ਸੂਬੇ ਦੇ ਲੋਕਾਂ ਨੂੰ ਉਦਾਸੀਨ ਅਫ਼ਸਰਸ਼ਾਹੀ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ: ਬਾਜਵਾ
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ 'ਚ ਪ੍ਰਚਾਰ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਲਈ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇੰਝ ਜਾਪਦਾ ਹੈ ਜਿਵੇਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਫਸਰਸ਼ਾਹੀ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਹੈ, ਜੋ ਪਹਿਲਾਂ ਹੀ ਜਨਤਕ ਸੇਵਾਵਾਂ ਦੇਣ ਸਮੇਂ ਆਪਣੇ ਉਦਾਸੀਨ ਰਵੱਈਏ ਲਈ ਜਾਣੇ ਜਾਂਦੇ ਹਨ । ਬਹੁਤੇ ਸਰਕਾਰੀ ਦਫਤਰਾਂ ਦਾ ਕੰਮ ਉਦੋਂ ਠੱਪ ਹੋ ਜਾਂਦਾ ਹੈ ਜਦੋਂ ਭਗਵੰਤ ਮਾਨ ਆਪਣੇ ਸਿਆਸੀ ਮਾਲਕ ਅਰਵਿੰਦ ਕੇਜਰੀਵਾਲ ਦੇ ਕਹਿਣ 'ਤੇ ਹਰ ਤੀਜੇ ਦਿਨ ਗੁਜਰਾਤ ਲਈ ਰਵਾਨਾ ਹੋ ਜਾਂਦੇ ਜਾਂਦੇ ਹਨ। ਬਾਜਵਾ ਨੇ ਕਿਹਾ ਅਜਿਹੇ ਹਾਲਾਤ 'ਚ ਲੋਕਾਂ ਕੋਲ ਸੀਨੀਅਰ ਅਫਸਰਾਂ ਸਮੇਤ ਸਰਕਾਰੀ ਕਰਮਚਾਰੀਆਂ ਤੋਂ ਬਿਨਾਂ ਕਿਸੇ ਸਹਾਇਤਾ ਦੇ ਆਪਣੇ ਰੋਜ਼ਾਨਾਂ ਦੇ ਕੰਮ ਕਰਵਾਉਣ ਲਈ ਇੰਤਜ਼ਾਰ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ । ਬਾਜਵਾ ਨੇ ਕਿਹਾ ਕਿ ਚੋਣਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਭਗਵੰਤ ਮਾਨ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਹ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਪਰ ਸਰਕਾਰ ਦੇ ਅਮਲ 'ਚ ਅਰਵਿੰਦ ਕੇਜਰੀਵਾਲ ਦੇ ਕੰਮਾ ਲਈ ਤਰਜੀਹਾਂ ਹਨ। ਬਾਜਵਾ ਨੇ ਕਿਹਾ, ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁਜਰਾਤ ਚੋਣਾਂ ਲਈ ਛੱਡਣਾ ਉਨ੍ਹਾਂ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਗੁਜਰਾਤ ਵਿੱਚ ਕੇਜਰੀਵਾਲ ਨਾਲ ਘੁੰਮ ਰਹੇ ਹਨ ਨ ਤਾਂ ਇਸ ਦੌਰਾਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਪੰਜਾਬ ਦੇ ਪੂਰੇ ਖੇਤਰ ਵਿੱਚ ਗੈਂਗਸਟਰਾਂ ਦੀਆਂ ਰਿਹਾਇਸ਼ਾਂ ਅਤੇ ਸੰਭਾਵਿਤ ਛੁਪਣਗਾਹਾਂ 'ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਕੀਤੀ ਜਾ ਰਹੀ ਹੈ ਤਾਂ ਇਸ ਦਾ ਅਰਥ ਇਹ ਨਹੀਂ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਤਾਲਮੇਲ ਦੀ ਅਣਹੋੰਦ ਕਾਰਨ ਗੈਂਗਸਟਰਾਂ ਖ਼ਿਲਾਫ ਕਾਰਵਾਈ ਕਰਨ 'ਚ ਅਸਫ਼ਲ ਸਿੱਧ ਹੋ ਰਹੀ ਹੈ । ਬਾਜਵਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਪੰਜਾਬ 'ਚੋਂ ਗੈਂਗਸਟਰਾਂ ਦਾ ਸਫ਼ਾਇਆ ਕਰਨਾ ਚਾਹੁੰਦੇ ਹਨ ਅਤੇ ਸੂਬੇ 'ਚ ਕਾਨੂੰਨ ਵਿਵਸਥਾ ਦੀ ਵਿਗੜ ਚੁੱਕੀ ਸਥਿਤੀ 'ਚ ਕੁਝ ਸੁਧਾਰ ਲਿਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ਼ ਕਰਨ ਸਮੇਤ ਕੁੱਝ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਜੋ ਕਿ ਗੈਂਗਸਟਰਾਂ ਦਾ ਵੱਡਾ ਅੱਡਾ ਬਣ ਚੁੱਕੀਆਂ ਹਨ। ਇਹ ਵੀ ਪੜ੍ਹੋ:SGPC ਦੇ ਪ੍ਰਧਾਨ ਨੇ ਜਨਤਕ ਕੀਤੇ ਸਹਾਇਤਾ ਵੇਰਵੇ -PTC News