ਪਟਿਆਲਾ 'ਚ ਅਣਪਛਾਤਿਆਂ ਵੱਲੋਂ ਵਿਅਕਤੀ ਦੀ ਕੁੱਟਮਾਰ ਕਰ ਖੋਹੇ ਲੱਖਾਂ ਰੁਪਏ
ਪਟਿਆਲਾ 'ਚ ਅਣਪਛਾਤਿਆਂ ਵੱਲੋਂ ਵਿਅਕਤੀ ਦੀ ਕੁੱਟਮਾਰ ਕਰ ਖੋਹੇ ਲੱਖਾਂ ਰੁਪਏ,ਪਟਿਆਲਾ: ਬੀਤੀ ਰਾਤ ਪਟਿਆਲਾ ਦੇ ਲੀਲਾ ਭਵਨ ਚੌਕ ਚ ਮੋਟਰਸਾਈਕਲ ਤੇ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਸਕੂਟਰ ਸਵਾਰ ਤੋਂ 1.35 ਲੱਖ ਲੈਪਟਾਪ ਤੇ ਮੋਬਾਈਲ ਫ਼ੋਨ ਖੋਹ ਲਿਆ। ਇਸ ਦੌਰਾਨ ਹਮਲਾਵਰਾਂ ਨੇ ਉਸ ਦੇ ਸਿਰ ਚ ਰਾਡ ਮਾਰ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਪੋਸਟ ਆਫਿਸ ਦੇ ਬਿਲਕੁਲ ਸਾਹਮਣੇ ਵਾਪਰੀ ਹੈ। ਪੀੜਤਾ ਦਾ ਨਾਮ ਰਾਕੇਸ਼ ਕੁਮਾਰ ਦੱਸਿਆ ਜਾ ਰਿਹਾ ਹੈ।ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਰਾਕੇਸ਼ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਘਟਨਾ ਦਾ ਪਤਾ ਚੱਲਦਿਆਂ ਪਤਾ ਚਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ।
ਪੁਲਿਸ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਜਲਦੀ ਹੀ ਇਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
—PTC News