ਅੰਮ੍ਰਿਤਸਰ ਦੇ ਦਬੁਰਜੀ 'ਚ ਦੇਰ ਰਾਤ ਲੋਕਾਂ ਨੇ ਦੋ ਲੁਟੇਰਿਆਂ ਨੂੰ ਫੜਿਆ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿੱਚ ਦੇਰ ਰਾਤ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਫਿਰਦੇ ਦੋ ਲੁਟੇਰਿਆਂ ਨੂੰ ਲੋਕਾਂ ਨੇ ਚੌਕਸੀ ਵਰਤਦੇ ਹੋਏ ਕਾਬੂ ਕਰ ਲਿਆ। ਪਿੰਡ ਦਬੁਰਜੀ ਦੇ ਲੋਕਾਂ ਨੇ ਦੋਵੇਂ ਲੁਟੇਰਿਆਂ ਨੂੰ ਫੜ ਕੇ ਦਰੱਖਤ ਨਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਣ ਉਤੇ ਪੁਲਿਸ ਮੌਕੇ ਉਤੇ ਪੁੱਜ ਗਈ। ਇਸ ਪਿੱਛੋਂ ਲੋਕਾਂ ਨੇ ਲੁਟੇਰਿਆਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਇਹ ਲੁਟੇਰੇ ਪਿਸਤੌਲ ਵਿਖਾ ਕੇ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਲੁੱਟ-ਖੋਹ, ਫਾਇਰਿੰਗ, ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਵਿੱਚ ਕਾਫੀ ਵਾਧਾ ਹੋ ਚੁੱਕਾ ਹੈ। ਇਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਲੁਟੇਰੇ ਤੇ ਸ਼ਰਾਰਤੀ ਅਨਸਰ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਸਭ ਨਾਲ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਪੁਲਿਸ ਵੱਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ ਘੱਟ ਪੈ ਰਹੀਆਂ ਹਨ। ਇਹ ਵੀ ਪੜ੍ਹੋ : ਹੁਣ ਕੋਕਾ-ਕੋਲਾ ਖ਼ਰੀਦਾਂਗਾ ਤਾਂ ਜੋ ਕੋਕੀਨ ਮਿਲਾ ਸਕਾਂ : ਐਲਨ ਮਸਕ