟਰੀ ਸੜ ਕੇ ਸੁਆਹ[/caption]
ਇਸ ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਨਗਰ ਨਿਗਮ ਪਟਿਆਲਾ ਤੋਂ ਅੱਗ ਬੁਝਾਊ ਟੀਮਾਂ ਫੈਕਟਰੀ 'ਚ ਪਹੁੰਚੀਆਂ ਹਨ ,ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਇਸ ਦੌਰਾਨ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਦੇ ਲੇਟ ਪੁੱਜਣ ਦਾ ਇਲਜ਼ਾਮ ਲਾਇਆ ਹੈ।
[caption id="attachment_337293" align="aligncenter" width="300"]
ਪਟਿਆਲਾ ਦੇ ਫੋਕਲ ਪੁਆਇੰਟ ਸਥਿਤ ਕੈਮੀਕਲ ਫੈਕਟਰੀ ਵਿੱਚ ਲੱਗੀ ਅੱਗ , ਫੈਕਟਰੀ ਸੜ ਕੇ ਸੁਆਹ[/caption]
ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ‘ਚ ਜਿੱਤ ‘ਤੇ ਸੁਖਬੀਰ ਬਾਦਲ , ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ SOI ਨੂੰ ਦਿੱਤੀ ਵਧਾਈ
ਇਸ ਮੌਕੇ ਪਟਿਆਲਾ ਦੇ ਐੱਸ.ਐੱਸ.ਪੀ. ਅਤੇ ਡੀ.ਸੀ. ਵੀ ਪਹੁੰਚ ਗਏ ਹਨ। ਇਸ ਦੌਰਾਨ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਅਗਜਨੀ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਹੁਣ ਤੱਕ ਲਗਭਗ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
-PTCNews