ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਹੋਰ ਸ਼ੂਟਰਾਂ ਦਾ ਟਰਾਂਜ਼ਿਟ ਰਿਮਾਂਡ ਪੰਜਾਬ ਪੁਲਿਸ ਨੂੰ ਸੌਂਪਿਆ
ਨਵੀਂ ਦਿੱਲੀ, 14 ਜੁਲਾਈ: ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪਟਿਆਲਾ ਹਾਊਸ ਕੋਰਟ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਦਾ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਸੌਂਪ ਦਿੱਤਾ ਹੈ। ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਵੀ ਪੜ੍ਹੋ: ਭਿੰਡਰਾਂਵਾਲਿਆਂ ਦਾ ਅੱਤਵਾਦੀ ਵਜੋਂ ਜ਼ਿਕਰ ਸਿਲੇਬਸ ਦਾ ਹਿੱਸਾ ਕਿਵੇਂ ਬਣਿਆ ਇਸ ਦੀ ਜਾਂਚ ਸ਼ੁਰੂ: ਪੰਜਾਬੀ ਯੂਨੀਵਰਸਿਟੀ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਸਨਿਗਧਾ ਸਰਵਰੀਆ ਨੇ ਕਤਲ ਦੀ ਜਾਂਚ ਲਈ ਮਾਨਸਾ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਦਾ ਟਰਾਂਜ਼ਿਟ ਰਿਮਾਂਡ ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਿੱਲੀ ਪੁਲਿਸ ਦੀ ਹਿਰਾਸਤ ਖ਼ਤਮ ਹੋਣ ਮਗਰੋਂ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਆਰਮਜ਼ ਐਕਟ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਪੰਜਾਬ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗਦਿਆਂ ਕਿਹਾ ਕਿ ਇਹ ਦੋਵੇਂ ਮੁਲਜ਼ਮ ਮੂਸੇਵਾਲਾ ਦੇ ਕਤਲ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਸਨ। ਮਾਨਸਾ ਅਦਾਲਤ ਵੱਲੋਂ ਇਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ ਅਤੇ ਇਸ ਦੀ ਅਗਲੇਰੀ ਜਾਂਚ ਲਈ ਹਿਰਾਸਤ ਦੀ ਲੋੜ ਹੈ। ਦੂਜੇ ਪਾਸੇ ਵਕੀਲ ਵਿਸ਼ਾਲ ਚੋਪੜਾ ਨੇ ਮੁਲਜ਼ਮਾਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ। ਇਸ ਦੌਰਾਨ ਪੰਜਾਬ ਪੁਲਿਸ ਨੇ ਕਿਹਾ ਕਿ ਉਸ ਨੇ ਟਰਾਂਜ਼ਿਟ ਰਿਮਾਂਡ ਦੌਰਾਨ ਮੁਲਜ਼ਮਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕੇ ਹਨ। ਪੁਲਿਸ ਟੀਮ ਜਿਸ ਵਿੱਚ 36 ਹਥਿਆਰਬੰਦ ਪੁਲਿਸ ਮੁਲਾਜ਼ਮ ਅਤੇ ਆਵਾਜਾਈ ਲਈ ਛੇ ਵਾਹਨ ਸ਼ਾਮਲ ਹਨ, ਦਿੱਲੀ ਤੋਂ ਮਾਨਸਾ ਵੱਲ ਜਾ ਰਹੇ ਹਨ। ਆਵਾਜਾਈ ਨੂੰ ਵੀਡੀਓ-ਗ੍ਰਾਫ਼ ਵੀ ਕੀਤਾ ਜਾਵੇਗਾ। ਇਹ ਵੀ ਪੜ੍ਹੋ: ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਮੋਹਾਲੀ ਕੋਰਟ ਨੇ 3 ਦਿਨ ਦੇ ਰਿਮਾਂਡ 'ਤੇ ਭੇਜਿਆ ਦਲੀਲ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਅਤੇ ਕੇਸ ਵਿੱਚ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਵੀ ਸੌਂਪ ਦਿੱਤਾ। -PTC News