ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ- ਰਾਜੀਵ ਰਾਜਾ ਗੈਂਗ ਦੇ 3 ਮੈਂਬਰਾਂ ਨੂੰ ਪਿਸਟਲਾਂ ਸਮੇਤ ਕੀਤਾ ਕਾਬੂ
ਪਟਿਆਲਾ: ਪਟਿਆਲਾ ਪੁਲਿਸ ਨੂੰ ਉਸ ਸਮੇਂ ਅੱਜ ਵੱਡੀ ਸਫ਼ਲਤਾ ਮਿਲੀ ਹੈ ਜਦ ਉਨ੍ਹਾਂ ਨੇ ਰਾਜੀਵ ਰਾਜਾ ਗੈਂਗ ਦੇ ਤਿੰਨ ਮੈਂਬਰਾਂ ਨੂੰ 32 ਬੋਰ ਦੇ 5 ਪਿਸਟਲਾਂ ਸਮੇਤ ਕਾਬੂ ਕੀਤਾ। ਮਿਲੀ ਜਾਣਕਾਰੀ ਦੇ ਮੁਤਾਬਿਕ ਹੁਣ ਤਕ ਇਸ ਕੇਸ ਵਿੱਚ ਕੁੱਲ 10 ਪਿਸਟਲ ਪੁਲਸ ਵੱਲੋਂ ਬਰਾਮਦ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਹਿਤਾਬ ਸਿੰਘ ਆਈਪੀਐਸ ਪੁਲੀਸ ਇਨਵੈਸਟੀਗੇਸ਼ਨ ਪਟਿਆਲਾ ਨੇ ਦੱਸਿਆ ਕਿ ਨਾਜਾਇਜ਼ ਹਥਿਆਰਾਂ ਦੀ ਬਰਾਮਦਗੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਚਲਾਏ ਗਏ ਅਪਰੇਸ਼ਨ ਦੌਰਾਨ ਰਾਜੀਵ ਰਾਜਾ ਗੈਂਗ ਦੇ ਤਿੰਨ ਹੋਰ ਮੈਂਬਰਾਂ ਨੂੰ ਪੰਜ ਪਿਸਟਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਾਜੀਵ ਰਾਜਾ ਵਾਸੀ ਲੁਧਿਆਣਾ ਦੇ ਖਿਲਾਫ ਪਹਿਲਾਂ ਹੀ ਕਰੀਬ ਚੌਂਤੀ ਮੁਕੱਦਮੇ ਦਰਜ ਹਨ ਜੋ ਕਿ ਗੈਂਗਸਟਰ ਜੈਪਾਲ ਭੁੱਲਰ ਦਾ ਕਰੀਬੀ ਸਾਥੀ ਰਿਹਾ ਤੇ ਜਿਸ ਨਾਲ ਕਈ ਜੁਰਮਾਂ ਵਿੱਚ ਸ਼ਾਮਲ ਵੀ ਰਿਹਾ। ਰਾਜੀਵ ਰਾਜਾ ਨੂੰ ਮਿਤੀ ਅਠਾਰਾਂ ਚਾਰ ਦੋ ਹਜਾਰ ਬਾਈ ਨੂੰ ਨਾਭਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਰਾਹੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਤਫਤੀਸ਼ ਦੌਰਾਨ ਵਰਿੰਦਰਜੀਤ ਵਾਸੀ ਹੁਸ਼ਿਆਰਪੁਰ ਅਤੇ ਦਿਲਬਾਗ ਸਿੰਘ ਵਾਸੀ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਕਿ ਵਰਿੰਦਰਜੀਤ ਸਿੰਘ ਅਤੇ ਦਿਲਬਾਗ ਸਿੰਘ ਪਾਸੋਂ ਚਾਰ ਪਿਸਟਲ ਅਤੇ ਦੱਸ ਰੌਂਦ ਬਰਾਮਦ ਕੀਤੇ ਗਏ ਹਨ। ਇਸੇ ਤਰ੍ਹਾਂ ਗੁਰਦੀਪ ਸਿੰਘ ਵਾਸੀ ਸ਼ੀਸ਼ ਮਹਿਲ ਕਾਲੋਨੀ ਪਟਿਆਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਜਿਸ ਕੋਲੋਂ ਇਕ ਪਿਸਤੌਲ ਅਤੇ ਦੋ ਰੌਂਦ ਬਰਾਮਦ ਕੀਤੇ ਗਏ। ਇਹ ਵੀ ਪੜ੍ਹੋ : ਵੱਡਾ ਸੌਦਾ: ਐਲਨ ਮਸਕ ਦਾ ਹੋਇਆ ਟਵਿੱਟਰ, ਕੰਪਨੀ ਬੋਰਡ ਨੇ 44 ਅਰਬ ਡਾਲਰ 'ਚ ਵੇਚਣ ਦੀ ਦਿੱਤੀ ਮਨਜ਼ੂਰੀ ਹੁਣ ਤੱਕ ਸੀਆਈਏ ਸਟਾਫ਼ ਪਟਿਆਲਾ ਵੱਲੋਂ ਲੜੀਵਾਰ ਚੱਲੇ ਆਪ੍ਰੇਸ਼ਨ ਵਿਚ ਦੋ ਵੱਖ ਵੱਖ ਕੇਸਾਂ ਦੌਰਾਨ ਬਾਈ ਪਿਸਟਲ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੋਵੇਂ ਕੇਸਾਂ ਵਿੱਚ ਬਾਰਾਂ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਫਿਲਹਾਲ ਉਕਤ ਦੋਵੇਂ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ। ਦੋਸ਼ੀਆਂ ਤੇ ਪਹਿਲਾਂ ਵੀ ਕਈ ਸੰਗੀਨ ਜੁਰਮਾਂ ਦੇ ਕੇਸ ਦਰਜ ਹਨ ਜੋ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਰਹਿ ਚੁੱਕੇ ਹਨ ਅਤੇ ਪੁਲੀਸ ਦੀ ਗੈਂਗਸਟਰਾਂ ਦੇ ਖ਼ਿਲਾਫ਼ ਇਹ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ। ਸੀਆਈਏ ਪਟਿਆਲਾ ਵੱਲੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦੀ ਇਸ ਵੱਡੀ ਸਪਲਾਈ ਚੇਨ ਨੂੰ ਤੋੜਿਆ ਹੈ ਉੱਥੇ ਹੀ ਰਾਜੀਵ ਰਾਜਾ ਤੇ ਕਰੀਬ ਚੌਂਤੀ ਮੁਕੱਦਮੇ ਵੱਖ ਵੱਖ ਜੁਰਮਾਂ ਤਹਿਤ ਦਰਜ ਨੇ ਜਿਨ੍ਹਾਂ ਦਾ ਹੋਰ ਪੁਲੀਸ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। (ਗਗਨਦੀਪ ਆਹੂਜਾ ਦੀ ਰਿਪੋਰਟ) -PTC News